ਤਾਜਾ ਖ਼ਬਰਾਂ


ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  about 1 hour ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  about 1 hour ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  1 minute ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 2 hours ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  about 2 hours ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  about 2 hours ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  about 3 hours ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  about 3 hours ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  about 3 hours ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  about 4 hours ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  about 4 hours ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  about 5 hours ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  about 5 hours ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ
. . .  about 5 hours ago
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ...
ਪੰਜਾਬ ਭਰ 'ਚ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਭਰ ਵਿਚ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਯੋਗ ਦਿਵਸ ਦੇ ਮੁਕਾਬਲੇ ਪਾਰਟੀ...
ਮਹਿਬੂਬਾ ਮੁਫ਼ਤੀ ਮੋਦੀ ਦੀ ਅਹਿਮ ਬੈਠਕ 'ਚ ਨਹੀਂ ਕਰੇਗੀ ਸ਼ਿਰਕਤ
. . .  about 6 hours ago
ਨਵੀਂ ਦਿੱਲੀ, 20 ਜੂਨ - ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਉੱਥੋਂ ਦੀਆਂ ਸਾਰੀਆਂ ਸਿਆਸੀ ਧਿਰਾਂ ਨਾਲ ਬੈਠਕ ਕਰ ਸਕਦੇ ਹਨ। ਹਾਲਾਂਕਿ ਇਸ ਅਹਿਮ ਬੈਠਕ ਤੋਂ ਪਹਿਲਾ ਰਿਪੋਰਟਾਂ ਮੁਤਾਬਿਕ ਪੀ.ਡੀ.ਪੀ. ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਹਿੱਸਾ ਨਹੀਂ ਲਵੇਗੀ...
ਅਨਲਾਕ ਦੀ ਪ੍ਰਕਿਰਿਆ ਤਹਿਤ ਦਿੱਲੀ ਵਾਸੀਆਂ ਨੂੰ ਭਲਕੇ ਤੋਂ ਹੋਰ ਮਿਲੇਗੀ ਰਾਹਤ
. . .  about 6 hours ago
ਨਵੀਂ ਦਿੱਲੀ, 20 ਜੂਨ - ਦਿੱਲੀ ਵਿਚ ਅਨਲਾਕ ਦੀ ਪ੍ਰਕਿਰਿਆ ਤਹਿਤ ਭਲਕੇ ਸੋਮਵਾਰ ਤੋਂ ਕਈ ਹੋਰ ਖੇਤਰਾਂ ਵਿਚ ਰਾਹਤ ਮਿਲੇਗੀ। ਜਿਸ ਤਹਿਤ ਦਿੱਲੀ ਵਿਚ 50 ਫ਼ੀਸਦੀ ਸਮਰਥਾ ਨਾਲ ਬਾਰ ਸ਼ੁਰੂ ਕਰਨ ਦੀ ਇਜਾਜ਼ਤ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪੀ
. . .  about 7 hours ago
ਬ੍ਰਾਸੀਲੀਆ, 20 ਜੂਨ - ਦੱਖਣੀ ਅਮਰੀਕਾ ਦੇ ਸਭ ਤੋਂ ਵੱਡੇ ਦੇਸ਼ ਬ੍ਰਾਜ਼ੀਲ ਵਿਚ ਕੋਰੋਨਾ ਕਾਰਨ ਬੁਰੇ ਹਾਲਾਤ ਹਨ। ਕੋਰੋਨਾ ਵੈਕਸੀਨੇਸ਼ਨ ਦਾ ਕੰਮ ਬੇਹੱਦ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿਚ ਮਹਾਂਮਾਰੀ ਕਾਰਨ ਬਹੁਤ ਭੈੜੇ ਹਾਲਾਤ ਹੋ ਸਕਦੇ ਹਨ। ਬਰਾਜ਼ੀਲ ਵਿਚ ਕੋਰੋਨਾ...
ਚਿਰਾਗ਼ ਪਾਸਵਾਨ ਨੇ ਪਾਰਟੀ ਆਗੂਆਂ ਨਾਲ ਦਿੱਲੀ ਵਿਚ ਕੀਤੀ ਮੀਟਿੰਗ
. . .  about 7 hours ago
ਨਵੀਂ ਦਿੱਲੀ, 20 ਜੂਨ - ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ...
ਕੈਪਟਨ ਸਰਕਾਰ ਨੇ ਕੀਤਾ ਵਿਸ਼ਵਾਸਘਾਤ - ਧਿਆਨ ਸਿੰਘ ਮੰਡ
. . .  about 8 hours ago
ਅੰਮ੍ਰਿਤਸਰ , 20 ਜੂਨ (ਹਰਮਿੰਦਰ ਸਿੰਘ ) - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਚੁੱਕਣ 'ਤੇ ਸ਼ਮਾਯਾਚਨਾ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ । ਇਸ ਦੌਰਾਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ ਤਿੰਨ ਮੋਬਾਈਲ ਫ਼ੋਨ ਤੇ ਚਾਰਜਰ
. . .  about 8 hours ago
ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਬੈਰਕ ਅੰਦਰੋਂ ਤਿੰਨ ਮੋਬਾਈਲ ਫ਼ੋਨ (ਕੀ-ਪੈਡ) ਸਮੇਤ ਸਿੰਮ ਕਾਰਡ ਅਤੇ ਦੋ ਦੇਸੀ ਚਾਰਜਰ ਬਰਾਮਦ ਹੋਣ...
ਪ੍ਰਗਟ ਸਿੰਘ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਕੀਤਾ ਵਿਰੋਧ
. . .  about 8 hours ago
ਜਲੰਧਰ, 20 ਜੂਨ - ਕੈਪਟਨ ਸਰਕਾਰ ਵਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਸਮੇਤ ਪੰਜਾਬ 'ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕੁਝ ਵਿਧਾਇਕਾਂ ਵਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਾਬਕਾ ਹਾਕੀ...
ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਸ੍ਰੀ ਬੰਗਲਾ ਸਾਹਿਬ ਟੇਕਿਆ ਮੱਥਾ
. . .  about 8 hours ago
ਨਵੀਂ ਦਿੱਲੀ, 20 ਜੂਨ - ਭਾਰਤ ਦੀ ਉੱਘੀ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ...
ਭਾਜਪਾ ਆਗੂ ਤੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸਾਂਪਲਾ ਵਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 8 hours ago
ਅੰਮ੍ਰਿਤਸਰ, 20 ਜੂਨ (ਹਰਮਿੰਦਰ ਸਿੰਘ) - ਭਾਜਪਾ ਆਗੂ ਅਤੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ...
ਮਹਾਰਾਸ਼ਟਰ 'ਚ ਕੋਰੋਨਾ ਦਾ ਨਵਾਂ ਰੂਪ ਡੈਲਟਾ ਪਲੱਸ ਹੋਇਆ ਪ੍ਰਗਟ, ਤੀਸਰੀ ਲਹਿਰ ਦਾ ਖ਼ਤਰਾ ਵਧਿਆ
. . .  about 9 hours ago
ਮੁੰਬਈ, 20 ਜੂਨ - ਭਾਰਤ ਵਿਚ ਕੋਰੋਨਾ ਦੀ ਦੂਸਰੀ ਲਹਿਰ ਬੇਸ਼ੱਕ ਰੁਕਦੀ ਹੋਈ ਨਜ਼ਰ ਆ ਰਹੀ ਹੈ ਪਰ ਖ਼ਤਰਾ ਅਜੇ ਵੀ ਬਰਕਰਾਰ ਹੈ। ਮਹਾਰਾਸ਼ਟਰ ਵਿਚ ਕੋਰੋਨਾ ਦੇ ਨਵਾਂ ਰੂਪ ਪ੍ਰਗਟ ਹੋਇਆ...
ਹੋਰ ਖ਼ਬਰਾਂ..

ਸਾਡੀ ਸਿਹਤ

ਦਿਨ ਦੀ ਸ਼ੁਰੂਆਤ ਕਰੋ ਇਕ ਖ਼ੂਬਸੂਰਤ ਸਵੇਰ ਨਾਲ

ਅੱਜ ਇਸ ਭੱਜ-ਦੌੜ ਦੀ ਜ਼ਿੰਦਗੀ ਵਿਚ ਬਹੁਤੇ ਲੋਕ ਥੱਕਿਆ-ਹਾਰਿਆ ਜਿਹਾ ਮਹਿਸੂਸ ਕਰਦੇ ਹਨ। ਸਵੇਰ ਹੋਵੇ ਜਾਂ ਸ਼ਾਮ, ਸਰੀਰਕ ਅਤੇ ਮਾਨਸਿਕ ਥਕਾਵਟ ਸਾਨੂੰ ਜ਼ਿੰਦਗੀ ਦਾ ਅਨੰਦ ਨਹੀਂ ਲੈਣ ਦਿੰਦੀ। ਅਜਿਹੇ ਹਾਲਾਤ 'ਚ ਸਾਨੂੰ ਆਪਣੇ ਰੋਜ਼ਮਰ੍ਹਾ ਦੇ ਕੰਮਾਂ ਵਿਚ ਬਦਲਾਅ ਲਿਆਉਣ ਦੀ ਲੋੜ ਹੁੰਦੀ ਹੈ। ਬਦਲਾਅ ਨਾਲ ਜਿਥੇ ਜ਼ਿੰਦਗੀ ਦੀ ਮਾਯੂਸੀ ਦੀ ਤੰਦ ਟੁਟਦੀ ਹੈ, ਉਥੇ ਸਾਕਾਰਾਤਮਿਕ ਬਦਲਾਅ ਸਾਡੇ ਜੀਵਨ ਵਿਚ ਚੁਸਤੀ ਅਤੇ ਫੁਰਤੀ ਭਰ ਸਕਦੇ ਹਨ। ਜਦ ਸਵੇਰ ਦੀ ਸ਼ੁਰੂਆਤ ਸਹੀ ਢੰਗ ਨਾਲ ਹੋ ਜਾਵੇ ਤਾਂ ਅਸੀਂ ਦਿਨ ਭਰ ਤਰੋਤਾਜ਼ਾ ਰਹਿ ਸਕਦੇ ਹਾਂ। ਫਿਰ ਲਿਆਈਏ ਆਪਣੀ ਸਵੇਰ ਵਿਚ ਸਾਕਾਰਾਤਮਿਕ ਬਦਲਾਅ ਜੋ ਸਾਨੂੰ ਸਾਰਾ ਦਿਨ ਤਰੋਤਾਜ਼ਾ ਰੱਖੇ। ਪ੍ਰਸੰਨਚਿੱਤ ਹੋ ਕੇ ਉਠੋ, ਇਸ ਤਰ੍ਹਾਂ ਸਾਰੀਆਂ ਚਿੰਤਾਵਾਂ 'ਤੇ ਆਸਾਨੀ ਨਾਲ ਕਾਬੂ ਪਾਇਆ ਜਾ ਸਕਦਾ ਹੈ। ਸਵੇਰੇ ਆਸ਼ਾਵਾਦੀ ਮੂਡ ਨਾਲ ਉੱਠਣ ਕਰਕੇ ਤੁਹਾਡੇ ਵਿਚ ਸਾਰਾ ਦਿਨ ਇਹ ਭਾਵਨਾ ਰਹੇਗੀ ਅਤੇ ਤੁਹਾਡਾ ਮਨ ਦਿਨ ਭਰ ਖਿੜਿਆ ਰਹੇਗਾ। ਸਵੇਰ ਦੀ ਸ਼ੁਰੂਆਤ ਨਿੰਬੂ ਪਾਣੀ ਪੀ ਕੇ ਕਰੋ। ਜੇਕਰ ਤੁਸੀਂ ਚਾਹੋ ਤਾਂ ਉਸ ਵਿਚ ਥੋੜ੍ਹਾ ਜਿਹਾ ਸ਼ਹਿਦ ਵੀ ਮਿਲਾ ਸਕਦੇ ...

ਪੂਰਾ ਲੇਖ ਪੜ੍ਹੋ »

ਗਰਮੀਆਂ ਵਿਚ ਰੱਖੋ ਅੱਖਾਂ ਦਾ ਖ਼ਾਸ ਖਿਆਲ

ਗਰਮੀ ਰੁੱਤ ਵਿਚ ਜਦੋਂ ਤੇਜ਼ ਧੁੱਪ ਅਤੇ ਧੂੜ ਦਾ ਸਾਹਮਣਾ ਲਗਾਤਾਰ ਅੱਖਾਂ ਨੂੰ ਕਰਨਾ ਪੈਂਦਾ ਹੈ, ਉਸ ਸਮੇਂ ਸਾਨੂੰ ਇਨ੍ਹਾਂ ਦੀ ਦੇਖਭਾਲ ਵਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰ ਹੁੰਦਾ ਹੈ। ਸਵੇਰੇ ਉਠਣ ਤੋਂ ਬਾਅਦ ਰਾਤ ਨੂੰ ਸੌਣ ਤੋਂ ਪਹਿਲਾਂ ਨਿਸ਼ਚਿਤ ਤੌਰ 'ਤੇ ਅੱਖਾਂ 'ਤੇ ਠੰਢੇ ਪਾਣੀ ਨਾਲ ਛਿੱਟੇ ਮਾਰਨੇ ਚਾਹੀਦੇ ਹਨ। ਦਿਨ ਵਿਚ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਅਤੇ ਵਾਪਸ ਆਉਣ ਤੋਂ ਬਾਅਦ ਵੀ ਠੰਢੇ ਪਾਣੀ ਨਾਲ ਅੱਖਾਂ ਨੂੰ ਧੋਂਦੇ ਰਹਿਣਾ ਚਾਹੀਦਾ ਹੈ। ਇਸ ਨਾਲ ਗੰਦਗੀ ਸਾਫ਼ ਹੋ ਜਾਂਦੀ ਹੈ। * ਅੱਖਾਂ 'ਤੇ ਕਾਲੀ ਐਨਕ ਲਗਾ ਕੇ ਤੇਜ਼ ਧੁੱਪ ਵਿਚ ਜਾਣਾ ਚਾਹੀਦਾ ਹੈ। ਸਿਰ ਉੱਪਰ ਭਿੱਜਿਆ ਰੁਮਾਲ, ਤੌਲੀਆ, ਟੋਪੀ, ਜਾਂ ਛੱਤਰੀ ਲੈ ਕੇ ਧੁੁੱਪ ਵਿਚ ਨਿਕਲਣ ਨਾਲ ਸਿਰ ਨੂੰ ਗਰਮੀ ਜ਼ਿਆਦਾ ਨਹੀਂ ਲਗਦੀ ਅਤੇ ਅੱਖਾਂ 'ਤੇ ਧੁੱਪ ਦੀ ਗਰਮੀ ਦਾ ਜ਼ਿਆਦਾ ਪ੍ਰਭਾਵ ਨਹੀਂ ਪੈਂਦਾ। * ਵਿਟਾਮਿਨ 'ਏ' ਅੱਖਾਂ ਲਈ ਇਕ ਬਹੁਤ ਹੀ ਜ਼ਰੂਰੀ ਤੱਤ ਹੈ। ਇਸ ਦੀ ਕਮੀ ਨਾਲ ਅੱਖਾਂ ਦੀ ਦੇਖਣ ਦੀ ਤਾਕਤ ਪ੍ਰਭਾਵਿਤ ਹੁੰਦੀ ਹੈ, ਜਿਸ ਨਾਲ ਰਤੌਂਧੀ ਤੇ ਅੱਖਾਂ ਤੇ ਸਿਰ ਵਿਚ ਦਰਦ ਹੋਣ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ। ਗਾਜਰ, ਟਮਾਟਰ, ...

ਪੂਰਾ ਲੇਖ ਪੜ੍ਹੋ »

ਪੌੜੀਆਂ ਚੜ੍ਹੋ, ਤੰਦਰੁਸਤ ਰਹੋ

ਨਵੀਆਂ ਖੋਜਾਂ ਵਿਚ ਇਹ ਦੱਸਿਆ ਗਿਆ ਹੈ ਕਿ ਜੇ ਤੁਸੀਂ ਦਿਨ ਵਿਚ ਦੋ ਮਿੰਟ ਪੌੜੀਆਂ ਚੜ੍ਹਨਾ-ਉਤਰਨਾ ਕਈ ਵਾਰ ਕਰਦੇ ਹੋ ਤਾਂ ਤੁਹਾਡੇ ਸਰੀਰ ਵਿਚ ਐਲ.ਡੀ.ਐਲ. ਕੋਲੈਸਟ੍ਰੋਲ ਦੀ ਮਾਤਰਾ ਘੱਟ ਹੁੰਦੀ ਹੈ ਅਤੇ ਚੰਗੇ ਕੋਲੈਸਟ੍ਰੋਲ ਐਚ.ਡੀ.ਐਲ. ਦੀ ਮਾਤਰਾ ਵਧਦੀ ਹੈ। ਦਿਲ ਦੀ ਗਤੀ ਸਾਧਾਰਨ ਰਹਿੰਦੀ ਹੈ ਅਤੇ ਦਿਲ ਦੇ ਰੋਗਾਂ ਦੀ ਸੰਭਾਵਨਾ ਵੀ ਘੱਟ ਜਾਂਦੀ ਹੈ। ਇਸ ਦਾ ਇਕ ਹੋਰ ਲਾਭ ਇਹ ਹੈ ਕਿ ਇਸ ਨਾਲ ਤੁਸੀਂ ਪਤਲੇ ਅਤੇ ਚੁਸਤ ਬਣੇ ਰਹਿੰਦੇ ਹੋ। ਇਸ ਲਈ ਲਿਫਟ ਦੀ ਬਜਾਏ ਤੁਸੀਂ ਪੌੜੀਆਂ ਚੜ੍ਹੋ ਅਤੇ ਉਤਰੋ ਅਤੇ ਤੰਦਰੁਸਤ ...

ਪੂਰਾ ਲੇਖ ਪੜ੍ਹੋ »

ਧਿਆਨ ਨਾਲ ਖਾਓ ਕੈਲੋਰੀ ਵਾਲਾ ਭੋਜਨ

ਪੀਜ਼ਾ ਪੀਜਾ ਮੌਜੂਦਾ ਪੀੜ੍ਹੀ ਨੂੰ ਤਾਂ ਏਨਾ ਪਸੰਦ ਹੈ ਕਿ ਜਦੋਂ ਚਾਹੁਣ ਬਿਨਾਂ ਭੁੱਖ ਦੇ ਵੀ ਪੀਜ਼ਾ ਸਾਹਮਣੇ ਆ ਜਾਏ ਤਾਂ ਖਾਣ ਤੋਂ ਗੁਰੇਜ਼ ਨਹੀਂ ਕਰਨਗੇ, ਭਾਵੇਂ ਪੀਜ਼ਾ ਖਾਣ ਤੋਂ ਬਾਅਦ ਖੱਟੇ ਡਕਾਰ ਅਤੇ ਬੇਆਰਾਮੀ ਹੀ ਕਿਉਂ ਨਾ ਹੋਵੇ। ਪੀਜ਼ਾ ਕੋਈ ਹਲਕਾ ਭੋਜਨ ਨਹੀਂ ਸਗੋਂ ਕੈਲੋਰੀ ਨਾਲ ਭਰਪੂਰ ਹੁੰਦਾ ਹੈ ਕਿਉਂਕਿ ਇਸ ਵਿਚ ਪਨੀਰ ਦੀ ਮਾਤਰਾ ਕਾਫੀ ਹੁੰਦੀ ਹੈ ਅਤੇ ਪੀਜ਼ਾ ਵੀ ਮੈਦੇ ਦਾ ਹੁੰਦਾ ਹੈ। ਇਸ ਦੇ ਖਾਣ ਨਾਲ ਤੇਜ਼ਾਬ ਪੈਦਾ ਹੁੰਦਾ ਹੈ ਅਤੇ ਜਲਣ ਪੈਦਾ ਹੁੰਦੀ ਹੈ ਕਿਉਂਕਿ ਇਸ ਨੂੰ ਪਚਾਉਣ ਲਈ ਸਾਡੇ ਪਾਚਣ ਤੰਤਰ ਨੂੰ ਕਾਫੀ ਮਿਹਨਤ ਕਰਨੀ ਪੈਂਦੀ ਹੈ। ਦਿਨ ਵਿਚ ਵੀ ਜੇ ਖਾਣਾ ਹੋਵੇ ਤਾਂ ਦੋ-ਤਿੰਨ ਸਲਾਈਸ ਸਿਰਫ ਸਵਾਦ ਲਈ ਹੀ ਖਾਓ। ਸੋਚ-ਸਮਝ ਕੇ ਖਾਓ ਸਨੈਕਸ ਸਨੈਕਸ ਵੀ ਸੋਚ-ਸਮਝ ਕੇ ਖਾਣਾ ਚਾਹੀਦਾ ਹੈ। ਜ਼ਿਆਦਾਤਰ ਸਨੈਕਸ ਤਲੇ ਹੋਏ ਹੁੰਦੇ ਹਨ ਅਤੇ ਚਿਪਸ ਜਾਂ ਇਸ ਨਾਲ ਮਿਲਦੇ-ਜੁਲਦੇ ਸਨੈਕਸ ਵਿਚ ਮੋਨੋਸੋਡੀਅਮ ਗਲੁਟਾਮੇਟ ਨਾਮੀ ਤੱਤ ਹੁੰਦਾ ਹੈ, ਜਿਸ ਨਾਲ ਨੀਂਦ ਵਿਚ ਰੁਕਾਵਟ ਪੈਦਾ ਹੁੰਦੀ ਹੈ। ਨਮਕ ਅਤੇ ਮਸਾਲੇ ਵੀ ਜ਼ਿਆਦਾ ਹੋਣ ਕਾਰਨ ਬਲੱਡ ਪ੍ਰੈਸ਼ਰ ਦੇ ਵਧਣ ਦਾ ਖ਼ਤਰਾ ਰਹਿੰਦਾ ...

ਪੂਰਾ ਲੇਖ ਪੜ੍ਹੋ »

ਗਰਮੀ ਹੈ, ਸਿਹਤ ਦਾ ਰੱਖੋ ਖ਼ਾਸ ਖ਼ਿਆਲ

ਉਂਜ ਤਾਂ ਹਰ ਮੌਸਮ ਵਿਚ ਸਿਹਤਮੰਦ ਰਹਿਣਾ ਹਰ ਵਿਅਕਤੀ ਨੂੰ ਚੰਗਾ ਲਗਦਾ ਹੈ। ਇਕ ਕਹਾਵਤ ਹੈ, 'ਫਿੱਟ ਹੈ ਤਾਂ ਹਿੱਟ ਹੈ।' ਸੱਚ ਹੈ ਸਿਹਤ ਚੰਗੀ ਹੈ ਤਾਂ ਸਭ ਚੰਗਾ ਹੈ। ਗਰਮੀਆਂ ਵਿਚ ਪਸੀਨਾ, ਤੇਜ਼ ਧੁੱਪ, ਘੱਟਾ-ਮਿੱਟੀ, ਲੂ ਸਾਡੀ ਪ੍ਰੇਸ਼ਾਨੀ ਦਾ ਸਬੱਬ ਬਣਦੇ ਹਨ ਜੋ ਸਾਡੀ ਸਿਹਤ ਨੂੰ ਖਰਾਬ ਕਰਦੇ ਹਨ। ਮੌਸਮ ਨੂੰ ਤਾਂ ਨਹੀਂ ਬਦਲਿਆ ਜਾ ਸਕਦਾ ਕਿਉਂਕਿ ਇਹ ਕੁਦਰਤ ਦਾ ਨਿਯਮ ਹੈ ਪਰ ਅਸੀਂ ਕੁਝ ਗੱਲਾਂ ਨੂੰ ਧਿਆਨ ਵਿਚ ਰੱਖ ਕੇ ਮੌਸਮ ਨੂੰ ਖੁਸ਼ਗਵਾਰ ਬਣਾ ਸਕਦੇ ਹਾਂ ਅਤੇ ਆਪਣੀ ਸਿਹਤ ਸਬੰਧੀ ਪ੍ਰੇਸ਼ਾਨੀਆਂ ਨੂੰ ਵੀ ਦੂਰ ਕਰ ਸਕਦੇ ਹਾਂ। ਗਰਮੀਆਂ ਵਿਚ ਜਿਵੇਂ-ਜਿਵੇਂ ਗਰਮੀ ਦਾ ਪ੍ਰਭਾਵ ਵਧਦਾ ਹੈ, ਤਿਵੇਂ-ਤਿਵੇਂ ਸਰੀਰ ਨੂੰ ਥਕਾਵਟ, ਪਾਣੀ ਦੀ ਘਾਟ ਅਤੇ ਪੇਟ ਸਬੰਧੀ ਪ੍ਰੇਸ਼ਾਨੀਆਂ ਵਧਣ ਲਗਦੀਆਂ ਹਨ। ਆਓ, ਜਾਣੀਏ ਇਨ੍ਹਾਂ ਪ੍ਰੇਸ਼ਾਨੀਆਂ ਨੂੰ ਕਿਵੇਂ ਦੂਰ ਕਰੀਏ: ਪਾਣੀ ਦੀ ਘਾਟ ਨਾ ਆਉਣ ਦਿਓ ਸਾਡਾ ਸਰੀਰ 70 ਫ਼ੀਸਦੀ ਪਾਣੀ ਨਾਲ ਬਣਿਆ ਹੋਇਆ ਹੈ। ਜਦੋਂ ਵੀ ਸਰੀਰ ਵਿਚ ਪਾਣੀ ਦੀ ਘਾਟ ਹੋਵੇਗੀ ਤਾਂ ਸਾਡਾ ਸਰੀਰ ਬਿਮਾਰ ਹੋਣ ਲੱਗੇਗਾ। ਪਾਣੀ ਦੀ ਵਧੇਰੇ ਘਾਟ ਦਾ ਹੋਣਾ ਕਦੀ-ਕਦੀ ਗੰਭੀਰ ਸਮੱਸਿਆ ਵੀ ਬਣ ...

ਪੂਰਾ ਲੇਖ ਪੜ੍ਹੋ »

ਰੋਗਾਂ ਨਾਲ ਲੜਨ ਦੀ ਸ਼ਕਤੀ ਵਧਾਉਂਦੇ ਹਨ ਪਿਆਜ਼ ਅਤੇ ਲਸਣ

ਪਿਆਜ਼ (ਗੰਢੇ) ਦੀ ਵਰਤੋਂ ਕਰਨ ਨਾਲ ਪਾਚਨ ਤੰਤਰ ਭਾਵ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਇਹ ਸਰੀਰ ਨੂੰ ਛੇਤੀ ਬਿਮਾਰ ਨਹੀਂ ਹੋਣ ਦਿੰਦਾ। ਇਸ ਵਿਚ ਸੈਲਾਂ ਨੂੰ ਬਚਾਈ ਰੱਖਣ ਦੇ ਗੁਣ ਹੁੰਦੇ ਹਨ। ਜੇਕਰ ਤੁਸੀਂ ਆਪਣੀ ਪਾਚਨ ਸ਼ਕਤੀ ਨੂੰ ਵਧਾਉਣਾ ਚਾਹੁੰਦੇ ਹੋ ਤਾਂ ਸਲਾਦ ਦੇ ਰੂਪ ਵਿਚ ਪਿਆਜ਼ ਦੀ ਵਰਤੋਂ ਕਰੋ। ਬਚਾਉਂਦਾ ਹੈ ਗਰਮੀ ਤੋਂ : ਬੀਤੇ ਕੁਝ ਦਿਨਾਂ ਤੋਂ ਮੌਸਮ ਦਾ ਤਾਪਮਾਨ ਵਧ ਰਿਹਾ ਹੈ। ਵਧਦੇ ਤਾਪਮਾਨ ਦੀ ਵਜ੍ਹਾ ਕਰਕੇ ਹੀਟ ਸਟਰੋਕ ਦਾ ਖ਼ਤਰਾ ਜ਼ਿਆਦਾ ਹੋ ਜਾਂਦਾ ਹੈ। ਪਿਆਜ਼ ਖਾਣ ਨਾਲ ਹੀਟ ਸਟਰੋਕ ਦੇ ਖਤਰੇ ਦੀ ਸੰਭਾਵਨਾ ਕਾਫ਼ੀ ਘਟ ਜਾਂਦੀ ਹੈ। ਇਹ ਸਰੀਰ ਵਿਚ ਪਾਣੀ ਦੀ ਘਾਟ ਨੂੰ ਦੂਰ ਕਰਨ ਵਿਚ ਮਦਦਗਾਰ ਹੁੰਦਾ ਹੈ। ਖ਼ੂਨ ਪਤਲਾ ਕਰਦਾ ਹੈ : ਚਿੱਟੇ ਪਿਆਜ਼ ਵਿਚ ਕਈ ਗੁਣ ਹਨ। ਇਨ੍ਹਾਂ ਵਿਚੋਂ ਇਕ ਹੈ ਖ਼ੂਨ ਪਤਲਾ ਕਰਨਾ। ਇਸ ਵਿਚ ਕੁਝ ਅਜਿਹੇ ਤੱਤ ਅਤੇ ਸਲਫਰ ਪਾਏ ਜੰਦੇ ਹਨ ਜੋ ਖ਼ੂਨ ਨੂੰ ਪਤਲਾ ਕਰਨ ਵਿਚ ਮਦਦ ਕਰਦੇ ਹਨ। ਲਸਣ ਦੇ ਬੜੇ ਫ਼ਾਇਦੇ ਇਸ ਦੀ ਵਰਤੋਂ ਕਰਨ ਨਾਲ ਤੁਹਾਡੇ ਸਰੀਰ ਵਿਚ ਮੌਜੂਦ ਸਾਰੇ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ, ਜਿਸ ਕਾਰਨ ਸਰੀਰ ਵਿਚ ਮੌਜੂਦ ਵਾਧੂ ਚਰਬੀ ...

ਪੂਰਾ ਲੇਖ ਪੜ੍ਹੋ »

ਧੁੱਪ ਤੋਂ ਰਹੋ ਬਚ ਕੇ

ਗਰਮੀਆਂ ਵਿਚ ਕੁਝ ਬਿਮਾਰੀਆਂ ਥੋੜ੍ਹੀ ਜਿਹੀ ਲਾਪ੍ਰਵਾਹੀ ਦੇ ਕਾਰਨ ਇਕਦਮ ਪੈਦਾ ਹੋ ਜਾਂਦੀਆਂ ਹਨ, ਜਿਵੇਂ ਪਾਣੀ ਦੀ ਘਾਟ, ਫਿੰਨਸੀਆਂ, ਪੀਲੀਆ ਅਤੇ ਚਮੜੀ ਰੋਗ ਆਦਿ। ਲੂ ਲੱਗ ਜਾਣ 'ਤੇ ਅਕਸਰ ਚੱਕਰ ਆਉਣੇ, ਉਲਟੀਆਂ ਆਉਣੀਆਂ, ਥਕਾਵਟ, ਜਕੜਨ ਵਧਣਾ ਆਦਿ ਆਮ ਗੱਲ ਹੈ। ਅਜਿਹੇ 'ਚ ਧੁੱਪ ਵਿਚ ਬਾਹਰ ਨਾ ਨਿਕਲੋ। ਖਾਸ ਕਰਕੇ ਦੁਪਹਿਰ ਇਕ ਵਜੋਂ ਤੋਂ ਲੈ ਕੇ ਤਿੰਨ ਵਜੇ ਤੱਕ ਜ਼ਿਆਦਾ ਗਰਮੀ ਹੁੰਦੀ ਹੈ। ਪਿੱਤ ਹੋਣ 'ਤੇ ਮੈਡੀਕੇਟਿਡ ਪਾਊਡਰ ਪਾਓ। ਸਨਸਕਰੀਨ ਕਰੀਮ ਲਗਾਓ, ਪਾਣੀ ਸਾਫ਼ ਪੀਓ ਕਿਉਂਕਿ ਗੰਦੇ ਪਾਣੀ ਵਿਚ ਪੀਲੀਆ, ਟਾਈਫਾਈਡ, ਫੂਡ ਪੁਆਇਜ਼ਨਿੰਗ ਵਰਗੀਆਂ ਬਿਮਾਰੀਆਂ ਹੋ ਸਕਦੀਆਂ ਹਨ। ਬਾਜ਼ਾਰ ਵਿਚੋਂ ਕੱਟੇ ਫਲ ਨਾ ਖਾਓ। ਰੇਹੜੀ ਆਦਿ ਤੋਂ ਮਿਲਣ ਵਾਲਾ ਪਾਣੀ ਮਜਬੂਰੀਵੱਸ ਹੀ ਪੀਓ ਨਹੀਂ ਤਾਂ ਆਪਣੇ ਨਾਲ ਪਾਣੀ ਦੀ ਬੋਤਲ ਜ਼ਰੂਰ ਰੱਖੋ। ਖਾਣਾ ਥੋੜ੍ਹੇ ਵਕਫੇ ਨਾਲ ਖਾਓ। ਜ਼ਿਆਦਾ ਸਮੇਂ ਤੱਕ ਭੁੱਖੇ ਨਾ ਰਹੋ ਕਿਉਂਕਿ ਜ਼ਿਆਦਾ ਭੁੱਖੇ ਪੇਟ ਰਹਿਣ ਨਾਲ ਪੇਟ ਵਿਚ ਗਰਮੀ ਪੈਦਾ ਹੁੰਦੀ ਹੈ। ਸਵੇਰੇ ਖਾਣਾ ਖਾ ਕੇ ਹੀ ਘਰੋਂ ਨਿਕਲੋ। ਸਵੇਰੇ ਨਾਸ਼ਤਾ ਪੌਸ਼ਟਿਕ ਖਾਓ। ਪਾਣੀ ਇਕੋ ਵਾਰ ਹੀ ਗਿਲਾਸ ਭਰ ਕੇ ਨਾ ...

ਪੂਰਾ ਲੇਖ ਪੜ੍ਹੋ »

ਬਿਨਾਂ ਕਿਸੇ ਕਾਰਨ ਮੂਡ ਖ਼ਰਾਬ ਹੋਵੇ ਤਾਂ ਹੋ ਜਾਓ ਸਾਵਧਾਨ

ਘਰ ਵਿਚ ਕੋਈ ਵੀ ਬਿਮਾਰ ਨਹੀਂ ਹੈ। ਤਨਖਾਹ ਵੀ ਇਸ ਵਾਰ ਸਮੇਂ ਸਿਰ ਮਿਲ ਗਈ ਹੈ। ਬਰਾਡ ਬੈਂਡ ਕੁਨੈਕਸ਼ਨ ਵੀ ਆ ਰਿਹਾ ਹੈ। ਫਿਰ ਕਿਉਂ ਮੂਡ ਖ਼ਰਾਬ ਹੈ? ਜੇ ਕੋਈ ਖ਼ਾਸ ਵਜ੍ਹਾ ਨਹੀਂ ਹੈ ਪ੍ਰੇਸ਼ਾਨ ਹੋਣ ਦੀ, ਫਿਰ ਵੀ ਤੁਹਾਡਾ ਮਨ ਪ੍ਰੇਸ਼ਾਨ ਹੈ ਤਾਂ ਸਮਝ ਲਓ ਕਿ ਮਾਮਲਾ ਜ਼ਿਆਦਾ ਹੀ ਗੜਬੜ ਹੈ। ਅਸਲ ਵਿਚ ਅੱਜ ਦੀ ਤਾਰੀਖ ਵਿਚ ਤਾਂ ਪੂਰੀ ਦੁਨੀਆ ਹੀ ਤਣਾਅ ਦੀ ਸ਼ਿਕਾਰ ਹੈ ਅਤੇ ਇਸ ਦਾ ਕਾਰਨ ਕੋਰੋਨਾ ਦੁਆਰਾ ਜ਼ਿੰਦਗੀ ਨੂੰ ਪ੍ਰਭਾਵਿਤ ਕਰਨ ਕਰਕੇ ਹੈ। ਪਰ ਜਦੋਂ ਕੋਰੋਨਾ ਦਾ ਕਹਿਰ ਨਹੀਂ ਸੀ, ਉਦੋਂ ਵੀ ਬਿਨਾਂ ਕਿਸੇ ਕਾਰਨ ਅਚਾਨਕ ਮੂਡ ਖ਼ਰਾਬ ਰਹਿਣ ਦੀਆਂ ਗੱਲਾਂ ਹੁੰਦੀਆਂ ਸਨ। ਸਵਾਲ ਇਹ ਹੈ ਕਿ ਇਸ ਦਾ ਕਾਰਨ ਕੀ ਹੈ? ਕਾਰਨ ਹੈਇੱਛਾਵਾਂ ਵੱਡੀਆਂ ਅਤੇ ਹਕੀਕਤਾਂ ਛੋਟੀਆਂ। ਅਸੀਂ ਜਜ਼ਬਾਤ 'ਤੇ ਚਾਹੁੰਦਿਆਂ ਹੋਇਆਂ ਵੀ ਕਾਬੂ ਨਹੀਂ ਰੱਖ ਸਕਦੇ। ਨਤੀਜਾ ਹੁੰਦਾ ਹੈ ਮੂੁਡ ਦਾ ਅਸਥਿਰ ਰਹਿਣਾ। ਅਸਲ ਵਿਚ ਮੂਡ ਬਦਲਣਾ ਇਕ ਅਜਿਹਾ ਕੀੜਾ ਹੈ, ਜਿਸ ਨੇ ਅੱਜ ਸਾਰਿਆਂ ਨੂੰ ਪੀੜਤ ਕੀਤਾ ਹੋਇਆ ਹੈ। ਇਸ ਦੇ ਸ਼ਿਕਾਰ ਬੱਚੇ ਵੀ ਹਨ, ਵੱਡੇ ਵੀ ਹਨ, ਸਮਝਦਾਰ ਵੀ ਹਨ, ਘੱਟ ਸਮਝਦਾਰ ਵੀ ਹਨ। ਵੱਡੇ-ਵੱਡੇ ਪੇਸ਼ੇਵਰ ਵੀ ਹਨ ਅਤੇ ...

ਪੂਰਾ ਲੇਖ ਪੜ੍ਹੋ »

ਇਕ ਘੰਟਾ ਪੈਦਲ ਚੱਲਣ ਨਾਲ ਦੋ ਘੰਟੇ ਵਧਦੀ ਹੈ ਉਮਰ

ਦਿਲ ਦੇ ਰੋਗਾਂ ਦੇ ਮਾਹਿਰ ਡਾ: ਕੇ.ਕੇ. ਅਗਰਵਾਲ ਅਨੁਸਾਰ ਪੈਦਲ ਤੁਰਨਾ ਦਿਲ ਦੇ ਰੋਗੀਆਂ ਲਈ ਕਾਫੀ ਲਾਭਦਾਇਕ ਹੁੰਦਾ ਹੈ। ਉਨ੍ਹਾਂ ਅਨੁਸਾਰ ਦੇਸ਼ ਵਿਚ ਹਰ ਸਾਲ 25 ਲੱਖ ਤੋਂ ਜ਼ਿਆਦਾ ਲੋਕ ਦਿਲ ਦੇ ਰੋਗ ਕਾਰਨ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਬਹੁਤ ਸਾਰੇ ਦਿਲ ਦੇ ਰੋਗੀ ਤਾਂ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੰਦੇ ਹਨ। ਡਾ: ਅਗਰਵਾਲ ਦਾ ਕਹਿਣਾ ਹੈ ਕਿ ਇਕ ਘੰਟਾ ਪੈਦਲ ਚੱਲਣ ਨਾਲ ਦੋ ਘੰਟੇ ਉਮਰ ਵਧ ਜਾਂਦੀ ਹੈ। ਆਪਣੇ ਦਿਲ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਪੈਦਲ ਚੱਲਣਾ ਬਹੁਤ ਜ਼ਰੂਰੀ ...

ਪੂਰਾ ਲੇਖ ਪੜ੍ਹੋ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX