ਤਾਜਾ ਖ਼ਬਰਾਂ


ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ, ਪੈਗਾਸਸ ਜਾਸੂਸੀ ਕਾਂਡ ‘ਤੇ ਵਿਰੋਧੀਆਂ ਦੀ ਨਾਅਰੇਬਾਜ਼ੀ
. . .  5 minutes ago
ਨਵੀਂ ਦਿੱਲੀ, 27 ਜੁਲਾਈ - ਪੈਗਾਸਸ ਜਾਸੂਸੀ ਕਾਂਡ ਦੀ ਰਿਪੋਰਟ ‘ਤੇ ਵਿਚਾਰ ਵਟਾਂਦਰੇ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਲੋਂ ਰਾਜ...
ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  16 minutes ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  35 minutes ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  55 minutes ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਹੋਰ ਖ਼ਬਰਾਂ..

ਸਾਹਿਤ ਫੁਲਵਾੜੀ

ਕਹਾਣੀ

ਸੱਧਰਾਂ ਦੀ ਸੰਦੂਕੜੀ

ਰਜਨੀ ਦੇ ਚਿਹਰੇ 'ਤੇ ਏਨਾ ਸਕੂਨ ਸ਼ਾਇਦ ਹੀ ਕਦੇ ਨਜ਼ਰ ਆਇਆ ਹੋਵੇ। ਰਾਤ ਦਾ ਇਕ ਵੱਜਣ ਵਾਲਾ ਸੀ। ਸਾਰੇ ਚਾਰ-ਚੁਫ਼ੇਰੇ ਨੂੰ ਜਿਵੇਂ ਹਨੇਰ ਦੇ ਨਾਲ-ਨਾਲ ਚੁੱਪ ਦੀ ਚਾਦਰ ਨੇ ਆਪਣੇ ਅੰਦਰ ਕੱਜ ਲਿਆ ਹੋਵੇ। ਰਜਨੀ ਦੇ ਘਰ ਵੀ ਉਸ ਦੇ ਪੁੱਤਰ, ਨੂੰਹ, ਪੋਤਾ-ਪੋਤੀ, ਸਭ ਘੂਕ ਨੀਂਦਰੇ ਸੁੱਤੇ ਪਏ ਸਨ। ਉਂਜ ਤਾਂ ਰਜਨੀ ਦੇ ਸੌਣ ਦਾ ਟਾਈਮ ਰਾਤੀਂ ਦਸ ਵਜੇ ਦਾ ਸੀ ਪਰ ਅੱਜ ਜਿਵੇਂ ਉਹ ਆਪਣੀ ਨੀਂਦ ਨਾਲ ਸ਼ਰਤ ਲਾਈ ਬੈਠੀ ਸੀ ਕਿ ਪਹਿਲਾਂ ਕੌਣ ਹਾਰ ਕਬੂਲੇਗਾ। ਰਜਨੀ ਕਿੰਨੀ ਹੀ ਦੇਰ ਮੰਜੇ 'ਤੇ ਲੇਟੀ ਰਹੀ। ਜਿਵੇਂ ਖੜਾ ਕੇ ਦੀ ਆਵਾਜ਼ ਟੋਹ ਰਹੀ ਹੋਵੇ। ਜਦ ਚਾਰੇ ਪਾਸੇ ਚੁੱਪ ਦਾ ਪਸਾਰਾ ਹੋ ਗਿਆ ਤਾਂ ਉਸ ਨੇ ਕਮਰੇ ਨੂੰ ਕੁੰਡੀ ਲਾਈ ਤੇ ਫਿਰ ਲਾਈਟ ਜਗਾਈ। ਰਜਨੀ ਨੇ ਹੌਲੀ ਜਿਹੀ ਆਪਣਾ ਟਰੰਕ ਖੋਲ੍ਹਿਆ, ਇਸ 'ਚ ਕੱਪੜਿਆਂ ਦੀਆਂ ਕਈ ਤਹਿਆਂ ਹੇਠ ਉਸ ਦੀ ਸੰਦੂਕੜੀ ਰੱਖੀ ਸੀ। ਲੱਕੜ 'ਤੇ ਨਕਾਸ਼ੀ ਕੀਤੀ ਇਹ ਸੰਦੂਕੜੀ ਉਸ ਦੀ ਮਾਂ ਨੇ ਵਿਆਹ ਵੇਲੇ ਉਸ ਨੂੰ ਦਿੱਤੀ ਸੀ। ਮਾਂਵਾਂ ਕੁੜੀਆਂ ਦੀਆਂ ਸੱਧਰਾਂ ਦੀਆਂ ਰਮਜ਼ਾਂ ਪਛਾਣਦੀਆਂ ਹਨ। ਓਪਰੇ ਘਰ ਭੇਜਣ ਲਈ ਜਿੰਨਾ ਕੁ ਉਹ ਦਿਮਾਗੀ ਤੌਰ 'ਤੇ ਆਪਣੀਆਂ ਕੁੜੀਆਂ ਨੂੰ ਤਿਆਰ ...

ਪੂਰਾ ਲੇਖ ਪੜ੍ਹੋ »

ਤਿੰਨ ਗ਼ਜ਼ਲਾਂ

* ਗੁਰਭਜਨ ਗਿੱਲ *

ਰੰਗ ਕਿਉਂ ਨਹੀਂ ਭਰਿਆ ਮਿੱਤਰਾ, ਮੱਥੇ ਲੀਕਾਂ ਵਾਹੀਆਂ ਲਈ, ਬੇਪਰਵਾਹਾ ਕਿੰਜ ਬਲਿਹਾਰੇ ਜਾਵਾਂ, ਲਾਪਰਵਾਹੀਆਂ ਲਈ। ਸਾਥੋਂ 'ਰੱਬ' ਕਹਾਵੇਂ ਤੇ 'ਯੱਬ' ਪਾਵੇਂ ਸਾਡੇ ਗਲਮੇ ਲਈ, ਜ਼ਾਲਮ ਨੂੰ ਪਰਵਾਨਗੀਆਂ ਕਿਉਂ ਥਾਂ ਥਾਂ ਗੱਡੀਆਂ ਫਾਹੀਆਂ ਲਈ। ਰਾਜ ਘਰਾਣਿਆਂ ਖ਼ਾਤਰ ਤੇਰੇ ਸਭ ਦਰਵਾਜ਼ੇ ਖੁੱਲ੍ਹਦੇ ਨੇ, ਬੰਦ ਕਿਉਂ ਹੋ ਜਾਂਦੇ ਨੇ ਇਹ, ਗੁਰ ਮਾਰਗ ਦੇ ਰਾਹੀਆਂ ਲਈ। ਦੌਲਤਮੰਦ ਨੂੰ ਹੋਰ ਮਸ਼ੀਨਾਂ ਵੰਡੀ ਜਾਵੇ ਦੌਲਤ ਲਈ, ਖੁੰਢੀਆਂ ਕਿਉਂ ਨੇ ਰੰਬੀਆਂ ਯਾਰਾ, ਸਾਡੇ ਪਿੰਡ ਦੇ ਘਾਹੀਆਂ ਲਈ। ਦਿਲ ਦੀ ਦੌਲਤ ਖਿੱਲਰ ਚੱਲੀ, ਰੂਹ ਨੂੰ ਗੁਰਬਤ ਘੇਰ ਲਿਆ, ਵਤਨ ਮੇਰੇ ਨੂੰ ਝੋਰਾ ਲੱਗਾ, ਕੁਝ ਮਰਲੇ ਸਰਸਾਹੀਆਂ ਲਈ। ਕਲਮ ਦਵਾਤ ਡੁਸਕਦੀ ਵੇਖੀ ਕੱਚੇ ਘਰ ਦੇ ਵਿਹੜੇ ਵਿਚ, ਦੇਸ਼ ਆਜ਼ਾਦ ਗੁਲਾਮ ਬਚਪਨਾ, ਤਰਸੇ ਕਲਮ ਸਿਆਹੀਆਂ ਲਈ। ਟੁੱਟੀ ਮੰਜੀ ਵਾਣ ਪੁਰਾਣਾ, ਗਾਂਢੇ ਲਾ ਲਾ ਹੰਭ ਗਏ ਹਾਂ, ਹੁਣ ਤੇ ਸਿਰਫ਼ ਸਹਾਰਾ ਇੱਟਾਂ ਰੱਖੀਆਂ ਦਾ ਹੀ ਬਾਹੀਆਂ ਲਈ। **** ਅੱਜ ਉਠਦੇ ਸਵੇਰੇ ਤੇਰਾ ਆਇਆ ਸੀ ਖ਼ਿਆਲ, ਝੋਲੀ ਭਰ ਗਈ ਤੂੰ ਵੇਖ ਮੇਰੀ ਸੂਹੇ ਫੁੱਲਾਂ ਨਾਲ। ਹੋਰ ਸਾਰੇ ਹੀ ਸਵਾਲਾਂ ਦੇ ਜਵਾਬ ਮੇਰੇ ਕੋਲ, ਕੱਲ੍ਹਾ ...

ਪੂਰਾ ਲੇਖ ਪੜ੍ਹੋ »

ਹਿੰਦੀ ਵਿਅੰਗ

ਹੇ ਕੋਰੋਨਾ! ਹਿੰਮਤ ਹੈ ਤਾਂ ਠੇਕੇ ਬੰਦ ਕਰਕੇ ਦਿਖਾ

ਖੁਦ ਡਿਗਦਾ-ਉਠਦਾ, ਡਿਗਦੇ-ਉਠਦੇ ਸੇਂਸੇਕਸ ਨੂੰ ਜਿਵੇਂ-ਤਿਵੇਂ ਖੜ੍ਹਾ ਕਰਨ ਵਿਚ ਲੱਗਿਆ ਸੀ ਕਿ ਅਚਾਨਕ ਦਰਵਾਜ਼ੇ 'ਤੇ ਦਸਤਕ ਹੋਈ। ਮੈਂ ਸੈਂਸੈਕਸ ਨੂੰ ਅੱਧਾ-ਅਧੂਰਾ ਖੜ੍ਹਾ ਪਿਆ ਛੱਡ ਕੇ ਦਰਵਾਜ਼ੇ ਵਲ ਵਧਿਆ, ਕੌਣ ਹੈ? 'ਮਾਈ ਸੈਲਫ਼ ਇਜ਼ ਪਰਮਦਰਣੀਆ ਅਤਿਥੀ ਦੇਵੋ! ਦਰਵਾਜ਼ੇ ਦੇ ਬਾਹਰੋਂ ਮਿੱਠੀ ਆਵਾਜ਼ ਆਈ ਤਾਂ ਪਤਾ ਲੱਗਿਆ ਕਿ ਅੱਜ ਦੀ ਤਾਰੀਖ ਵਿਚ ਵੀ ਕੁਝ ਮਹਿਮਾਨ ਦੇਵੋ ਭਵ ਬਣੇ ਹੋਏ ਹਨ। ਨਹੀਂ ਤਾਂ ਹੁਣ ਮਹਿਮਾਨ ਇਹੋ ਜਿਹੇ ਹੋ ਗਏ ਹਨ ਕਿ ਜੋ ਇਕ ਵਾਰ ਘਰ ਵਿਚ ਵੜ ਜਾਣ ਤਾਂ ਜਾਣ ਦਾ ਨਾਂਅ ਹੀ ਨਹੀਂ ਲੈਂਦੇ। ਕਈ ਵਾਰ ਤਾਂ ਸਾਰਾ ਘਰ ਉਨ੍ਹਾਂ ਦੇ ਹਵਾਲੇ ਕਰਕੇ ਆਪਣੇ ਆਪ ਹੀ ਘਰ ਤੋਂ ਬਾਹਰ ਜਾਣਾ ਪੈਂਦਾ ਹੈ ਪਰ ਉਸ ਤੋਂ ਇਹ ਸੁਣ ਕੇ ਚੰਗਾ ਲੱਗਿਆ ਕਿ ਅੱਜ ਦੀ ਤਾਰੀਖ ਵਿਚ ਵੀ ਭਲਾਮਾਨਸ ਆਪਣੇ-ਆਪ ਨੂੰ ਦੇਵਤਾ ਰੂਪੀ ਮਹਿਮਾਨ ਕਹਿ ਰਿਹਾ ਹੈ। ਮੈਂ ਅੱਧੀ ਖ਼ੁਸ਼ੀ ਤੇ ਪੌਣੀ ਪ੍ਰੇਸ਼ਾਨੀ 'ਚ ਦਰਵਾਜ਼ਾ ਖੋਲ੍ਹਿਆ ਤਾਂ ਸਾਹਮਣੇ ਮਹਿਮਾਨ। ਮਹਿਮਾਨ ਵੀ ਅਜੀਬ ਜਿਹਾ। ਇਹੋ ਜਿਹਾ ਕਿ ਜਿਸ ਨੂੰ ਹਜ਼ਾਰਾਂ, ਲੱਖਾਂ 'ਚੋਂ ਤਾਂ ਕੀ, ਅਰਬਾਂ 'ਚੋਂ ਅੱਖਾਂ ਮੀਚ ਕੇ ਪਛਾਣ ਲਿਆ ਜਾਏ। ਮਹਿਮਾਨ ਬਿਮਾਰੀ ਦੇੇ ਰੂਪ ਵਿਚ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX