ਤਾਜਾ ਖ਼ਬਰਾਂ


ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  2 minutes ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  11 minutes ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  32 minutes ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  26 minutes ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਓਵਰਡੋਜ਼ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 1 hour ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਓਵਰਡੋਜ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  34 minutes ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  41 minutes ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਜ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਨਵੰਬਰ ਮਹੀਨੇ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  9 minutes ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  about 2 hours ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਦਾ
. . .  about 2 hours ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  about 2 hours ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ ਸ਼੍ਰੇਣੀ' 'ਚ
. . .  1 minute ago
ਨਵੀਂ ਦਿੱਲੀ, 2 ਦਸੰਬਰ-ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ ਸ਼੍ਰੇਣੀ' 'ਚ ਹੈ। ਰਾਸ਼ਟਰੀ ਰਾਜਧਾਨੀ ਵਿਚ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) ਅੱਜ ਸਵੇਰੇ 342 (ਬਹੁਤ ਖ਼ਰਾਬ ਸ਼੍ਰੇਣੀ) ਵਿਚ ਦਰਜ ਕੀਤਾ...
ਐਨ.ਆਈ.ਏ. ਵਲੋਂ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਗ੍ਰਿਫ਼ਤਾਰ
. . .  about 3 hours ago
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  1 day ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  1 day ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  1 day ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  1 day ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  1 day ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  1 day ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  1 day ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਹੋਰ ਖ਼ਬਰਾਂ..

ਨਾਰੀ ਸੰਸਾਰ

ਕਿਉਂ ਨਾ ਇੰਝ ਕਰੀਏ ਧੀਆਂ ਦਾ ਪਾਲਣ ਪੋਸ਼ਣ

ਧੀ ਦੇ ਮੋਹ ਦਾ ਨਿੱਘ ਹੀ ਕੁਝ ਅਜਿਹਾ ਹੁੰਦਾ ਹੈ ਕਿ ਉਹ ਨਿੱਕੇ ਹੁੰਦਿਆਂ ਤੋਂ ਹੀ ਮਾਪਿਆਂ ਦੀ ਜਿੰਦ ਜਾਨ ਬਣ ਜਾਂਦੀ ਹੈ। ਅਣਗਿਣਤ ਚਾਅ-ਲਾਡਾਂ ਨਾਲ ਪਾਲੀ ਧੀ ਕਦੋਂ ਜਵਾਨ ਹੋ ਜਾਂਦੀ ਹੈ, ਪਤਾ ਹੀ ਨਹੀਂ ਲੱਗਦਾ। ਮਾਪਿਆਂ ਨੂੰ ਆਪਣੀ ਲਾਡੋ ਸਦਾ ਹੀ ਨਿੱਕੀ ਜਿਹੀ ਗੁੱਡੀ ਜਾਪਦੀ ਹੈ। ਧੀ ਦੇ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਨੂੰ ਬੜੀ ਸੂਝ-ਬੂਝ ਨਾਲ ਨਿਭਾਉਣ ਦੀ ਲੋੜ ਹੁੰਦੀ ਹੈ। ਅੱਜ ਦੀ ਤੇਜ਼ ਰਫ਼ਤਾਰ ਤੇ ਕਦਰਾਂ ਕੀਮਤਾਂ ਵਿਹੂਣੀ ਜ਼ਿੰਦਗੀ ਵਿਚ ਆਪਣੀ ਧੀ ਨੂੰ ਬੁਰੇ ਭਲੇ ਦੀ ਸਮਝ ਦੇਣਾ ਇਕ ਵੱਡੀ ਚੁਣੌਤੀ ਹੈ। ਸਿਆਣੇ ਅਤੇ ਦੂਰਦਰਸ਼ੀ ਮਾਪੇ ਇਸ ਨੂੰ ਬਾਖ਼ੂਬੀ ਨਿਭਾ ਜਾਂਦੇ ਹਨ ਪਰ ਧੀਆਂ ਦੇ ਪਾਲਣ-ਪੋਸ਼ਣ ਵਿਚ ਕਿਤੇ ਥੋੜ੍ਹੀ ਜਿਹੀ ਵੀ ਕਮੀ ਰਹਿ ਜਾਏ ਤਾਂ ਭਵਿੱਖ ਵਿਚ ਬਹੁਤ ਔਕੜਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਾਪਿਆਂ ਨੂੰ ਚਾਹੀਦਾ ਹੈ ਕਿ ਸ਼ੁਰੂ ਤੋਂ ਹੀ ਧੀ ਦੀ ਹਰ ਗੱਲ ਨੂੰ ਗੌਰ ਨਾਲ ਸੁਣਨ ਅਤੇ ਉਸ ਨੂੰ ਫ਼ੈਸਲੇ ਲੈਣ ਦੀ ਸੇਧ ਦੇਣ। ਕਈ ਲੋਕਾਂ ਦੀ ਸੋਚ ਹੁੰਦੀ ਹੈ ਕਿ ਕੁੜੀਆਂ ਨੂੰ ਡਰ ਜਾਂ ਸਹਿਮ ਦਾ ਮਾਹੌਲ ਪੈਦਾ ਕਰ ਕੇ ਹੀ ਵੱਡੇ ਕੀਤਾ ਜਾਵੇ ਪਰੰਤੂ ਅਜਿਹੇ ਵਾਤਾਵਰਨ ਵਿਚ ਬੇਟੀ ਡਰੀ ...

ਪੂਰਾ ਲੇਖ ਪੜ੍ਹੋ »

ਤਿਉਹਾਰ ਤੇ ਖਾਣ-ਪੀਣ

ਭਾਰਤ ਵਿਚ ਤਿਉਹਾਰ ਲੋਕਾਂ ਦੇ ਜੀਵਨ ਦਾ ਇਕ ਅਟੁੱਟ ਹਿੱਸਾ ਹਨ। ਤਿਉਹਾਰੀ ਸੀਜ਼ਨ ਦੌਰਾਨ ਸਮਾਰੋਹਾਂ ਵਿਚ ਸ਼ਾਮਲ ਹੋਣ ਦੀ ਉਮੀਦ ਕਾਰਨ ਖਾਣ-ਪੀਣ ਕੰਟਰੋਲ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਹਰ ਵਾਰ ਘਟਦੀ-ਵਧਦੀ ਕੈਲੋਰੀ ਅਤੇ ਸਵਾਦੀ ਚੀਜ਼ਾਂ ਦੀ ਪੇਸ਼ਕਸ਼ ਕਾਰਨ ਹਰ ਕੋਈ ਸਵਾਦੀ ਭੋਜਨ ਕਰਨਾ ਚਾਹੁੰਦਾ ਹੈ। ਤਿਉਹਾਰਾਂ ਦੇ ਮੌਸਮ ਵਿਚ ਵਾਧੂ ਚਰਬੀ ਨੂੰ ਜਮ੍ਹਾਂ ਕਰਨ ਤੋਂ ਬਚਣ ਲਈ ਕੁਝ ਸੌਖੇ ਨੁਸਖੇ ਹੇਠ ਲਿਖੇ ਅਨੁਸਾਰ ਹਨ : ਹੌਲੀ ਹੌਲੀ ਖਾਓ : ਇਹ ਸਦੀਆਂ ਪੁਰਾਣਾ ਸਿਧਾਂਤ ਹੈ ਕਿ ਹਮੇਸ਼ਾ ਪਹਿਲਾਂ ਥੋੜ੍ਹਾ ਖਾਣਾ ਲਓ। ਜੇਕਰ ਸਵਾਦੀ ਲੱਗੇ ਤਾਂ ਹੀ ਦੁਬਾਰਾ ਲਓ। ਥਾਲੀ ਨੂੰ ਭਰਨ ਦੀ ਬਜਾਏ ਇਕ ਵਾਰ ਵਿਚ ਘੱਟ ਚੀਜ਼ਾਂ ਲਓ ਅਤੇ ਹੌਲੀ-ਹੌਲੀ ਖਾਓ। ਘੱਟ ਚਰਬੀ ਵਾਲੇ ਪਦਾਰਥਾਂ ਦੀ ਵਰਤੋਂ ਕਰੋ : ਘਰ 'ਚ ਮਠਿਆਈ ਤਿਆਰ ਕਰਦੇ ਸਮੇਂ ਘੱਟ ਚਰਬੀ ਵਾਲੇ ਸਕਿਮਡ ਦੁੱਧ ਅਤੇ ਹੋਰ ਡੇਅਰੀ ਪਦਾਰਥਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰੋ। ਬਣਾਉਟੀ ਚੀਨੀ ਦੀ ਬਜਾਏ, ਬਣਾਉਟੀ ਸਵੀਟਨਰ 'ਤੇ ਜਾਓ ਜਾਂ ਜੇਕਰ ਸੰਭਵ ਹੋਵੇ ਤਾਂ ਕੁਦਰਤੀ ਚੀਨੀ ਜਿਵੇਂ ਸ਼ਹਿਦ, ਗੁੜ ਅਤੇ ਖਜੂਰ ਦਾ ਬਦਲ ਚੁਣ ਲਓ। ਮਠਿਆਈਆਂ ਦਾ ਬਦਲ : ...

ਪੂਰਾ ਲੇਖ ਪੜ੍ਹੋ »

ਬਦਲਦੇ ਮੌਸਮ ਵਿਚ ਚਮੜੀ ਦੀ ਦੇਖਭਾਲ

ਇਸ ਮੌਸਮ ਵਿਚ ਸਭ ਤੋਂ ਜ਼ਿਆਦਾ ਜ਼ਰੂਰਤ ਚਮੜੀ ਦੀ ਨਮੀ ਬਣਾਈ ਰੱਖਣ ਦੀ ਹੁੰਦੀ ਹੈ। ਇਸ ਲਈ ਦਿਨ ਵਿਚ ਅੱਠ-ਦਸ ਗਿਲਾਸ ਸ਼ੁੱਧ ਪਾਣੀ ਲਗਾਤਾਰ ਪੀਓ। ਰੋਜ਼ੇ ਜੂਸ, ਸੂਪ, ਨਾਰੀਅਲ ਪਾਣੀ ਸਮੇਤ ਅਨੇਕ ਤਰਲ ਪਦਾਰਥਾਂ ਦਾ ਸੇਵਨ ਕਰੋ ਜਿਸ ਨਾਲ ਸਰੀਰ ਵਿਚ ਨਮੀ ਅਤੇ ਆਰਦਰਤਾ ਬਣੀ ਰਹੇ। ਇਸ ਲਈ ਤੁਸੀਂ ਮੌਸਮੀ ਫਲਾਂ ਜਿਵੇਂ ਸੇਬ, ਅਮਰੂਦ ਆਦਿ ਨੂੰ ਖੁਰਾਕ 'ਚ ਜ਼ਰੂਰ ਸ਼ਾਮਿਲ ਕਰੋ। ਸ਼ੁਰੂਆਤੀ ਦਿਨਾਂ ਵਿਚ ਚਮੜੀ ਨੂੰ ਕ੍ਰੀਮ, ਮਾਈਸਚਰਾਈਜ਼ਰ, ਫਲਾਂ, ਪੀਣ ਵਾਲੇ ਪਦਾਰਥਾਂ ਅਤੇ ਠੀਕ ਭੋਜਨ ਰਾਹੀਂ ਨਮੀ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਜੇਕਰ ਤੁਸੀਂ ਆਪਣੀ ਰਸੋਈ ਅਤੇ ਕਿਚਨ ਗਾਰਡਨ ਦੇ ਕੁਝ ਪਦਾਰਥਾਂ ਦੀ ਸਹੀ ਵਰਤੋਂ ਕਰੋ ਤਾਂ ਚਮੜੀ ਨਾਲ ਸਬੰਧਿਤ ਸਭ ਪ੍ਰੇਸ਼ਾਨੀਆਂ ਨੂੰ ਕੁਦਰਤੀ ਢੰਗ ਨਾਲ ਸੌਂਖਿਆਂ ਦੂਰ ਕੀਤਾ ਜਾ ਸਕਦਾ ਹੈ। ਖ਼ੁਸ਼ਕ ਚਮੜੀ ਨੂੰ ਸਵੇਰੇ ਅਤੇ ਰਾਤ ਨੂੰ ਕਲੀਜ਼ਿੰਗ ਕ੍ਰੀਮ ਅਤੇ ਜੈੱਲ ਨਾਲ ਤਾਜ਼ੇ ਪਾਣੀ ਨਾਲ ਧੋਣਾ ਚਾਹੀਦਾ ਹੈ। ਇਸ ਮੌਸਮ ਵਿਚ ਚਮੜੀ ਦੀ ਆਰਦਰਤਾ ਵਾਤਾਵਰਨ ਵਿਚ ਮਿਲ ਜਾਂਦੀ ਹੈ ਅਤੇ ਚਮੜੀ ਦੇ ਗਵਾਚੀ ਹੋਈ ਆਰਦਰਤਾ ਨੂੰ ਪ੍ਰਦਾਨ ਕਰਨਾ ਅਤਿ ਜ਼ਰੂਰੀ ਹੋ ਜਾਂਦਾ ਹੈ। ਚਮੜੀ ...

ਪੂਰਾ ਲੇਖ ਪੜ੍ਹੋ »

ਬੱਚਿਆਂ ਨੂੰ ਮੋਬਾਈਲ ਦੀ ਸੀਮਤ ਵਰਤੋਂ ਸਿਖਾਈਏ

ਸਮਾਰਟ ਫੋਨ ਸਾਡੀ ਰੋਜ਼ਮਰ੍ਹਾ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਚੁੱਕਾ ਹੈ। ਸਵੇਰੇ ਜਾਗਣ ਲਈ ਅਲਾਰਮ ਤੋਂ ਲੈ ਕੇ ਸੌਣ ਤੱਕ ਦੇ ਸਮੇਂ ਨੂੰ ਆਪਣੇਂ ਕਾਬੂ 'ਚ ਕਰ ਲਿਆ ਹੈ। ਕੈਮਰਾ, ਮਨੋਰੰਜਨ, ਇੰਟਰਨੈੱਟ, ਖ਼ਰੀਦੋ-ਫਰੋਖ਼ਤ, ਲੋਕੇਸ਼ਨ, ਵੀਡੀਓ ਕਾਲਿੰਗ ਜਿਹੀਆਂ ਸਹੂਲਤਾਂ ਨੇ ਜੀਵਨ ਬਹੁਤ ਆਸਾਨ ਕਰ ਦਿੱਤਾ ਹੈ। ਸਮਾਰਟ ਫੋਨ ਦਾ ਨਸ਼ਾ ਹਰ ਵਰਗ ਨੂੰ ਲੱਗ ਚੁੱਕਾ ਹੈ, ਜਿਸ 'ਚ ਨੌਜਵਾਨ ਤੇ ਬੱਚੇ ਵਧੇਰੇ ਪ੍ਰਭਾਵਿਤ ਹੋ ਰਹੇ ਹਨ। ਇਸ ਦੀ ਆਦਤ ਨੇ ਬਚਪਨ ਨੂੰ ਟੈਕਨਾਲੋਜੀ ਦਾ ਗ਼ੁਲਾਮ ਬਣਾ ਦਿੱਤਾ ਹੈ। ਬੱਚਾ ਤੁਰਨਾ ਬਾਅਦ 'ਚ ਸਿੱਖਦਾ ਹੈ ਤੇ ਫੋਨ ਨੂੰ ਚਲਾਉਣਾ ਪਹਿਲਾਂ। ਅੱਗੇ ਬੱਚੇ ਮਾਂ ਦੀ ਗੋਦੀ 'ਚ ਆ ਕੇ ਚੁੱਪ ਕਰ ਜਾਂਦੇ ਸਨ ਪਰ ਅੱਜਕਲ੍ਹ ਰੋਂਦਾ ਬੱਚਾ ਮੋਬਾਈਲ ਸਕ੍ਰੀਨ ਵੇਖ ਕੇ ਖ਼ੁਸ਼ ਹੋ ਜਾਂਦਾ ਹੈ। ਬੱਚੇ ਖ਼ੁਦ ਹੀ ਖੇਡਣ 'ਚ ਰੁਚੀ ਨਹੀਂ ਲੈਂਦੇ ਸਗੋਂ ਇਕ ਜਗ੍ਹਾ ਬੈਠ ਕੇ ਧੌਣ ਝੁਕਾ ਕੇ ਮੋਬਾਈਲ ਵੇਖਣਾ ਪਸੰਦ ਕਰਦੇ ਹਨ। ਡਿਜੀਟਲ ਬਚਪਨ ਨੇ ਬੱਚਿਆਂ ਦੀ ਸਮਾਜਿਕ, ਸਰੀਰਕ ਤੇ ਮਾਨਸਿਕ ਸਿਹਤ 'ਤੇ ਮਾੜਾ ਅਸਰ ਪਾਇਆ ਹੈ। ਬੱਚਿਆਂ ਦੀ ਖ਼ੁਦ ਸੋਚਣ-ਸਮਝਣ ਦੀ ਸ਼ਕਤੀ ਤੇ ਮੌਲਿਕਤਾ 'ਚ ਕਮੀ ਸਾਫ਼ ਨਜ਼ਰ ਆ ਰਹੀ ...

ਪੂਰਾ ਲੇਖ ਪੜ੍ਹੋ »

ਇਹ ਵੀ ਕਰ ਕੇ ਦੇਖੋ

* ਮੂੰਹ 'ਚ ਛਾਲੇ ਹੋਣ 'ਤੇ ਇਕ ਗਿਲਾਸ ਗਰਮ ਪਾਣੀ ਵਿਚ ਇਕ ਡਲੀ ਫਿਟਕਰੀ ਪਾ ਕੇ ਘੋਲ ਲਓ। ਉਸ ਪਾਣੀ ਨੂੰ ਮੂੰਹ ਵਿਚ ਰੱਖ ਕੇ ਦਿਨ ਵਿਚ ਤਿੰਨ ਵਾਰ ਗਰਾਰੇ ਕਰੋ। ਛਾਲੇ ਠੀਕ ਹੋ ਜਾਣਗੇ। * ਵਾਰ-ਵਾਰ ਪਤਲੇ ਦਸਤ ਆ ਰਹੇ ਹੋਣ ਤਾਂ ਮੱਠੇ ਵਿਚ ਭੁੰਨੇ ਹੋਏ ਸਫ਼ੈਦ ਜ਼ੀਰੇ ਦਾ ਪਾਊਡਰ ਪਾ ਕੇ ਪੀਣ ਨਾਲ ਲਾਭ ਮਿਲਦਾ ਹੈ। * ਚਿਹਰੇ ਦੀ ਚਮੜੀ ਵਿਚ ਗੋਰਾਪਨ ਲਿਆਉਣ ਲਈ 2 ਚਮਚ ਵੇਸਣ, 1 ਚਮਚ ਕਣਕ ਦਾ ਆਟਾ, 1/4 ਚਮਚ ਹਲਦੀ, ਕੱਚੇ ਦੁੱਧ ਵਿਚ ਮਿਲਾ ਕੇ ਪੇਸਟ ਤਿਆਰ ਕਰ ਲਓ ਅਤੇ ਉਸ ਨੂੰ ਚਿਹਰੇ, ਗਰਦਨ, ਬਾਂਹ, ਹੱਥਾਂ 'ਤੇ ਲਗਾਓ। ਜਦੋਂ ਸੁੱਕ ਜਾਵੇ, ਉਸ ਨੂੰ ਕੋਸੇ ਪਾਣੀ ਨਾਲ ਸਾਫ਼ ਕਰ ਲਓ। * ਸਿਰ ਵਿਚ ਸਿੱਕਰੀ ਹੋਣ 'ਤੇ ਵਾਲ ਧੋਣ ਤੋਂ ਇਕ ਘੰਟਾ ਪਹਿਲਾਂ ਨਾਰੀਅਲ ਜਾਂ ਸਰ੍ਹੋਂ ਦੇ ਕੋਸੇ ਤੇਲ ਵਿਚ ਨਿੰਬੂ ਰਸ ਦੀਆਂ 8 ਤੋਂ 10 ਬੂੰਦਾਂ ਮਿਲਾ ਕੇ ਸਿਰ 'ਤੇ ਮਾਲਿਸ਼ ਕਰਨ ਨਾਲ ਸਿੱਕਰੀ ਖ਼ਤਮ ਹੋ ਜਾਂਦੀ ਹੈ। ਇਕ ਘੰਟੇ ਬਾਅਦ ਕਿਸੇ ਚੰਗੇ ਸ਼ੈਂਪੂ ਨਾਲ ਵਾਲ ਧੋ ਲਓ। * ਲਗਾਤਾਰ ਆਂਵਲਾ, ਰੀਠਾ, ਸ਼ਿਕਾਕਾਈ ਮਿਲੇ ਪਾਣੀ ਵਿਚ ਵਾਲਾਂ ਨੂੰ ਧੋਣ ਨਾਲ ਵਾਲ ਕਾਲੇ ਤੇ ਸੰਘਣੇ ਹੁੰਦੇ ਹਨ। * ਹੱਥਾਂ-ਪੈਰਾਂ ਦੇ ਕਾਲੇ ਧੱਬੇ ਦੂਰ ਕਰਨ ਲਈ ਇਕ ...

ਪੂਰਾ ਲੇਖ ਪੜ੍ਹੋ »

ਹਵਾ ਪ੍ਰਦੂਸ਼ਣ ਨਾਲ ਬੁਰੇ ਪ੍ਰਭਾਵਾਂ ਤੋਂ ਬਚਾਅ

ਸਰਕਾਰ ਵਲੋਂ ਤਾਲਾਬੰਦੀ ਦੀ ਪ੍ਰਕਿਰਿਆ ਨੂੰ ਖ਼ਤਮ ਕਰਨ ਤੋਂ ਬਾਅਦ ਹੁਣ ਫੈਕਟਰੀਆਂ, ਦਫ਼ਤਰ, ਸੜਕ, ਰੇਲ, ਹਵਾਈ ਆਵਾਜਾਈ ਆਦਿ ਆਮ ਵਾਂਗ ਚੱਲਣ ਨਾਲ ਵਾਤਾਵਰਨ ਵਿਚ ਹਵਾ ਪ੍ਰਦੂਸ਼ਣ ਦਾ ਵਾਧਾ ਰਿਕਾਰਡ ਕੀਤਾ ਜਾ ਰਿਹਾ ਹੈ। ਹਰ ਸਾਲ ਇਸ ਸਮੇਂ ਕਿਸਾਨ ਆਪਣੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਸਾੜਦਾ ਹੈ, ਜਿਸ ਨਾਲ ਮਹਾਨਗਰਾਂ ਵਿਚ ਪ੍ਰਦੂਸ਼ਣ ਕਈ ਗੁਣਾ ਵਧ ਜਾਂਦਾ ਹੈ। * ਪੈਦਾ ਹੋਣ ਵਾਲੀਆਂ ਬਿਮਾਰੀਆਂ : ਐਲਰਜੀਧੂੜ, ਧੂੰਆਂ, ਜ਼ਹਿਰੀਲੀ ਗੈਸ ਅਤੇ ਬਦਬੂ ਤੋਂ ਕਿਸੇ ਨੂੰ, ਕਿਸੇ ਵੀ ਉਮਰ ਵਿਚ ਹੋਣੀ ਸੰਭਵ ਹੈ। * ਹਾਜ਼ਮੇ ਸਬੰਧੀ ਗੜਬੜੀਆਂ : ਬੁਖਾਰ ਦੇ ਨਾਲ ਉਲਟੀ, ਮਿਚਲੀ, ਪੇਟ ਦਰਦ, ਦਸਤ ਲਗ ਜਾਣਾ, ਭੁੱਖ ਦੀ ਕਮੀ ਆਦਿ ਹੋ ਜਾਂਦੀ ਹੈ। * ਨਿਊਰੋਲਾਜੀਕਲ ਗੜਬੜੀਆਂ : ਜ਼ਹਿਰੀਲੀਆਂ ਗੈਸਾਂ ਕਾਰਨ ਵੱਖ-ਵੱਖ ਤਰ੍ਹਾਂ ਦੀਆਂ ਤੰਤ੍ਰਿਕਾ ਤੰਤਰ ਸਬੰਧੀ ਗੜਬੜੀਆਂ ਪੈਦਾ ਹੋ ਜਾਂਦੀਆਂ ਹਨ, ਜਿਨ੍ਹਾਂ ਨਾਲ ਚੱਕਰ ਆਉਣਾ, ਬੇਹੋਸ਼ੀ ਆਦਿ ਆਉਣੀ ਸ਼ੁਰੂ ਹੋ ਜਾਂਦੀ ਹੈ। * ਅੱਖਾਂ ਸਬੰਧੀ ਬਿਮਾਰੀਆਂ : ਅੱਖਾਂ ਵਿਚ ਜਲਣ, ਕੰਜੈਕਟਿਵਾਈਟਸ, ਦੂਰ ਅਤੇ ਨੇੜੇ ਦੀ ਰੌਸ਼ਨੀ ਵਿਚ ਫਰਕ, ਅੱਖਾਂ 'ਚੋਂ ਪਾਣੀ ਨਿਕਲਣਾ, ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX