ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..

ਖੇਡ ਜਗਤ

ਅਰਜੁਨਾ ਪੁਰਸਕਾਰ ਜਿੱਤਣ ਵਾਲੀ ਪੰਜਾਬੀ ਫੁੱਟਬਾਲਰਾਂ ਦੀ ਚੌਕੜੀ

ਏਸ਼ਿਆਈ ਫੁੱਟਬਾਲ ਦਾ ਜਰਨੈਲ ਜਰਨੈਲ ਸਿੰਘ ਨੂੰ ਭਾਰਤੀ ਫੁੱਟਬਾਲ ਦਾ ਜਰਨੈਲ ਕਿਹਾ ਜਾਂਦਾ ਹੈ। ਜਰਨੈਲ ਸਿੰਘ ਨੇ 1956 ਵਿਚ ਭਾਰਤੀ ਫੁੱਟਬਾਲ ਟੀਮ ਨੂੰ ਮੈਲਬਰਨ ਉਲੰਪਿਕ ਖੇਡਾਂ ਦੇ ਸੈਮੀ ਫਾਈਨਲ ਤੱਕ ਪਹੁੰਚਾਇਆ। 1960 ਦੀਆਂ ਰੋਮ ਉਲੰਪਿਕ ਖੇਡਾਂ ਵਿਚ ਵੀ ਉਸ ਨੇ ਭਾਰਤ ਦੀ ਅਗਵਾਈ ਕੀਤੀ। 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਵਿਚ ਜਰਨੈਲ ਸਿੰਘ ਦੀ ਬਦੌਲਤ ਭਾਰਤ ਨੇ ਏਸ਼ਿਆਈ ਖੇਡਾਂ ਦਾ ਸੋਨ ਤਗਮਾ ਜਿੱਤਿਆ। ਉਸ ਤੋਂ ਬਾਅਦ ਭਾਰਤੀ ਟੀਮ ਫਾਈਨਲ ਤੱਕ ਪਹੁੰਚਣ ਵਿਚ ਵੀ ਸਫ਼ਲ ਨਹੀਂ ਹੋਈ। ਉਹ 1966 ਤੇ 1967 ਵਿਚ ਏਸ਼ੀਅਨ ਆਲ ਸਟਾਰ ਟੀਮ ਵਿਚ ਚੁਣਿਆ ਗਿਆ। ਫ਼ੀਫ਼ਾ ਮੁਤਾਬਕ ਜਰਨੈਲ ਅਜਿਹਾ ਖਿਡਾਰੀ ਸੀ ਜਿਹੜੇ 60ਵਿਆਂ ਵਿਚ ਵਿਸ਼ਵ ਦੀ ਕਿਸੇ ਵੀ ਤਕੜੀ ਟੀਮ ਦੇ ਇਲੈਵਨ ਵਿਚ ਚੁਣੇ ਜਾਣ ਦੇ ਯੋਗ ਸੀ। 1964 ਵਿਚ ਉਸ ਨੂੰ ਭਾਰਤ ਸਰਕਾਰ ਨੇ ਅਰਜੁਨਾ ਪੁਰਸਕਾਰ ਨਾਲ ਸਨਮਾਨਿਆ। ਕੌਮੀ ਪੱਧਰ 'ਤੇ ਜਰਨੈਲ ਸਿੰਘ ਨੇ ਖ਼ਾਲਸਾ ਸਪੋਰਟਿੰਗ ਕਲੱਬ, ਰਾਜਸਥਾਨ ਕਲੱਬ ਤੇ ਮੋਹਨ ਬਗਾਨ ਦੀ ਨੁਮਾਇੰਦਗੀ ਕੀਤੀ ਹੈ। ਭਾਰਤ ਦਾ ਪੇਲੇ ਫਾਰਵਰਡ ਲਾਈਨ ਵਿਚ ਖੇਡਣ ਵਾਲੇ ਇੰਦਰ ਸਿੰਘ ਵਲੋਂ ਭਾਰਤੀ ਫੁੱਟਬਾਲ ਦੇ ਸਭ ਤੋਂ ਅਹਿਮ ਤੇ ...

ਪੂਰਾ ਲੇਖ ਪੜ੍ਹੋ »

ਭਾਰਤੀ ਲੜਕੀਆਂ ਦੇ ਫੁੱਟਬਾਲ ਦਾ ਨਵਾਂ ਸਿਰਨਾਵਾਂ- ਵਾਈ. ਐਫ. ਸੀ. ਰੁੜਕਾ ਕਲਾਂ

ਵਾਈ. ਐਫ. ਸੀ. ਰੁੜਕਾ ਕਲਾਂ ਦੇ ਲੜਕੀਆਂ ਦੇ ਵਿੰਗ ਦੀ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਇਸ ਦਾ ਸਮੁੱਚਾ ਸੰਚਾਲਨ ਲੜਕੀਆਂ ਦੁਆਰਾ ਹੀ ਕੀਤਾ ਜਾਂਦਾ ਹੈ। ਸਾਡੇ ਦੇਸ਼ 'ਚ ਜ਼ਿਆਦਾਤਰ ਲੋਕੀ ਖੇਡਾਂ ਨੂੰ ਰੁਜ਼ਗਾਰ ਜਾਂ ਤੰਦਰੁਸਤੀ ਦਾ ਸਾਧਨ ਮੰਨਦੇ ਹਨ ਪਰ ਖੇਡਾਂ ਦੇ ਸਰੋਕਾਰਾਂ ਦਾ ਦਾਇਰਾ ਬੜਾ ਵਿਸ਼ਾਲ ਹੈ। ਜਿਸ ਤਹਿਤ ਖੇਡਾਂ ਸਮਾਜਿਕ ਵਲਗਣਾਂ ਤੋੜਨ, ਜਾਤਾਂ-ਧਰਮਾਂ ਤੋਂ ਉੱਪਰ ਉੱਠ ਕੇ ਸਭ ਨੂੰ ਜੋੜਨ ਤੇ ਬਰਾਬਰ ਦੇ ਮੌਕੇ ਦੇਣ ਵਰਗੇ ਮਨੋੋਰਥਾਂ ਦੀ ਵੀ ਪੂਰਤੀ ਕਰਦੀਆਂ ਹਨ। ਇਸੇ ਮਨਸੂਬੇ ਦੀ ਪੂਰਤੀ ਕਰ ਰਿਹਾ ਹੈ ਪੰਜਾਬ ਦੇ ਜਲੰਧਰ ਜ਼ਿਲ੍ਹੇ 'ਚ ਸਥਾਪਤ ਯੂਥ ਫੁੱਟਬਾਲ ਕਲੱਬ (ਵਾਈ. ਐਫ. ਸੀ.) ਰੁੜਕਾ ਕਲਾਂ। ਜਿਸ ਦਾ ਟੀਚਾ ਬੱਚਿਆਂ ਨੂੰ ਛੋਟੀ ਉਮਰ ਤੋਂ ਖੇਡਾਂ ਨਾਲ ਜੋੜ ਕੇ, ਉਨ੍ਹਾਂ ਨੂੰ ਵਿਸ਼ਵ ਪੱਧਰ ਤੱਕ ਦੇ ਖਿਡਾਰੀ ਬਣਨ ਦੇ ਮੌਕੇ ਪ੍ਰਦਾਨ ਕਰਨਾ ਹੈ ਅਤੇ ਨਾਲ ਹੀ ਵਧੀਆ ਸਿਖਲਾਈ ਰਾਹੀਂ ਚੰਗੇ ਇਨਸਾਨ ਬਣਾਉਣਾ ਵੀ ਹੈ। ਦੱਸਣਯੋਗ ਹੈ ਕਿ ਭਾਰਤੀ ਫੁੱਟਬਾਲ ਫੈਡਰੇਸ਼ਨ ਨੇ 2018 'ਚ 6 ਤੋਂ 12 ਸਾਲ ਉਮਰ ਵਰਗ ਦੇ ਬੱਚਿਆਂ ਲਈ ਗੋਲਡਨ ਬੇਬੀ ਫੁੱਟਬਾਲ ਲੀਗ ਸ਼ੁਰੂ ਕੀਤੀ ਸੀ ਜਦੋਂ ਕਿ ਇਹ ਕਾਰਜ ਵਾਈ. ਐਫ. ਸੀ. ...

ਪੂਰਾ ਲੇਖ ਪੜ੍ਹੋ »

ਕਬੱਡੀ 'ਚ ਵੱਡਿਆਂ ਨੂੰ ਗੱਫੇ ਤੇ ਛੋਟਿਆਂ ਨੂੰ ਧੱਫੇ

ਪੰਜਾਬੀਆਂ ਦੇ ਖ਼ੂਨ 'ਚ ਰਚੀ ਖੇਡ ਦਾਇਰੇ ਵਾਲੀ ਕਬੱਡੀ ਦੇ ਵੱਖ-ਵੱਖ ਮੁਲਕਾਂ 'ਚ ਹੋਣ ਵਾਲੇ ਟੂਰਨਾਮੈਂਟਾਂ 'ਤੇ ਹਰ ਸਾਲ ਕਰੋੜਾਂ ਰੁਪਏ ਖਰਚ ਕੀਤੇ ਜਾਂਦੇ ਹਨ। ਜਿਨ੍ਹਾਂ ਦੌਰਾਨ ਨਾਮਵਰ ਖਿਡਾਰੀਆਂ ਨੂੰ ਵੱਡੇ ਇਨਾਮ ਤੇ ਸਨਮਾਨ ਦਿੱਤੇ ਜਾਂਦੇ ਹਨ, ਜੋ ਕਬੱਡੀ ਖਿਡਾਰੀਆਂ ਨੂੰ ਆਰਥਿਕ ਖ਼ੁਸ਼ਹਾਲੀ ਪ੍ਰਦਾਨ ਕਰਦੇ ਹਨ। ਕਬੱਡੀ ਦੇ ਇਸ ਅਮੀਰ ਪਹਿਲੂ ਦਾ ਦੂਸਰਾ ਨਿਰਾਸ਼ਾਜਨਕ ਪਹਿਲੂ ਇਹ ਹੈ ਕਿ ਨਵੇਂ ਉੱਭਰਦੇ ਖਿਡਾਰੀਆਂ ਲਈ ਕਬੱਡੀ 'ਚ ਬਹੁਤ ਹੀ ਨਿਗੁਣੇ ਇਨਾਮ ਹਨ। ਜਿਸ ਕਾਰਨ ਬਹੁਤ ਸਾਰੇ ਪ੍ਰਤਿਭਾਸ਼ਾਲੀ ਖਿਡਾਰੀਆਂ ਦਾ ਖੇਡ ਸਫਰ ਮੁੱਢਲੇ ਪੜਾਅ 'ਤੇ ਹੀ ਖਤਮ ਹੋ ਜਾਂਦਾ ਹੈ। ਪੰਜਾਬ 'ਚ ਕਬੱਡੀ ਦਾ ਸੀਜ਼ਨ ਤਕਰੀਬਨ ਅਗਸਤ ਮਹੀਨੇ ਤੋਂ ਆਰੰਭ ਹੋ ਕੇ, ਅੱਧ ਅਪ੍ਰੈਲ ਤੱਕ ਚਲਦਾ ਹੈ। ਜਿਸ ਦੌਰਾਨ ਜਨਵਰੀ ਤੋਂ ਮਾਰਚ ਤੱਕ ਵੱਡੇ ਬਜਟ ਵਾਲੇ ਫੈਡਰੇਸ਼ਨਾਂ ਦੇ ਕੱਪ ਹੁੰਦੇ ਹਨ। ਜਿਨ੍ਹਾਂ ਦਾ ਬੱਜਟ ਤਕਰੀਬਨ 15 ਲੱਖ ਤੋਂ ਲੈ ਕੇ 50-50 ਲੱਖ ਤੱਕ ਵੀ ਪੁੱਜ ਜਾਂਦਾ ਹੈ। ਜਿਸ ਦੌਰਾਨ ਜੇਤੂ ਤੇ ਉਪਜੇਤੂ ਟੀਮਾਂ ਨੂੰ ਲੱਖਾਂ 'ਚ ਇਨਾਮ ਮਿਲਦੇ ਹਨ ਅਤੇ ਚੋਟੀ ਦੇ ਖਿਡਾਰੀਆਂ ਨੂੰ ਮੋਟਰਗੱਡੀਆਂ, ਮੋਟਰਸਾਈਕਲ, ...

ਪੂਰਾ ਲੇਖ ਪੜ੍ਹੋ »

ਪੰਜਾਬ ਫੁੱਟਬਾਲ ਦਾ ਸੁਨਹਿਰਾ ਭਵਿੱਖ ਯਸ਼ਵੀਰ ਸਿੰਘ

ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਨੇ ਫੁੱਟਬਾਲ ਵਿਚ ਇਕ ਵੱਖਰੀ ਪਛਾਣ ਬਣਾਈ ਹੈ ਤੇ ਮਾਹਿਲਪੁਰ ਤੇ ਗੜ੍ਹਸ਼ੰਕਰ ਦਾ ਇਲਾਕਾ ਫੁੱਟਬਾਲ ਦੀ ਵਿਰਾਸਤ ਸਮੋਈ ਬੈਠਾ ਹੈ। ਪਾਂਡਵਾਂ ਦੀ ਚਰਨਛੋਹ ਪ੍ਰ੍ਰਾਪਤ ਨਗਰੀ ਦਸੂਹਾ ਦੇ ਨਜ਼ਦੀਕ ਪੈਂਦੇ ਇਤਿਹਾਸਕ ਗੁਰਦੁਆਰਾ ਗਰਨਾ ਸਾਹਿਬ ਦੇ ਲਹਿੰਦੇ ਪਾਸੇ ਵਸਦੇ ਪਿੰਡ ਝਿੰਗੜ ਕਲਾਂ (ਹੁਸ਼ਿਆਰਪੁਰ) ਨੂੰ ਜੇ ਫੁੱਟਬਾਲ ਦੀ ਨਰਸਰੀ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਤੇ ਇਸ ਪਿੰਡ 'ਚ ਇਸ ਵੇਲੇ ਸਵੇਰੇ ਤੇ ਸ਼ਾਮ ਨੂੰ ਫੁੱਟਬਾਲ ਦਾ ਸੈਂਟਰ ਨਿਰਵਿਘਨ ਚੱਲ ਰਿਹਾ ਹੈ। ਹਰ ਉਮਰ-ਵਰਗ ਦੇ ਖਿਡਾਰੀ ਪ੍ਰੈਕਟਿਸ ਕਰਨ ਲਈ ਆਉਂਦੇ ਹਨ। ਇਸ ਪਿੰਡ ਦੀ ਫੁੱਟਬਾਲ ਦੀ ਵਿਰਾਸਤ 'ਤੇ ਨਜ਼ਰ ਮਾਰੀਏ ਤਾਂ ਕੁਲਦੀਪ ਸਿੰਘ ਟੀਪੂ, ਪਵਨ ਸ਼ਰਮਾ, ਰਾਜ, ਸਵ: ਮਾਸਟਰ ਦਲਜੀਤ ਸਿੰਘ, ਰਮੇਸ਼ ਕੁਮਾਰ ਤੇ ਹੋਰ ਕਈ ਨਾਮੀ ਖਿਡਾਰੀ ਪੈਦਾ ਹੋਏ ਹਨ ਤੇ ਦੋ ਫੁੱਟਬਾਲ ਦੇ ਕੋਚ ਗੁਰਮੀਤ ਸਿੰਘ ਤੇ ਸੁਰਿੰਦਰ ਪਾਲ ਬਣੇ ਹਨ। ਇਸ ਪਿੰਡ ਦੇ ਫੁੱਟਬਾਲ ਖੇਡ ਮੈਦਾਨ ਵਿਚ ਇਸ ਵੇਲੇ ਇਕ ਹੋਣਹਾਰ ਹੀਰਾ ਜਿਸ ਨੂੰ ਜੇਕਰ ਪੰਜਾਬ ਦਾ ਸੁਨਿਹਰੀ ਭਵਿੱਖ ਕਹਿ ਲਿਆ ਜਾਵੇ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ। ਉਸ ਦਾ ...

ਪੂਰਾ ਲੇਖ ਪੜ੍ਹੋ »

ਫੁੱਟਬਾਲ ਦੇ ਖੇਤਰ 'ਚ ਮੱਲਾਂ ਮਾਰ ਰਹੀ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

ਫੁੱਟਬਾਲ ਦੇ ਖੇਤਰ ਵਿਚ ਥੋੜ੍ਹੇ ਹੀ ਸਮੇਂ ਵਿਚ ਬਹੁਤ ਵੱਡਾ ਨਾਂਅ ਬਣਾਉਣ ਵਾਲੀ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਚਰਚਾ ਅੱਜ ਪੂਰੇ ਖੇਡ ਸੰਸਾਰ 'ਚ ਹੋ ਰਹੀ ਹੈ। ਬ੍ਰਹਮਲੀਨ ਸੰਤ ਮਲਕੀਤ ਸਿੰਘ ਦੁਆਰਾ 2015 ਵਿਚ ਸ਼ੁਰੂ ਕੀਤੀ ਇਹ ਯੂਨੀਵਰਸਿਟੀ ਅੱਜ ਸੰਤ ਬਾਬਾ ਦਲਾਵਰ ਸਿੰਘ (ਚਾਂਸਲਰ) ਦੀ ਰਹਿਨੁਮਾਈ ਹੇਠ ਜਿਥੇ ਵਿੱਦਿਆ ਦੇ ਖੇਤਰ ਵਿਚ ਅੱਗੇ ਵਧ ਰਹੀ ਹੈ, ਉਥੇ ਖੇਡਾਂ ਦੇ ਖੇਤਰ ਵਿਚ ਵੀ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ। ਯੂਨੀਵਰਸਿਟੀ ਵਿਚ ਸਾਲ 2016 ਵਿਚ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੀ ਸਥਾਪਨਾ ਕੀਤੀ ਗਈ, ਜਿਸ ਦੀ ਵਾਗਡੋਰ ਡਾ: ਪ੍ਰੀਤਮ ਸਿੰਘ (ਡਾਇਰੈਕਟਰ ਸਪੋਰਟਸ) ਨੂੰ ਸੰਭਾਲੀ ਗਈ। ਯੂਨੀਵਰਸਿਟੀ ਦੀ ਸਪੋਰਟਸ ਕਮੇਟੀ ਦੇ ਪ੍ਰਧਾਨ ਸ: ਪਰਮਜੀਤ ਸਿੰਘ ਜੋ ਕਿ ਖ਼ੁਦ ਵੀ ਆਪਣੇ ਸਮੇਂ ਦੇ ਮਸ਼ਹੂਰ ਵੇਟ ਲਿਫ਼ਟਰ ਰਹੇ ਹਨ, ਯੂਨੀਵਰਸਿਟੀ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਲਿਜਾਣ ਵਿਚ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਬੇਸ਼ੱਕ ਯੂਨੀਵਰਸਿਟੀ ਵਿਚ ਫੁੱਟਬਾਲ ਖੇਡ ਦੀ ਸ਼ੁਰੂਆਤ 2016 ਵਿਚ ਹੀ ਹੋ ਗਈ ਸੀ ਪਰ ਇਸ ਨੂੰ ਸਹੀ ਦਿਸ਼ਾ 2017 ਵਿਚ ਖ਼ਾਲਸਾ ਕਾਲਜ ਮਾਹਿਲਪੁਰ ਤੋਂ ਆਏ ਫੁੱਟਬਾਲ ਕੋਚ ...

ਪੂਰਾ ਲੇਖ ਪੜ੍ਹੋ »

ਅੰਤਰਰਾਸ਼ਟਰੀ ਫੁੱਟਬਾਲਰ ਹੈ ਸ਼ਿਵਮ ਸਿੰਘ ਨੇਗੀ ਉੱਤਰਾਖੰਡ

ਉੱਤਰਾਖੰਡ ਦੇ ਮਾਣਮੱਤੇ ਸ਼ਹਿਰ ਦੇਹਰਾਦੂਨ ਦੇ ਨੇਤਰਹੀਣ ਸਕੂਲ ਦੇ ਨੇਤਰਹੀਣ ਖਿਡਾਰੀਆਂ ਨੇ ਦੇਸ਼ ਦੇ ਹੋਰ ਖਿਡਾਰੀਆਂ ਵਾਂਗ ਦੇਸ਼ ਦੇ ਲਈ ਗੌਰਵਸ਼ਾਲੀ ਪ੍ਰਾਪਤੀਆਂ ਕੀਤੀਆਂ ਹਨ ਜਿਨ੍ਹਾਂ 'ਤੇ ਅੱਜ ਸਾਡਾ ਦੇਸ਼ ਮਾਣ ਕਰਦਾ ਹੈ। ਸ਼ਿਵਮ ਸਿੰਘ ਨੇਗੀ ਵੀ ਇਕ ਅਜਿਹਾ ਉਸੇ ਹੀ ਸਕੂਲ ਦਾ ਤਰਾਸ਼ਿਆ ਹੋਇਆ ਉਹ ਹੀਰਾ ਹੈ ਜਿਸ ਨੇ ਫੁੱਟਬਾਲਰ ਵਜੋਂ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਸ਼ਿਵਮ ਸਿੰਘ ਨੇਗੀ ਦਾ ਜਨਮ ਪਿਤਾ ਤਾਜਵਾਰ ਸਿੰਘ ਨੇਗੀ ਦੇ ਘਰ ਮਾਤਾ ਗੋਦਾਮਵਰੀ ਦੇਵੀ ਦੀ ਕੁੱਖੋਂ ਉਤਰਾਖੰਡ ਦੇ ਪਹਾੜਾਂ ਦੀਆਂ ਚੋਟੀਆਂ ਨਾਲ ਲੱਦੇ ਪੌੜੀ ਗੜਵਾਲ ਇਲਾਕੇ ਵਿਚ ਪਿੰਡ ਰਨਸਾਵਾ ਵਿਖੇ ਹੋਇਆ। ਸ਼ਿਵਮ ਸਿੰਘ ਨੇਗੀ ਨੇ ਜਨਮ ਲਿਆ ਤਾਂ ਉਹ ਜਨਮ ਜਾਤ ਤੋਂ ਹੀ ਬਲਾਈਂਡ ਜਾਣੀ ਨੇਤਰਹੀਣ ਸੀ ਮਾਂ-ਬਾਪ ਲਈ ਇਹ ਇਕ ਅਸਿਹ ਸਦਮਾ ਸੀ ਅਤੇ ਉਸ ਦੇ ਇਲਾਜ ਲਈ ਵੀ ਮਾਂ-ਬਾਪ ਨੇ ਕੋਈ ਕਸਰ ਬਾਕੀ ਨਹੀਂ ਛੱਡੀ ਪਰ ਆਖਰ ਡਾਕਟਰਾਂ ਨੇ ਉਸ ਨੂੰ ਸਾਰੀ ਉਮਰ ਹੀ ਨਾ ਵੇਖ ਸਕਣ ਦੀ ਪੁਸ਼ਟੀ ਕਰ ਦਿੱਤੀ ਅਤੇ ਮਾਂ-ਬਾਪ ਆਪਣੇ ਨੇਤਰਹੀਣ ਬਾਲ ਨੂੰ ਲੈ ਕੇ ਘਰ ਬੈਠ ਗਿਆ। ਸਿਵਮ ਨੇ ਬਚਪਨ ਦੀ ਦਹਿਲੀਜ਼ 'ਤੇ ਪੈਰ ਧਰਿਆ ...

ਪੂਰਾ ਲੇਖ ਪੜ੍ਹੋ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX