ਤਾਜਾ ਖ਼ਬਰਾਂ


ਸਿੰਘੂ ਬਾਰਡਰ ਕਤਲ ਮਾਮਲੇ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਚੰਡੀਗੜ੍ਹ, 16 ਅਕਤੂਬਰ - ਸਿੰਘੂ ਬਾਰਡਰ 'ਤੇ ਹੋਏ ਕਤਲ ਮਾਮਲੇ ਵਿਚ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗ ਕੀਤੀ ਹੈ ਕਿ ਇਸ ਕੇਸ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਸਮਾਜ ਵਿਰੋਧੀ ਤੱਤਾਂ ਦੀ ਪਹਿਚਾਣ ਹੋਵੇ, ਜੋ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ...
ਕੇਰਲ 'ਚ ਭਾਰੀ ਮੀਂਹ ਕਾਰਨ 5 ਮੌਤਾਂ, ਕਈ ਲੋਕ ਲਾਪਤਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕੇਰਲ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਤੇਜ ਬਾਰਸ਼ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਲਗਾਤਾਰ ਬਾਰਸ਼ ਕਾਰਨ ਕਈ ਜ਼ਿਲ੍ਹਿਆਂ ਵਿਚ ਹੜ ਆ ਗਿਆ ਹੈ। ਜਿਸ ਕਾਰਨ ਕੇਰਲ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ ਕੋਟਾਇਅਮ 'ਚ ਜ਼ਮੀਨ ਖਿਸਕਣ ਕਾਰਨ ਵਾਪਰੀ ਘਟਨਾ 'ਚ 16 ਲੋਕ ਲਾਪਤਾ ਹੋ ਗਏ ਹਨ।
ਅੱਤਵਾਦੀਆਂ ਵਲੋਂ ਪੁਲਵਾਮਾ ਤੇ ਸ੍ਰੀਨਗਰ 'ਚ ਬਾਹਰੀ ਸੂਬਿਆਂ ਤੋਂ ਆਏ ਦੋ ਵਿਅਕਤੀ ਹਲਾਕ
. . .  1 day ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ 'ਚ ਹਿੰਸਾ ਦੀਆਂ ਵੱਧ ਰਹੀਆਂ ਵਾਰਦਾਤਾਂ ਚਿੰਤਾ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ। ਅੱਜ ਇਕ ਵਾਰ ਫਿਰ ਸ੍ਰੀਨਗਰ ਤੇ ਪੁਲਵਾਮਾ ਵਿਚ ਅੱਤਵਾਦੀਆਂ ਨੇ ਦੋ ਬਾਹਰਲੇ ਸੂਬਿਆਂ ਤੋਂ ਕੰਮ ਕਰਨ ਲਈ ਆਏ ਵਿਅਕਤੀਆਂ ਦੀਆਂ ਹੱਤਿਆਵਾਂ ਕਰ ਦਿੱਤੀਆਂ ਗਈਆਂ...
ਸਿੰਘੂ ਬਾਰਡਰ ਦੀ ਘਟਨਾ ਬੇਅਦਬੀ ਦੇ ਦੋਸ਼ੀਆਂ ਪ੍ਰਤੀ ਸਰਕਾਰ ਦੀ ਨਰਮੀ ਦਾ ਨਤੀਜਾ - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
. . .  1 day ago
ਚੌਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ) - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੰਡਲੀ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਸੰਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਇਹ ਘਟਨਾ ਕੋਈ ਅਚਨਚੇਤ ਵਾਪਰੀ ਘਟਨਾ ਨਹੀਂ ਹੈ। ਇਹ ਸ੍ਰੀ ਗੁਰੂ...
ਲੁਧਿਆਣਾ 'ਚ ਵਪਾਰੀਆਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ
. . .  1 day ago
ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਵਪਾਰੀਆਂ ਦੇ ਨਾਲ ਮੀਟਿੰਗ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਬਿਪਨ ਕਾਕਾ ਸੂਦ, ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਰਹੇ...
ਕਿਸਾਨ ਯੂਨੀਅਨ ਡਕੌਦਾ ਨੇ ਕੀਤਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਵਿਰੋਧ
. . .  1 day ago
ਮੰਡੀ ਲਾਧੂਕਾ 16 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) -ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਅੱਜ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿੰਡ ਰਾਣਾ ਪਹੁੰਚਣ...
ਤਾਲਿਬਾਨ ਦੀ ਮਾਨਤਾ ਦਾ ਮਾਮਲਾ ਚੱਲ ਰਿਹਾ ਹੈ ਪਰ ਇਹ ਉਹ ਰਾਜ ਹੈ ਜਿੱਥੇ ਘੱਟ ਗਿਣਤੀ ਸੁਰੱਖਿਅਤ ਨਹੀਂ - ਸੁਖਬੀਰ ਸਿੰਘ ਬਾਦਲ
. . .  1 day ago
ਨਵੀਂ ਦਿੱਲੀ,16 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਅਫ਼ਗਾਨਿਸਤਾਨ ਦੀ ਇਸਲਾਮਿਕ ਅਮੀਰਾਤ ਦੀ ਵਿਸ਼ੇਸ਼ ਇਕਾਈ ਦੇ ਭਾਰੀ ਹਥਿਆਰਬੰਦ ਅਧਿਕਾਰੀ ਜੋ ਜ਼ਬਰਦਸਤੀ ਕਾਬੁਲ ਦੇ ਗੁਰਦੁਆਰੇ ਵਿਚ...
ਕੇਰਲ 'ਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ, 12 ਲਾਪਤਾ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ ਦੀ ਖ਼ਬਰ ਦੇ ਨਾਲ - ਨਾਲ 12 ਲੋਕਾਂ ਦੇ ਲਾਪਤਾ ਹੋਣ ਦੀ ਜਾਣਕਾਰੀ ...
ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ
. . .  1 day ago
ਖਲਵਾੜਾ, 16 ਅਕਤੂਬਰ (ਮਨਦੀਪ ਸਿੰਘ ਸੰਧੂ) - ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ...
ਜੇਕਰ ਮੋਦੀ ਸਰਕਾਰ ਨੇ ਬੀ.ਐੱਸ.ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਲ੍ਹ ਭਰੋ ਅੰਦੋਲਨ ਕੀਤਾ ਜਾ ਸਕਦਾ ਹੈ ਸ਼ੁਰੂ - ਬਿਕਰਮ ਸਿੰਘ ਮਜੀਠੀਆ
. . .  1 day ago
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐੱਸ.ਐਫ. ਨੂੰ ਸਰਹੱਦੀ ਖੇਤਰ ਵਿਚ ਦਿੱਤੇ ਵਾਧੂ ਅਧਿਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ...
ਸਿੰਘੂ ਬਾਰਡਰ ਘਟਨਾ ਵਿਚ ਇਕ ਹੋਰ ਗ੍ਰਿਫ਼ਤਾਰੀ
. . .  1 day ago
ਜੰਡਿਆਲਾ ਗੁਰੂ, 16 ਅਕਤੂਬਰ ( ਪ੍ਰਮਿੰਦਰ ਸਿੰਘ ਜੋਸਨ ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਿਹੰਗ ਨਰੈਣ ਸਿੰਘ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਣਗੇ ਨਤਮਸਤਕ
. . .  1 day ago
ਪਠਾਨਕੋਟ, 16 ਅਕਤੂਬਰ ( ਸੰਧੂ ) - ਮੁੱਖ ਮੰਤਰੀ ਚਰਨਜੀਤ ਚੰਨੀ ਕੱਲ੍ਹ 17 ਅਕਤੂਬਰ ਦਿਨ ਐਤਵਾਰ ਨੂੰ ਪਠਾਨਕੋਟ ਨੇੜੇ ਪੈਂਦੇ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ...
ਸਿਪਾਹੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪਾਸ ਹੋਏ ਤਿੰਨ ਮਤੇ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸੀ. ਡਬਲਯੂ. ਸੀ. ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਅਸੀਂ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ 'ਤੇ ਸ਼ੈਤਾਨੀ ਹਮਲੇ...
ਕਾਂਗਰਸ ਪਾਰਟੀ ਇੱਕਜੁੱਟ - ਅੰਬਿਕਾ ਸੋਨੀ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ...
ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼
. . .  1 day ago
ਜਲੰਧਰ, 16 ਅਕਤੂਬਰ - ਜਲੰਧਰ ਪਹੁੰਚੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ...
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕੀ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ , 16 ਅਕਤੂਬਰ ( ਧਰਵਿੰਦਰ ਸਿੰਘ ਔਲਖ ) ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਜਿੱਥੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਭਗਵਾਨ ....
ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਖਰੜ ਨੇੜੇ ਕੀਤਾ ਧਰਨਾ ਪ੍ਰਦਰਸ਼ਨ
. . .  1 day ago
ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੇ ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ 'ਤੇ ਬੱਸ ਸਟੈਂਡ ਖਰੜ ਨੇੜੇ ਧਰਨੇ-ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਵੇਰ ਤੋਂ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ...
ਸਿੰਘੂ ਬਾਰਡਰ ਘਟਨਾ : ਕਿਸਾਨ ਆਗੂਆਂ ਨੇ ਸਾਰੀ ਘਟਨਾ ਤੋਂ ਹੱਥ ਧੋਤੇ - ਵਿਜੈ ਸਾਂਪਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ 'ਤੇ ਵਿਜੈ ਸਾਂਪਲਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਕਹਿਣਾ ਸੀ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ...
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ
. . .  1 day ago
ਓਠੀਆਂ 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕੀਤਾ ...
ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  1 day ago
ਬੰਗਾ, 16 ਅਕਤੂਬਰ( ਜਸਬੀਰ ਸਿੰਘ ਨੂਰਪੁਰ ) - ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ...
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  1 day ago
ਸ੍ਰੀਨਗਰ, 16 ਅਕਤੂਬਰ - ਪੰਪੋਰ ਐਨਕਾਉਂਟਰ ਵਿਚ ਦੋ ਅੱਤਵਾਦੀ ਮਾਰੇ ਗਏ ਹਨ | ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਮਾਨਜਨਕ ਸਮਗਰੀ ਬਰਾਮਦ ਕੀਤੀ...
ਸਿੰਘੂ ਬਾਰਡਰ ਘਟਨਾ - ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ...
ਸ਼ਿਵਰਾਜ ਸਿੰਘ ਚੌਹਾਨ ਦਾ ਰਾਹੁਲ ਗਾਂਧੀ 'ਤੇ ਤਨਜ਼
. . .  1 day ago
ਬੁਰਹਾਨਪੁਰ (ਮੱਧ ਪ੍ਰਦੇਸ਼), 16 ਅਕਤੂਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਵਿਚ ਕੁਝ ਵੀ ਨਹੀਂ ਹਨ,ਪਰ ਮੁੱਖ ਮੰਤਰੀ ਨੂੰ ਹਟਾਉਣ ਦਾ ਫ਼ੈਸਲਾ ਕਰਦੇ ਹਨ...
ਹੋਰ ਖ਼ਬਰਾਂ..

ਸਾਡੇ ਪਿੰਡ ਸਾਡੇ ਖੇਤ

ਸਬਜ਼ੀਆਂ ਦੀ ਬਿਜਾਈ ਹੁਣ ਵੀ ਹੋ ਸਕਦੀ ਹੈ

ਸਬਜ਼ੀਆਂ ਦੀ ਕਾਸ਼ਤ ਬਾਰੇ ਤੁਹਾਡੇ ਨਾਲ ਗੱਲਬਾਤ ਹੁੰਦੀ ਹੀ ਰਹਿੰਦੀ ਹੈ। ਜੇਕਰ ਸਬਜ਼ੀਆਂ ਦੀ ਬਿਜਾਈ ਨਹੀਂ ਕੀਤੀ ਤਾਂ ਹੁਣ ਕਾਸ਼ਤ ਕੀਤੀ ਜਾ ਸਕਦੀ ਹੈ। ਮਟਰ ਸਰਦੀਆਂ ਦੀ ਸਭ ਤੋਂ ਵੱਧ ਪਸੰਦ ਕੀਤੀ ਜਾਣ ਵਾਲੀ ਸਬਜ਼ੀ ਹੈ। ਜੇਕਰ ਕੁਝ ਥਾਂ ਵਿਹਲੀ ਹੈ ਤਾਂ ਉਥੇ ਮਟਰ ਜ਼ਰੂਰ ਬੀਜੋ। ਹੁਣ ਦੀ ਬਿਜਾਈ ਲਈ ਪੰਜਾਬ 89 ਅਤੇ ਮਿੱਠੀ ਫ਼ਲੀ ਕਿਸਮਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਇਕ ਏਕੜ ਲਈ 30 ਕਿੱਲੋ ਬੀਜ ਦੀ ਲੋੜ ਪੈਂਦੀ ਹੈ। ਬਿਜਾਈ ਸਮੇਂ ਲਾਈਨਾਂ ਵਿਚਕਾਰ 30 ਅਤੇ ਬੂਟਿਆਂ ਵਿਚਕਾਰ 10 ਸੈਂਟੀਮੀਟਰ ਦਾ ਫ਼ਾਸਲਾ ਰੱਖਿਆ ਜਾਵੇ। ਬੀਜਣ ਤੋਂ ਪਹਿਲਾਂ ਬੀਜ ਨੂੰ ਰਾਈਜੋਬੀਅਮ ਦਾ ਟੀਕਾ ਜ਼ਰੂਰ ਲਗਾ ਲੈਣਾ ਚਾਹੀਦਾ ਹੈ। ਜੇਕਰ ਹੋ ਸਕੇ ਤਾਂ ਖੇਤ ਤਿਆਰ ਕਰਨ ਤੋਂ ਪਹਿਲਾਂ ਅੱਠ ਟਨ ਰੂੜੀ ਪ੍ਰਤੀ ਏਕੜ ਪਾਈ ਜਾਵੇ। ਮਟਰ ਭਾਵੇਂ ਧਰਤੀ ਦੀ ਉਪਜਾਊ ਸ਼ਕਤੀ ਨੂੰ ਚੰਗਾ ਬਣਾਉਂਦੇ ਹਨ ਪਰ ਬੀਜਣ ਸਮੇਂ 45 ਕਿੱਲੋ ਯੂਰੀਆ ਅਤੇ 155 ਕਿੱਲੋ ਸੁਪਰਫਾਸਫੇਟ ਪ੍ਰਤੀ ਏਕੜ ਪਾਈ ਜਾਵੇ। ਨਦੀਨਾਂ ਨੂੰ ਰੋਕਣ ਲਈ ਗੋਡੀ ਜ਼ਰੂਰ ਕਰੋ। ਬਿਜਾਈ ਤੋਂ 3 ਮਹੀਨਿਆਂ ਪਿੱਛੋਂ ਪਹਿਲੀ ਤੁੜਾਈ ਕੀਤੀ ਜਾ ਸਕਦੀ ਹੈ। ਗੋਭੀ ਦੀ ਪਿਛੇਤੀ ਲੁਆਈ ਵੀ ...

ਪੂਰਾ ਲੇਖ ਪੜ੍ਹੋ »

ਹੈਪੀ ਸੀਡਰ ਨਾਲ ਕਣਕ ਦੀ ਸਫਲ ਕਾਸ਼ਤ ਸਬੰਧੀ ਨੁਕਤੇ

ਹੈਪੀ ਸੀਡਰ ਮਸ਼ੀਨ ਨਾਲ ਝੋਨੇ ਦੇ ਵੱਢ ਵਿਚ ਪਰਾਲੀ ਨੂੰ ਖੇਤ ਵਿਚੋਂ ਕੱਢੇ ਬਗੈਰ ਕਣਕ ਦੀ ਸਿੱਧੀ ਬਿਜਾਈ ਕੀਤੀ ਜਾਂਦੀ ਹੈ। ਹੈਪੀ ਸੀਡਰ ਦੀ ਵਰਤੋਂ ਕਰਕੇ ਬਹੁਤ ਸਾਰੇ ਕਿਸਾਨਾਂ ਨੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਆਪਣੇ ਖੇਤ ਵਿਚ ਸੰਭਾਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤੀ ਖਰਚੇ ਘਟਾ ਕੇ ਸ਼ੁੱਧ ਮੁਨਾਫ਼ਾ ਵਧਾਉਣ ਦੇ ਨਾਲ-ਨਾਲ ਜ਼ਮੀਨ ਦੀ ਸਿਹਤ ਸੁਧਾਰਨ ਵਿਚ ਵੀ ਕਾਮਯਾਬੀ ਹਾਸਲ ਕੀਤੀ ਹੈ। ਪਿਛਲੇ ਸਾਲਾਂ ਵਿਚ ਜਿਥੇ ਹੈਪੀ ਸੀਡਰ ਦੀ ਵਰਤੋਂ ਨਾਲ ਬਹੁਤ ਸਾਰੀਆਂ ਸਫ਼ਲਤਾ ਦੀਆਂ ਉਦਾਹਰਨਾਂ ਦੇਖਣ ਨੂੰ ਮਿਲੀਆਂ, ਉਥੇ ਹੀ ਕੁਝ ਕੇਸ ਅਜਿਹੇ ਵੀ ਸਾਹਮਣੇ ਆਏ ਹਨ ਜਿਥੇ ਹੈਪੀ ਸੀਡਰ ਤਕਨਾਲੋਜੀ ਦੀ ਵਰਤੋਂ ਕਰਨ ਸਮੇਂ ਕਿਸਾਨਾਂ ਨੂੰ ਕਈ ਮੁਸ਼ਕਲਾਂ ਆਈਆਂ ਕਿਉਂਕਿ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਅਤੇ ਰਵਾਇਤੀ ਤਰੀਕੇ ਨਾਲ ਕਣਕ ਦੀ ਬਿਜਾਈ ਵਿਚ ਬਹੁਤ ਸਾਰੇ ਤਕਨੀਕੀ ਵਖਰੇਵੇਂ ਹੁੰਦੇ ਹਨ। ਇਸ ਲਈ ਇਸ ਮਸ਼ੀਨ ਦੀ ਵਰਤੋਂ ਕਰਦੇ ਸਮੇਂ ਇਨ੍ਹਾਂ ਖ਼ਾਸ ਤਕਨੀਕੀ ਗੱਲਾਂ ਦਾ ਧਿਆਨ ਰੱਖਣਾ ਲਾਜ਼ਮੀ ਹੁੰਦਾ ਹੈ ਜੋ ਇਸ ਦੀ ਸਫ਼ਲਤਾ ਨੂੰ ਯਕੀਨੀ ਬਣਾਉਂਦਾ ਹੈ। ਜੇਕਰ ਝੋਨੇ ਦੀ ਫ਼ਸਲ ਵਿਚ ...

ਪੂਰਾ ਲੇਖ ਪੜ੍ਹੋ »

ਪਿੰਡ ਦੀ ਸੱਥ

ਅੱਜ ਦੇ ਸਮੇਂ ਵਿਚ ਮਨੁੱਖ ਏਨਾ ਜ਼ਹਿਰੀਲਾ ਬਣ ਚੁੱਕਾ ਹੈ ਕਿ ਉਸ ਨੇ ਲਾਲਚ ਵਿਚ ਆਪਣੇ ਸਾਰੇ ਪਵਿੱਤਰ ਰਿਸ਼ਤੇ ਤਾਰ-ਤਾਰ ਕਰ ਦਿੱਤੇ ਹਨ। ਜੇਕਰ ਅਤੀਤ ਵਿਚ ਝਾਤ ਮਾਰੀਏ ਤਾਂ ਸੱਚਮੁੱਚ ਅਸੀਂ ਬਹੁਤ ਕੁਝ ਗਵਾ ਚੁੱਕੇ ਹਾਂ ਤੇ ਕਿਵੇਂ ਸਾਡੇ ਵੱਡਿਆਂ ਨੇ ਇਨ੍ਹਾਂ ਰਿਸ਼ਤਿਆਂ ਨੂੰ ਬੰਨ੍ਹ ਕੇ ਰੱਖਿਆ ਸੀ ਤੇ ਉਸ ਸਮੇਂ ਆਪਣੇ ਹੀ ਕਲਾਵੇ ਵਿਚ ਲੈ ਕੇ ਹਰ ਇਕ ਨੂੰ ਪਿੰਡ ਦੀ ਸੱਥ ਵਿਚ ਇਨਸਾਫ਼ ਦਿੱਤਾ ਜਾਂਦਾ ਸੀ ਤੇ ਲੋਕ ਉਸ ਫ਼ੈਸਲੇ ਨੂੰ ਸਿਰ ਮੱਥੇ ਮੰਨਦੇ ਸਨ ਤੇ ਹਰ ਫ਼ੈਸਲਾ ਪਿੰਡ ਦੀ ਸੱਥ ਵਿਚ ਹੋਇਆ ਕਰਦਾ ਸੀ। ਸੱਥ ਪਿੰਡ ਦੀ ਉਸ ਸਾਂਝੀ ਜਗ੍ਹਾ ਨੂੰ ਕਿਹਾ ਜਾਂਦਾ ਹੈ, ਜਿਥੇ ਆਪਣੇ ਦੁਨਿਆਵੀ ਕੰਮਾਂ ਤੋਂ ਵਿਹਲੇ ਹੋ ਕੇ ਹਰ ਉਮਰ ਦੇ ਵਿਅਕਤੀ ਬੈਠਦੇ ਹੁੰਦੇ ਹਨ। ਇਹ ਸਥਾਨ ਅਕਸਰ ਪਿੰਡ ਦੇ ਵਿਚਕਾਰ ਖੁੱਲ੍ਹੀ ਜਗ੍ਹਾ 'ਤੇ ਹੁੰਦਾ ਹੈ, ਜਿਥੇ ਖੁੱਲ੍ਹੇ ਰੂਪ ਵਿਚ ਵਿਚਾਰਾਂ ਦਾ ਆਦਾਨ ਪ੍ਰਦਾਨ ਕੀਤਾ ਜਾਂਦਾ ਹੈ ਅਤੇ ਪਿੰਡ ਦੇ ਮਾਮੂਲੀ ਜਾਂ ਵੱਡੇ ਝਗੜੇ ਵੀ ਦੋਹਾਂ ਧਿਰਾਂ ਦਾ ਪੱਖ ਸੁਣ ਕੇ ਇਮਾਨਦਾਰੀ ਅਤੇ ਨੇਕ ਨੀਤੀ ਨਾਲ ਨਿਪਟਾਏ ਜਾਂਦੇ ਹਨ। ਪੁਰਾਣੇ ਸਮਿਆਂ ਵਿਚ ਸੰਚਾਰ ਸਾਧਨਾਂ ਦੀ ਘਾਟ ਹੋਣ ਕਾਰਨ ...

ਪੂਰਾ ਲੇਖ ਪੜ੍ਹੋ »

ਨਜ਼ਰੀਆ ਬਦਲ ਗਿਆ

ਜੀਵਨ ਵਿਚ ਬੱਦਲਾਂ ਦਾ ਉਮੜਨਾ ਜਾਂ ਪਤਝੜ ਦਾ ਛਾਅ ਜਾਣਾ, ਇਕੋ ਜਿਹੇ ਵਰਤਾਰੇ ਹਨ। ਇਹ ਆਉਂਦੇ-ਜਾਂਦੇ ਰਹਿੰਦੇ ਹਨ। ਪਰ ਮਨੁੱਖ ਆਪਣਾ ਵਰਤਾਰਾ ਨਹੀਂ ਬਦਲਦਾ। ਉਹ ਦੁਨੀਆ ਨੂੰ ਇਕ ਬੱਝੀ ਬਿਰਤੀ ਨਾਲ ਹੀ ਦੇਖਦਾ ਹੈ। ਆਪਣੇ-ਆਪ ਨੂੰ ਲਾਲਚ ਤੋਂ ਵੱਖ ਨਹੀਂ ਕਰਦਾ। ਸਾਡੇ ਇਤਿਹਾਸ ਵਿਚ ਯੁੱਗਾਂ ਦਾ ਜ਼ਿਕਰ ਆਉਂਦਾ ਹੈ , ਬਦਲਦੇ ਯੁੱਗਾਂ ਦੀ ਗੱਲ ਹੁੰਦੀ ਹੈ, ਪਰ ਹਮੇਸ਼ਾਂ ਹੀ ਇਹ ਸੱਚ ਜਿਹਾ ਨਹੀਂ ਸੀ ਲਗਦਾ। ਪਰ ਹੁਣ ਕੋਰੋਨਾ ਮਹਾਂਮਾਰੀ ਨੇ ਬਦਲਦੇ ਯੁੱਗ ਦੇ ਪ੍ਰਤੱਖ ਦਰਸ਼ਨ ਕਰਵਾ ਦਿੱਤੇ ਹਨ। ਆਰਥਿਕ ਨੁਕਸਾਨ ਤਾਂ ਜੰਗ, ਮੌਸਮੀ ਤਬਾਹੀ ਜਾਂ ਗ਼ਲਤ ਫ਼ੈਸਲੇ ਵੀ ਕਰਦੇ ਰਹੇ ਹਨ ਤੇ ਕੋਰੋਨਾ ਨੇ ਵੀ ਕੀਤਾ ਹੈ, ਇਹ ਕੋਈ ਅਲੋਕਾਰੀ ਗੱਲ ਨਹੀਂ ਹੈ। ਵੱਡੀ ਘਟਨਾ ਤਾਂ ਇਹ ਹੈ ਕਿ ਸਾਡਾ ਜੀਵਨ ਸ਼ੈਲੀ ਪ੍ਰਤੀ ਨਜ਼ਰੀਆ ਹੀ ਬਦਲ ਗਿਆ ਹੈ। ਜਿਸ ਦਾ ਬਰਾਤੇ ਗਏ ਸਰਦਾ ਹੀ ਨਹੀਂ ਸੀ, ਉਹ ਘਰੇ ਬੈਠਾ ਹੀ ਵਧਾਈਆਂ ਦੇਈ ਜਾਂਦਾ। ਭੋਗਾਂ, ਸਮਾਗਮਾਂ 'ਤੇ ਮੂੰਹ ਦਿਖਾਉਣਾ, ਹਾਜ਼ਰੀ ਲਾਉਣਾ, ਲੋੜ ਹੀ ਨਹੀਂ ਰਹੀ। ਮੂੰਹ ਚੱਕ ਕੇ ਐਵੇਂ ਯਾਤਰਾਵਾਂ ਕਰੀ ਜਾਣੀਆਂ, ਸਭ ਬੇਲੋੜੀਆਂ ਹੋ ਗਈਆਂ ਹਨ। ਲੋਕ ਸਧਾਰਨ ਭੋਜਨ ਵੱਲ ਮੁੜ ਪਏ ...

ਪੂਰਾ ਲੇਖ ਪੜ੍ਹੋ »

ਝਾੜ ਪੱਖੋਂ ਸਰਬੋਤਮ ਪੂਸਾ 44 ਕਿਸਮ 'ਤੇ ਲਾਈ ਪਾਬੰਦੀ ਹਟਾਉਣ ਦੀ ਲੋੜ

ਉਤਪਾਦਕਤਾ ਪੱਖੋਂ ਝੋਨੇ ਦੀ ਪੂਸਾ 44 ਸਰਬੋਤਮ ਕਿਸਮ ਹੈ। ਦੂਜੀ ਕੋਈ ਹੋਰ ਕਿਸਮ ਇਸ ਦਾ ਮੁਕਾਬਲਾ ਨਹੀਂ ਕਰਦੀ। ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਨੇੜੇ ਗਹਿਲਾਂ ਪਿੰਡ ਦੇ ਗੁਰਮੇਲ ਸਿੰਘ ਨੇ ਆਪਣੇ 17 ਏਕੜ ਰਕਬੇ 'ਚੋਂ 42 ਕੁਇੰਟਲ ਪ੍ਰਤੀ ਏਕੜ ਦੀ ਔਸਤ ਲੈ ਕੇ ਇਸ ਕਿਸਮ ਦੀ ਫ਼ਸਲ ਵੱਢੀ ਹੈ। ਜਗਦੀਪ ਸਿੰਘ ਫਰੀਦਪੁਰ ਨੇ ਵੀ 41 ਕੁਇੰਟਲ ਪ੍ਰਤੀ ਏਕੜ ਦੀ ਪ੍ਰਾਪਤੀ ਕੀਤੀ ਹੈ। ਉਸ ਨੇ 40 ਏਕੜ ਰਕਬੇ 'ਤੇ ਇਹ ਕਿਸਮ ਬੀਜੀ ਹੋਈ ਸੀ। ਪੰਜਾਬ ਸਰਕਾਰ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੂਸਾ 44 ਕਿਸਮ ਦਾ ਪੰਜਾਬ 'ਚ ਸਭ ਕਿਸਾਨਾਂ ਨਾਲੋਂ ਵੱਧ ਝਾੜ ਲੈਣ ਵਜੋਂ ਕ੍ਰਿਸ਼ੀ ਕਰਮਨ ਪੁਰਸਕਾਰ ਨਾਲ ਸਨਮਾਨਿਤ ਤੇ ਪੀ ਏ ਯੂ ਤੋਂ ਸਨਮਾਨ ਪ੍ਰਾਪਤ ਕਰਨ ਵਾਲਾ ਰਾਜ ਪੁਰਸਕਾਰੀ ਰਾਜਮੋਹਨ ਸਿੰਘ ਕਾਲੇਕਾ ਕਹਿੰਦਾ ਹੈ ਕਿ ਇਹ ਕਿਸਮ ਨਾ ਤਾਂ ਪੱਕਣ ਨੂੰ ਹੋਰ ਕਿਸਮਾਂ ਜਿਵੇਂ ਪੀ ਆਰ 122, ਪੀ ਆਰ113,ਪੀ ਆਰ 114 ਅਤੇ ਪੀ ਆਰ 121 ਆਦਿ ਤੋਂ ਵੱਧ ਸਮਾਂ ਲੈਂਦੀ ਹੈ ਅਤੇ ਨਾ ਹੀ ਇਹ ਪਾਣੀ ਦੀ ਖਪਤ ਵਧੇਰੇ ਕਰਦੀ ਹੈ। ਇਹ ਪੱਕਣ ਨੂੰ 145146 ਦਿਨ ਲੈਂਦੀ ਹੈ ਜਦੋਂ ਕਿ ਪੀ ਆਰ 122 ਕਿਸਮ 147 ਦਿਨ, ਪੀ ਆਰ114 ਕਿਸਮ 145 ਦਿਨ, ਪੀ ਆਰ113 ਕਿਸਮ 142 ਦਿਨ ...

ਪੂਰਾ ਲੇਖ ਪੜ੍ਹੋ »

ਅਮਰੀਕਾ 'ਚ ਮਧੂ ਮੱਖੀਆਂ ਦੇ ਕਾਤਲ 'ਹੌਰਨੇਟ' ਕੀਟਾਂ ਦੇ ਖੱਖਰ ਦੀ ਹੋਈ ਨਿਸ਼ਾਨਦੇਹੀ

ਵਾਸ਼ਿੰਗਟਨ ਸੂਬੇ ਦੇ ਕੀਟ ਵਿਗਿਆਨੀਆਂ ਨੇ ਲੰਘੇ ਹਫਤੇ ਅਮਰੀਕਾ ਵਿਚ ਪਹਿਲੇ ਏਸ਼ੀਅਨ ਵਿਸ਼ਾਲ 'ਹੌਰਨੇਟ' ਆਲ੍ਹਣੇ (ਖੱਖਰ) ਦੀ ਖੋਜ ਕੀਤੀ ਹੈ। ਕਈ ਹਫਤਿਆਂ ਦੀ ਭਾਲ ਤੋਂ ਬਾਅਦ ਖੇਤੀਬਾੜੀ ਵਿਭਾਗ ਦੇ ਵਿਗਿਆਨੀਆਂ ਨੇ ਕਿਹਾ ਹੈ ਕਿ ਕੈਨੇਡੀਅਨ ਸਰਹੱਦ ਦੇ ਨੇੜੇ ਸਿਆਟਲ ਦੇ ਉੱਤਰ ਵਿਚ ਬਲੇਨ ਦੇ ਨਜ਼ਦੀਕ ਇਹ ਪਹਿਲੀ ਕਿਸਮ ਦਾ ਅਮਰੀਕਾ 'ਚ ਖੱਖਰ ਦੇਖਿਆ ਗਿਆ ਹੈ। ਇਹ ਖੱਖਰ ਇਕ ਦਰੱਖਤ ਦੀ ਖੋੜ ਵਿਚ ਲੱਗਾ ਹੋਇਆ ਸੀ ਅਤੇ ਟੀਮ ਨੇ ਦਰੱਖਤ ਦੇ ਅੰਦਰ ਵੜਦੇ ਅਤੇ ਨਿਕਲਦੇ ਵੱਡੀ ਗਿਣਤੀ ਵਿਚ ਹੌਰਨੈੱਟਾਂ ਨੂੰ ਵੇਖਿਆ ਸੀ। ਅਧਿਕਾਰੀਆਂ ਨੇ ਦੱਸਿਆ ਦਰੱਖਤ ਵਾਲੀ ਜਾਇਦਾਦ ਦੇ ਮਾਲਕਾਂ ਨੇ ਖੱਖਰ ਨੂੰ ਨਸ਼ਟ ਕਰਨ ਦੀ ਆਗਿਆ ਦੇਣ ਤੋਂ ਬਾਅਦ ਕਿਹਾ ਕਿ ਜੇਕਰ ਦਰੱਖਤ ਵੀ ਨਸ਼ਟ ਕੀਤੇ ਜਾਣ ਦੀ ਸਥਿਤੀ ਬਣਦੀ ਹੈ ਤਾਂ ਉਨ੍ਹਾਂ ਨੂੰ ਕੋਈ ਉਜ਼ਰ ਨਹੀਂ ਹੋਵੇਗਾ। 'ਹੌਰਨੇਟ' ਬਾਰੇ ਦਿਲਚਸਪ ਟਿੱਪਣੀ ਕਰਦਿਆਂ ਜੀਵ ਵਿਗਿਆਨੀਆਂ ਨੇ ਕਿਹਾ ਕਿ ਥਰਮਲ ਕੈਮਰਿਆਂ (ਰੇਡੀਓ ਟਰੈਕਿੰਗ ਡਿਵਾਈਸ) ਦੀ ਸਹਾਇਤਾ ਨਾਲ ਕੀਤੀ ਖੋਜ ਮੁਤਾਬਿਕ ਸੌ ਤੋਂ ਦੋ ਸੌ 'ਹੌਰਨੇਟ' ਜਲਦੀ ਕੱਢੇ ਜਾਣ ਦੀ ਉਮੀਦ ਹੈ। ਹੌਲੀ-ਹੌਲੀ ਇਨ੍ਹਾਂ ...

ਪੂਰਾ ਲੇਖ ਪੜ੍ਹੋ »

ਜ਼ਿੰਦਗੀ ਸਾਹਾਂ ਦਾ ਸਫ਼ਰ

ਜ਼ਿੰਦਗੀ ਸਾਹਾਂ ਦਾ ਇਕ ਭਰ ਵਗਦਾ ਦਰਿਆ ਹੈ ਜਿਸ ਨੇ ਇਕ ਨਾ ਇਕ ਦਿਨ ਮੌਤ ਰੂਪੀ ਸਮੁੰਦਰ ਦੀਆਂ ਭਿਆਨਕ ਲਹਿਰਾਂ ਵਿਚ ਸਮਾ ਜਾਣਾ ਹੈ। ਜ਼ਿੰਦਗੀ ਸਰੀਰ ਰੂਪੀ ਚਰਖੇ 'ਤੇ ਕੱਤੀਦੀ ਮਹੀਨਿਆਂ ਵਰ੍ਹਿਆਂ ਰੂਪੀ ਤੰਦ ਹੈ ਜਿਸ ਨੇ ਓੜਕ ਟੁੱਟਣਾ ਹੀ ਟੁੱਟਣਾ ਹੈ। ਜ਼ਿੰਦਗੀ ਬਾਗ਼ਾਂ ਵਿਚ ਖਿੜੇ ਹੁਸੀਨ ਫੁੱਲਾਂ ਦੀ ਖ਼ੁਸ਼ਬੂ ਹੈ ਜਿਸ ਨੇ ਵਾਤਾਵਰਨ ਵਿਚ ਮਹਿਕਾਂ ਖਿਲਾਰਦੇ ਇਕ ਦਿਨ ਮੌਤ ਰੂਪੀ ਪੱਤਝੜ ਆਉਣ 'ਤੇ ਮਹਿਕਾਂ ਵੰਡਣੋ ਮੁਨਕਰ ਹੋ ਜਾਣਾ ਹੈ। ਜ਼ਿੰਦਗੀ ਸਰੀਰ ਰੂਪੀ ਮਕਾਨ ਵਿਚ ਕਲੋਲਾਂ ਕਰਦੇ ਦਿਲ ਦੀ ਧੜਕਣ ਦੀ ਦਾਸਤਾਨ ਹੈ ਜਿਸ ਨੇ ਅਨੇਕਾਂ ਸੁਪਨੇ ਸਿਰਜਦਿਆਂ, ਮਾਣਦਿਆਂ, ਹੰਢਾਉਂਦਿਆਂ, ਪੁਛਤਾਉਂਦਿਆਂ ਇਕ ਦਿਨ ਬੰਦ ਹੋ ਜਾਣਾ ਹੈ। ਜ਼ਿੰਦਗੀ ਖੁਸ਼ੀਆਂ ਦੇ ਅੰਬਰਾਂ 'ਤੇ ਉੱਡਦੀ ਪਤੰਗ ਦੀ ਡੋਰ ਦੀ ਕਹਾਣੀ ਹੈ ਜਿਸ ਨੇ ਇਕ ਦਿਨ ਟੁੱਟ ਕੇ ਪਤੰਗ ਨੂੰ ਨਿਆਸਰਾ ਬਣਾ ਦੇਣਾ ਹੈ। ਜ਼ਿੰਦਗੀ ਸੂਰਜ ਦੀਆਂ ਸੁਨਹਿਰੀ ਕਿਰਨਾਂ ਵਰਗੀ ਹੈ ਜਿਸ ਨੇ ਇਕ ਦਿਨ ਕਾਲੀ ਰਾਤ ਦੀਆਂ ਕਾਲਖਾਂ ਵਿਚ ਸਮਾ ਜਾਣਾ ਹੈ। ਜਦੋਂ ਕੋਈ ਸਾਡਾ ਸਾਹਾਂ ਤੋਂ ਪਿਆਰਾ ਰਾਂਗਲਾ ਮਿੱਤਰ ਵਿਛੋੜਾ ਦੇ ਕੇ ਅਣਦੱਸੇ ਕਦੇ ਨਾ ਮੁੜਨ ਵਾਲੇ ...

ਪੂਰਾ ਲੇਖ ਪੜ੍ਹੋ »

ਅਗੇਤੀ ਬਾਸਮਤੀ ਦੀ ਫ਼ਸਲ ਦਾ ਝਾੜ ਘਟਣ ਦੇ ਕਾਰਨ ਅਤੇ ਹੱਲ

ਮੌਜੂਦਾ ਸਾਉਣੀ ਦੀ ਰੁੱਤ ਵਿਚ ਪੰਜਾਬ ਦੇ ਕਈ ਹਿੱਸਿਆਂ ਜਿਵੇਂ ਕਿ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਕਈ ਕਿਸਾਨਾਂ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਬਾਸਮਤੀ ਦਾ ਝਾੜ ਕੇਵਲ 8 ਤੋਂ 14 ਕਵਿੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਆਇਆ ਹੈ। ਜਦੋਂ ਕਿ ਪਿਛਲੇ ਸਾਲ ਬਾਸਮਤੀ ਦਾ ਔਸਤ ਝਾੜ ਤਕਰੀਬਨ 20-22 ਕਵਿੰਟਲ ਪ੍ਰਤੀ ਏਕੜ ਤੱਕ ਆਇਆ ਸੀ। ਹੁਣ ਤੱਕ ਹੋਈ ਬਾਸਮਤੀ ਦੀ ਖਰੀਦ ਦੇ ਆਧਾਰ 'ਤੇ ਆੜ੍ਹਤੀਆ ਸੰਗਠਨ, ਪੰਜਾਬ ਦੇ ਪ੍ਰਧਾਨ ਸ੍ਰੀ ਵਿਜੇ ਕਾਲੜਾ ਮੁਤਾਬਕ ਹੁਣ ਤੱਕ ਇਕ ਵੀ ਕਿਸਾਨ ਅਜਿਹਾ ਨਹੀਂ ਪਹੁੰਚਿਆ ਜਿਸ ਦਾ ਝਾੜ ਪਿਛਲੇ ਸਾਲ ਦੇ ਮੁਕਾਬਲੇ ਆਇਆ ਹੋਵੇ। ਇਸ ਵਾਰ ਬਾਸਮਤੀ ਦਾ ਮੰਡੀ ਵਿਚ ਖਰੀਦ ਮੁੱਲ 1650/- ਤੋਂ 2000/- ਰੁਪਏ ਪ੍ਰਤੀ ਕਵਿੰਟਲ ਤੱਕ ਰਿਹਾ ਹੈ। ਜਦੋਂ ਕਿ ਪਿਛਲੇ ਸਾਲ ਮੰਡੀਆਂ ਵਿਚ ਬਾਸਮਤੀ ਦੀ ਖਰੀਦ 2500-2700/- ਰੁਪਏ ਪ੍ਰਤੀ ਕਵਿੰਟਲ ਦੇ ਹਿਸਾਬ ਨਾਲ ਹੋਈ ਸੀ। ਬਾਸਮਤੀ ਦਾ ਝਾੜ ਘਟਣ ਦੇ ਕਾਰਨ : ਭਾਰਤੀ ਮੌਸਮ ਵਿਭਾਗ ਦੀਆਂ ਰਿਪੋਰਟਾਂ ਮੁਤਾਬਕ ਸਾਉਣੀ 2019 ਅਤੇ 2020 ਵਿਚ ਮਈ ਤੋਂ ਸਤੰਬਰ ਤੱਕ ਦਿਨ ਦਾ ਔਸਤ ਤਾਪਮਾਨ ਤਕਰੀਬਨ ਇਕੋ ਜਿਹਾ ਰਿਹਾ। ਹਾਲਾਂਕਿ ਰਾਤ ਦਾ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX