ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..

ਸਾਡੀ ਸਿਹਤ

ਜਿੰਮ ਜਾਓ ਤੇ ਪੂਰਾ ਲਾਭ ਚੁੱਕੋ

ਮਨੁੱਖ ਦੇ ਜੀਵਨ ਲਈ ਜਿਸ ਤਰ੍ਹਾਂ ਭੋਜਨ ਜ਼ਰੂਰੀ ਹੈ, ਉਸੇ ਤਰ੍ਹਾਂ ਸਰੀਰ ਦੀ ਤੰਦਰੁਸਤੀ ਵੀ ਅਤਿ ਜ਼ਰੂਰੀ ਹੈ। ਫ਼ਿਲਮਾਂ ਵਿਚ ਹੀਰੋ ਦਾ ਸਰੀਰ ਦੇਖ ਕੇ ਨੌਜਵਾਨਾਂ ਦੀ ਇੱਛਾ ਵੀ ਉਨ੍ਹਾਂ ਵਰਗਾ ਬਣਨ ਦੀ ਹੁੰਦੀ ਹੈ। ਇਹੀ ਕਾਰਨ ਹੈ ਕਿ ਸ਼ਹਿਰ ਦੇ ਨੌਜਵਾਨ ਵਰਗ ਤੇਜ਼ੀ ਨਾਲ ਜਿੰਮ ਵੱਲ ਜਾ ਰਹੇ ਹਨ। ਅੱਜ ਸ਼ਹਿਰ ਦੇ ਅਨੇਕਾਂ ਹਿੱਸਿਆਂ ਵਿਚ ਜਿੰਮ ਖੁੱਲ੍ਹੇ ਹੋਏ ਹਨ। ਜਿੰਮ ਜਾਣ ਤੋਂ ਪਹਿਲਾਂ : ਜਿੰਮ ਵਿਚ ਜਾਣ ਤੋਂ ਪਹਿਲਾਂ ਤੁਹਾਨੂੰ ਇਹ ਦੇਖ ਲੈਣਾ ਚਾਹੀਦਾ ਕਿ ਤੁਹਾਡਾ ਸਰੀਰ ਤੁਹਾਡਾ ਸਾਥ ਦੇ ਰਿਹਾ ਹੈ ਅਤੇ ਤੁਸੀਂ ਪੂਰੀ ਤਰ੍ਹਾਂ ਨਾਲ ਸਿਹਤਮੰਦ ਹੋ। ਕਸਰਤ ਕਰਨ ਦੀ ਸਥਿਤੀ ਵਿਚ ਤੁਸੀਂ ਆਪਣੀ ਚੰਗੀ ਖੁਰਾਕ 'ਤੇ ਜ਼ਰੂਰੀ ਧਿਆਨ ਦਿਓ, ਕਿਉਂਕਿ ਕਮਜ਼ੋਰ ਸਰੀਰ ਕਸਰਤ ਦੇ ਨਾਲ-ਨਾਲ ਚੰਗੀ ਖੁਰਾਕ ਵੀ ਮੰਗਦਾ ਹੈ। ਕਸਰਤ ਨੂੰ ਹਮੇਸ਼ਾ ਉਮਰ ਤੇ ਤਾਕਤ ਦੇ ਆਧਾਰ 'ਤੇ ਹੀ ਕਰਨਾ ਚਾਹੀਦਾ। ਇਸ ਸਮੇਂ ਹਰ ਸ਼ਹਿਰ ਦੇ ਗਲੀਆਂ-ਮੁਹੱਲਿਆਂ ਤੇ ਕਸਬਿਆਂ ਵਿਚ ਜਿੰਮ ਖੁੱਲ੍ਹੇ ਹੋਏ ਹਨ। ਕਸਰਤ ਕਰਨ ਤੋਂ ਪਹਿਲਾਂ ਇਕ ਚੰਗੀ ਕਸਰਤਸ਼ਾਲਾ ਦੀ ਚੋਣ ਕਰਨੀ ਚਾਹੀਦੀ ਹੈ। ਇਹ ਦੇਖਣਾ ਚਾਹੀਦਾ ਹੈ ਕਿ ਉਥੇ ਚੰਗੀ ਸਿਖਲਾਈ ...

ਪੂਰਾ ਲੇਖ ਪੜ੍ਹੋ »

ਕੋਰੋਨਾ ਅਤੇ ਹੋਰ ਬਿਮਾਰੀਆਂ ਤੋਂ ਬਚਾਅ ਲਈ ਹੱਥਾਂ ਦੀ ਸਫ਼ਾਈ ਰੱਖੋ

ਕੋਰੋਨਾ ਵਾਇਰਸ ਜੋ ਇਕ ਛੂਤ ਦਾ ਰੋਗ ਹੈ, ਹੁਣ ਤੱਕ ਦੁਨੀਆ ਦੇ ਕਈ ਮੁਲਕਾਂ ਵਿਚ ਫੈਲ ਚੁੱਕਾ ਹੈ। ਇਸ ਮਹਾਂਮਾਰੀ ਤੋਂ ਬਚਣ ਲਈ ਹੱਥਾਂ ਦੀ ਸਫ਼ਾਈ ਬੇਹੱਦ ਜ਼ਰੂਰੀ ਹੈ। ਰੋਗੀ ਦੇ ਸੰਪਰਕ ਵਿਚ ਆਉਣ ਤੋਂ ਬਚਣ ਲਈ ਮੂੰਹ 'ਤੇ ਬੰਨਣ ਵਾਲਾ ਮਾਸਕ ਚਾਹੀਦਾ ਹੈ। ਥੋੜ੍ਹੇ-ਥੋੜ੍ਹੇ ਸਮੇਂ ਪਿੱਛੋਂ ਹੱਥਾਂ ਨੂੰ ਧੋਣਾ ਚਾਹੀਦਾ ਹੈ ਜਾਂ ਸੈਨੇਟਾਈਜ਼ ਕਰਨਾ ਬੇਹੱਦ ਜ਼ਰੂਰੀ ਹੈ। ਪਾਚਨ ਸ਼ਕਤੀ ਵਧਾਉਣ ਵਾਲੀਆਂ ਚੀਜ਼ਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਬਾਜ਼ਾਰ ਖਾਣਾ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਘਰੇਲੂ ਖਾਣੇ ਨੂੰ ਪਹਿਲ ਦੇਣੀ ਚਾਹੀਦੀ ਹੈ। ਇਸ ਤੋਂ ਇਲਾਵਾ ਹੇਠ ਲਿਖੀਆਂ ਗੱਲਾਂ ਦਾ ਧਿਆਨ ਰੱਖ ਕੇ ਆਪਣਾ ਤੇ ਆਪਣੇ ਪਰਿਵਾਰ ਦਾ ਬਚਾਅ ਕੀਤਾ ਜਾ ਸਕਦਾ ਹੈ:- ਵਿਟਾਮਿਨ 'ਸੀ' ਨਾਲ ਭਰਪੂਰ ਫਲ ਜਿਵੇਂ ਆਂਵਲਾ, ਨਿੰਬੂ, ਕਿੰਨੂ, ਸੰਗਤਰਾ, ਮੌਸੰਮੀ, ਅਨਾਰ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਸਵੇਰੇ ਘਰ ਤੋਂ ਖਾਣਾ ਖਾ ਕੇ ਨਿਕਲੋ। ਪਾਣੀ ਦੀ ਬੋਤਲ ਨਾਲ ਰੱਖੋ ਅਤੇ ਥੋੜ੍ਹੀ-ਥੋੜ੍ਹੀ ਦੇਰ ਬਾਅਦ ਪਾਣੀ ਪੀਂਦੇ ਰਹੋ। ਬਾਹਰ ਦੇ ਖਾਣੇ ਤੋਂ ਪ੍ਰਹੇਜ਼ ਕਰੋ। ਖਰਾਬ ਤੇਲ ਅਤੇ ਬੇਹਾ ਖਾਣਾ ਖਾਣ ਨਾਲ ਇੰਫੈਕਸ਼ਨ ਹੋ ...

ਪੂਰਾ ਲੇਖ ਪੜ੍ਹੋ »

ਹੱਸੋ ਅਤੇ ਸਿਹਤਮੰਦ ਰਹੋ

ਮਨੁੱਖ ਦੇ ਸੁਭਾਅ ਅੰਦਰ ਇਕ ਵੱਡੀ ਕੁਦਰਤੀ ਦੇਣ ਹੈ ਹਾਸਾ। ਮਨੁੱਖ ਤੋਂ ਇਲਾਵਾ ਸਾਰੇ ਜਾਨਵਰ ਸ਼ਿਕਾਰ ਕਰ ਸਕਦੇ ਹਨ, ਖਾਣਾ ਇਕੱਠਾ ਖਾ ਸਕਦੇ ਹਨ, ਪਿਆਰ ਦਾ ਪ੍ਰਗਟਾਵਾ ਕਰ ਸਕਦੇ ਹਨ ਪਰ ਹੱਸ ਨਹੀਂ ਸਕਦੇ। ਇਹ ਵਰਦਾਨ ਤਾਂ ਸਿਰਫ਼ ਮਨੁੱਖ ਨੂੰ ਹੀ ਮਿਲਿਆ ਹੈ। ਹਾਸਾ ਕੀ ਹੈ, ਇਸ ਦੀ ਪਰਿਭਾਸ਼ਾ ਸਭ ਤੋਂ ਪਹਿਲਾਂ ਅੰਗਰੇਜ਼ੀ ਫ਼ਿਲਾਸਫ਼ਰ 'ਥਾਮਸ ਹਾਬਸ' ਨੇ ਦਿੱਤੀ। ਅਚਾਨਕ ਖੁਸ਼ ਹੋਣ ਨਾਲ ਜੋ ਭਾਵ ਪੈਦਾ ਹੋਣ, ਉਹ ਹਾਸਾ ਹੈ। ਪ੍ਰਸਿੱਧ ਜਾਪਾਨੀ ਕਵੀ ਨਾਗੂਚੀ ਨੇ ਭਗਵਾਨ ਤੋਂ ਵਰਦਾਨ ਮੰਗਿਆ ਸੀ 'ਜਦੋਂ ਜੀਵਨ ਦੇ ਕਿਨਾਰੇ ਦੀ ਹਰਿਆਲੀ ਸੁੱਕ ਗਈ ਹੋਵੇ, ਸੂਰਜ ਗ੍ਰਹਿਣ ਗ੍ਰਸਤ ਹੋ ਗਿਆ ਹੋਵੇ, ਮੇਰੇ ਮਿੱਤਰ ਮੈਨੂੰ ਕੰਢਿਆਂ ਵਿਚ ਇਕੱਲਾ ਛੱਡ ਕੇ ਚਲੇ ਗਏ ਹੋਣ ਤੇ ਆਕਾਸ਼ ਦਾ ਸਾਰਾ ਗੁੱਸਾ ਮੇਰੀ ਕਿਸਮਤ 'ਤੇ ਬਰਸ ਰਿਹਾ ਹੋਵੇ ਤਾਂ ਭਗਵਾਨ, ਮੇਰੇ 'ਤੇ ਏਨੀ ਕਿਰਪਾ ਕਰਨਾ ਕਿ ਮੇਰੇ ਬੁੱਲ੍ਹਾਂ 'ਤੇ ਹਾਸੇ ਦੀ ਉੱਜਲੀ ਲਕੀਰ ਖਿੱਚੀ ਜਾਵੇ।' ਕਈ ਲੋਕ ਪੰਜਾਹ ਸੱੱਠ ਦੇ ਹੋਣ 'ਤੇ ਵੀ ਤੀਹ ਪੈਂਤੀ ਦੇ ਲਗਦੇ ਹਨ ਕਿਉਂਕਿ ਉਨ੍ਹਾਂ ਦੀ ਚਿੰਤਾ ਨਾਲ ਕੋਈ ਵਾਹ-ਵਾਸਤਾ ਨਹੀਂ ਹੁੰਦਾ? ਹੱਸਦੇ ਰਹੋ ਅਤੇ ਤਾਜ਼ੇ ਬਣੇ ਰਹੋ। ...

ਪੂਰਾ ਲੇਖ ਪੜ੍ਹੋ »

ਬਦਲਦੇ ਮੌਸਮ ਵਿਚ ਰਹੋ ਸਾਵਧਾਨ

ਅੱਜਕਲ੍ਹ ਸਰਦੀ ਜਾ ਰਹੀ ਹੈ, ਗਰਮੀ ਆ ਰਹੀ ਹੈ। ਸਵੇਰੇ-ਸ਼ਾਮ ਨੂੰ ਠੰਢ ਅਤੇ ਦੁਪਹਿਰੇ ਗਰਮੀ ਪੈ ਰਹੀ ਹੈ, ਜਿਸ ਨਾਲ ਲੋਕ ਲਾਪ੍ਰਵਾਹੀ ਵਰਤਣ ਲਗਦੇ ਹਨ। ਅਜਿਹੀ ਹਾਲਤ ਵਿਚ ਲੋਕ ਕਈ ਤਰ੍ਹਾਂ ਦੇ ਸੰਕ੍ਰਮਣ ਤੇ ਬਿਮਾਰੀ ਨਾਲ ਪ੍ਰੇਸ਼ਾਨ ਹੋ ਜਾਂਦੇ ਹਨ। ਗਲੇ ਵਿਚ ਖਰਾਸ਼, ਖੰਘ ਅਤੇ ਦਰਦ ਰਹਿਣਾ ਆਮ ਸਮੱਸਿਆ ਹੈ ਪਰ ਇਸ ਨਾਲ ਨਿਪਟਣਾ ਓਨਾ ਸੌਖਾ ਨਹੀਂ ਹੈ। ਕਈ ਵਾਰ ਇਹ ਸਮੱਸਿਆ ਸਾਲਾਂ ਤੱਕ ਪ੍ਰੇਸ਼ਾਨ ਕਰਦੀ ਹੈ। ਸਮੇਂ ਸਿਰ ਧਿਆਨ ਨਾ ਦੇਣ ਨਾਲ ਆਵਾਜ਼ ਦੀ ਗੁਣਵੱਤਾ 'ਤੇ ਵੀ ਅਸਰ ਪੈਣ ਲਗਦਾ ਹੈ। ਇਸ ਸੰਕ੍ਰਮਣ ਨਾਲ ਲੜਨ ਲਈ ਸਿਰਫ਼ ਐਂਟੀਬਾਇਓਟਿਕ ਦਵਾਈਆਂ 'ਤੇ ਭਰੋਸਾ ਕਰਨਾ ਠੀਕ ਨਹੀਂ ਹੈ। ਪਿਛਲੇ ਕੁਝ ਸਾਲਾਂ ਵਿਚ ਇਸ ਤਰ੍ਹਾਂ ਦੇ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ ਜੋ ਅਕਸਰ ਗਲੇ ਦੇ ਸੰਕ੍ਰਮਣ ਤੋਂ ਪ੍ਰੇਸ਼ਾਨ ਰਹਿੰਦੇ ਹਨ। ਮੌਸਮ ਵਿਚ ਬਦਲਾਅ ਦਾ ਸਮਾਂ ਵਿਸ਼ਾਣੂਆਂ ਦੀ ਉਤਪਤੀ ਦੇ ਅਨੁਕੂਲ ਹੁੰਦਾ ਹੈ। ਇਹੀ ਵਜ੍ਹਾ ਹੈ ਕਿ ਇਸ ਸਮੇਂ ਗਲੇ ਦਾ ਸੰਕ੍ਰਮਣ ਤੇਜ਼ੀ ਨਾਲ ਫੈਲਦਾ ਹੈ। ਅਕਸਰ ਲੋਕ ਖੁਦ ਹੀ ਐਂਟੀਬਾਇਓਟਿਕ ਦਵਾਈਆਂ ਲੈਣਾ ਸ਼ੁਰੂ ਕਰ ਦਿੰਦੇ ਹਨ ਜੋ ਵਾਇਰਸ ਦੇ ਕਾਰਨ ਹੋਏ ਸੰਕ੍ਰਮਣ ਵਿਚ ...

ਪੂਰਾ ਲੇਖ ਪੜ੍ਹੋ »

ਤਾਂ ਕਿ ਅੱਖਾਂ ਨਾ ਰਹਿਣ ਥੱਕੀਆਂ-ਥੱਕੀਆਂ

ਅੱਜਕਲ੍ਹ ਬਹੁਤ ਲੋਕਾਂ ਨੂੰ ਅੱਖਾਂ ਵਿਚ ਥਕਾਨ ਦੀ ਸ਼ਿਕਾਇਤ ਰਹਿੰਦੀ ਹੈ ਕਿਉਂਕਿ ਕੰਪਿਊਟਰ ਯੁੱਗ ਵਿਚ ਜ਼ਿਆਦਾਤਰ ਲੋਕ ਕੰਪਿਊਟਰ 'ਤੇ ਕਈ-ਕਈ ਘੰਟੇ ਲਗਾਤਾਰ ਕੰਮ ਕਰਦੇ ਹਨ। ਬੱਚੇ ਟੀ. ਵੀ. ਅਤੇ ਕੰਪਿਊਟਰ ਗੇਮਜ਼ ਜ਼ਿਆਦਾ ਖੇਡਦੇ ਹਨ। ਬਾਅਦ ਵਿਚ ਸ਼ਿਕਾਇਤ ਹੁੰਦੀ ਹੈ ਅੱਖਾਂ ਵਿਚ ਥਕਾਨ ਦੀ। ਬਾਹਰੀ ਪ੍ਰਦੂਸ਼ਣ, ਕੰਪਿਊਟਰ, ਟੀ. ਵੀ., ਲਗਾਤਾਰ ਪੜ੍ਹਾਈ ਕਰਨ ਨਾਲ ਅਤੇ ਪੌਸ਼ਟਿਕ ਭੋਜਨ ਨਾ ਲੈਣ ਦਾ ਵੀ ਮੁੱਖ ਕਾਰਨ ਹੈ ਅੱਖਾਂ ਦੀ ਥਕਾਨ ਦਾ। ਆਓ ਦੇਖੀਏ ਅਸੀਂ ਕਿਸ ਤਰ੍ਹਾਂ ਆਪਣੀਆਂ ਅੱਖਾਂ ਦੀ ਥਕਾਨ ਨੂੰ ਦੂਰ ਕਰ ਸਕਦੇ ਹਾਂ। ਕਰੋ ਅੱਖਾਂ ਦੀ ਰੋਜ਼ ਕਸਰਤ : ਅੱਖਾਂ ਵਿਚ ਥਕਾਨ ਮਹਿਸੂਸ ਨਾ ਹੋਵੇ, ਇਸ ਲਈ ਅੱਖਾਂ ਦਾ ਨਿਯਮਿਤ ਕਸਰਤ ਕਰਨਾ ਜ਼ਰੂਰੀ ਹੈ। ਇਸ ਲਈ ਕੁਝ ਦੂਰੀ 'ਤੇ ਕਿਸੇ ਵੀ ਇਕ ਚੀਜ਼ 'ਤੇ ਆਪਣਾ ਧਿਆਨ ਲਗਾਓ। ਬਿਨਾਂ ਅੱਖਾਂ ਦੀਆਂ ਪਲਕਾਂ ਝਪਕੇ ਜਦੋਂ ਥਕਾਨ ਮਹਿਸੂਸ ਹੋਵੇ, ਅੱਖਾਂ ਬੰਦ ਕਰ ਲਓ। ਦੋ-ਤਿੰਨ ਵਾਰ ਇਸ ਕਿਰਿਆ ਨੂੰ ਦੁਹਰਾਓ। ਉਸ ਤੋਂ ਬਾਅਦ ਅੱਖਾਂ ਨੂੰ ਸੱਜੇ-ਖੱਬੇ, ਦੂਰ ਤੋਂ ਦੂਰ ਦੇਖੋ। ਗਰਦਨ ਘੁਮਾਏ ਬਿਨਾਂ ਅਤੇ ਅੱਖਾਂ ਨੂੰ ਨਾ ਝਪਕਾਓ। 5 ਤੋਂ 5 ਵਾਰ ਕਰਕੇ ਅੱਖਾਂ ਬੰਦ ਕਰ ...

ਪੂਰਾ ਲੇਖ ਪੜ੍ਹੋ »

ਸਿਹਤ ਖ਼ਬਰਨਾਮਾ

ਪੌਸ਼ਕ ਤੱਤਾਂ ਨਾਲ ਭਰਪੂਰ ਮੂਲੀ ਮੂਲੀ ਕਈ ਰੰਗਾਂ ਵਿਚ ਪਾਈ ਜਾਂਦੀ ਹੈ। ਇਹ ਸਵਾਦ ਵਿਚ ਤਿੱਖੀ ਅਤੇ ਮਿੱਠੀ ਹੁੰਦੀ ਹੈ। ਇਸ ਵਿਚ ਫੋਲਿਕ ਐਸਿਡ, ਏਕ੍ਰੋਬਿਕ ਐਸਿਡ ਅਤੇ ਪੋਟਾਸ਼ੀਅਮ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ। ਇਸ ਨੂੰ ਤੁਸੀਂ ਪਰੌਂਠੇ, ਸਲਾਦ ਅਤੇ ਸਬਜ਼ੀ ਦੇ ਰੂਪ ਵਿਚ ਖਾ ਸਕਦੇ ਹੋ। ਇਕ ਮੂਲੀ ਵਿਚ 30 ਕੈਲੋਰੀਜ਼ ਹੁੰਦੀ ਹੈ ਅਤੇ ਵਿਟਾਮਿਨ ਬਹੁਤ ਜ਼ਿਆਦਾ ਮਾਤਰਾ ਵਿਚ ਹੁੰਦੇ ਹਨ। ਚੰਗੀ ਸਿਹਤ ਲਈ ਸ਼ੁਰੂ ਤੋਂ ਹੀ ਸਹੀ ਜੀਵਨ ਸ਼ੈਲੀ ਚੁਣੋ ਚੰਗਾ ਜੀਵਨ ਆਪਣੇ-ਆਪ ਵਿਚ ਇਕ ਅਮੁੱਲ ਤੋਹਫ਼ਾ ਹੈ ਪਰ ਅੱਜਕਲ੍ਹ ਵਿਅਕਤੀ ਏਨੇ ਰੋਗਾਂ ਨਾਲ ਪੀੜਤ ਹੈ ਕਿ ਸਿਹਤਮੰਦ ਵਿਅਕਤੀ ਬਹੁਤ ਘੱਟ ਹੀ ਨਜ਼ਰ ਆਉਂਦੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਅਸੀਂ ਜਿਸ ਜੀਵਨ ਸ਼ੈਲੀ ਦੀ ਚੋਣ ਕਰਦੇ ਹਾਂ ਉਹ ਸਾਡੀ ਸਿਹਤ ਨੂੰ ਸਭ ਤੋਂ ਜ਼ਿਆਦਾ ਪ੍ਰਭਾਵਿਤ ਕਰਦੀ ਹੈ। ਜ਼ਿਆਦਾਤਰ ਵਿਅਕਤੀ ਇਹ ਸੋਚਦੇ ਹਨ ਕਿ 35 ਸਾਲ ਦੀ ਉਮਰ ਤੋਂ ਬਾਅਦ ਹੀ ਚੌਕੰਨੇ ਹੋਣ ਦੀ ਜ਼ਰੂਰਤ ਹੁੰਦੀ ਹੈ ਪਰ ਇਸ ਤਰ੍ਹਾਂ ਨਹੀਂ ਹੈ। ਜੋ ਜੀਵਨਸ਼ੈਲੀ ਅਸੀਂ ਬਚਪਨ ਜਾਂ ਅੱਲ੍ਹੜ ਉਮਰ ਵਿਚ ਚੁਣ ਲੈਂਦੇ ਹਾਂ, ਉਹ ਸਾਡੀ ਸਾਰੀ ਉਮਰ ਨੂੰ ਪ੍ਰਭਾਵਿਤ ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX