ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  about 1 hour ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  about 3 hours ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  about 4 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  about 4 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  about 4 hours ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  about 4 hours ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  about 5 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  about 5 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 6 hours ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 6 hours ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 7 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 7 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 7 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 7 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 7 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 7 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 7 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 8 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..

ਧਰਮ ਤੇ ਵਿਰਸਾ

ਬਾਬਾ ਦੀਪ ਸਿੰਘ ਅਤੇ ਭਾਈ ਲਛਮਣ ਸਿੰਘ ਧਾਰੋਵਾਲੀ

ਸਿੱਖ ਇਤਿਹਾਸ ਨਾਬਰੀ ਅਤੇ ਜ਼ੋਰ ਜ਼ੁਲਮ ਖ਼ਿਲਾਫ਼ ਹਿੱਕ ਡਾਹ ਕੇ ਲੜਨ ਵਾਲੇ ਸਿਰਲੱਥ ਯੋਧਿਆਂ ਦਾ ਇਤਿਹਾਸ ਹੈ, ਇਸੇ ਲਈ ਇਸ ਵਿਚ ਸ਼ਹੀਦਾਂ ਦੀ ਇਕ ਅਮੁੱਕ ਅਤੇ ਸਰਬਕਾਲੀ ਲੜੀ ਵੇਖਣ ਨੂੰ ਮਿਲਦੀ ਹੈ । ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਇਨ੍ਹਾਂ ਦੀ ਦਰਜਾਬੰਦੀ ਵੀ ਨਹੀਂ ਹੋ ਸਕਦੀ। ਗੁਰੂ ਸਾਹਿਬਾਨ; ਗੁਰੂ ਅਰਜਨ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਜੀ ਪਹਿਲੇ ਸ਼ਹੀਦਾਂ ਵਿਚ ਸ਼ਾਮਲ ਹਨ ਅਤੇ ਫਿਰ ਗੁਰੂ ਕੇ ਸਿੱਖ। ਅਗਲੀ ਗੱਲ ਇਹ ਹੈ ਕਿ ਇਹ ਹਰ ਸਦੀ ਵਿਚ ਹਨ। ਅਠਾਰ੍ਹਵੀਂ ਸਦੀ ਦੇ ਸ਼ਹੀਦ ਬਾਬਾ ਦੀਪ ਸਿੰਘ ਅਤੇ ਵੀਂਹਵੀ ਸਦੀ ਦੇ ਭਾਈ ਲਛਮਣ ਸਿੰਘ ਧਾਰੋਵਾਲੀ ਵਿਚਕਾਰ ਦੋ ਸਦੀਆਂ ਤੋਂ ਵੱਧ ਦਾ ਅੰਤਰ ਹੈ ਪਰ ਉਤਸ਼ਾਹ, ਜਜ਼ਬਾ ਅਤੇ ਗੁਰੂ ਪ੍ਰਤਿ ਨਿਸ਼ਠਾ ਦੋਵਾਂ ਵਿਚ ਸਾਂਝੀ ਹੈ। ਭਗਤ ਕਬੀਰ ਜੀ ਫ਼ੁਰਮਾਉਂਦੇ ਹਨ : ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰ ਮਤ ਹਰਿ ਪੁਛੈ ਕਉਨ ਹੈ ਪਰਾ ਹਮਾਰੇ ਬਾਰ (ਗੁਰ ਗ੍ਰੰਥ ਸਾਹਿਬ, ਅੰਗ : 1337) -------- ਕਬੀਰ ਜਿਸੁ ਮਰਨੇ ਤੇ ਜਗੁ ਡਰੈ, ਮੇਰੈ ਮਨਿ ਆਨੰਦ ਮਰਨੇ ਹੀ ਤੇ ਪਾਈਐ ਪੂਰਨ ਪਰਮਾਨੰਦ (ਗੁਰ ਗ੍ਰੰਥ ਸਾਹਿਬ, ਅੰਗ : 1365) ਬਾਬਾ ਦੀਪ ਸਿੰਘ ਅਤੇ ਭਾਈ ਲਛਮਣ ...

ਪੂਰਾ ਲੇਖ ਪੜ੍ਹੋ »

ਬੁੰਗੇ : ਸਿੱਖ ਧਰਮ ਵਿਚ ਸਥਾਨ ਅਤੇ ਯੋਗਦਾਨ

ਬੁੰਗਾ ਸਿੱਖ ਮਾਨਸਿਕਤਾ ਨਾਲ ਜੁੜਿਆ ਹੋਇਆ ਸ਼ਬਦ ਹੈ। ਫ਼ਾਰਸੀ ਭਾਸ਼ਾ ਦਾ ਇਹ ਸ਼ਬਦ ਨਿਵਾਸ ਜਾਂ ਕੀਮਤੀ ਸਾਮਾਨ ਸੰਭਾਲ ਕੇ ਰੱਖਣ ਲਈ ਵਰਤਿਆ ਜਾਂਦਾ ਸੀ। ਕੀਰਤਪੁਰ ਸਾਹਿਬ ਨੇੜੇ ਗੁਰੂ ਹਰਿ ਰਾਇ ਸਾਹਿਬ ਜੀ ਦੀ ਯਾਦ ਵਿਚ ਗੁਰਦੁਆਰਾ ਬੁੰਗਾ ਸਾਹਿਬ ਸੁਸ਼ੋਭਿਤ ਹੈ ਜਿਥੇ ਕਿ ਉਨ੍ਹਾਂ ਦੇ ਸਮੇਂ ਘੋੜੇ ਰੱਖੇ ਹੋਏ ਸਨ। ਇਸ ਤਰ੍ਹਾਂ ਇਹ ਸ਼ਬਦ ਰਹਿਣ ਦੇ ਸਥਾਨ ਲਈ ਹੀ ਆਮ ਤੌਰ 'ਤੇ ਵਰਤਿਆ ਜਾਂਦਾ ਰਿਹਾ ਹੈ ਜਿਹੜਾ ਕਿ ਸਮੇਂ ਦੇ ਗੇੜ ਨਾਲ ਧਾਰਮਿਕ ਭਾਵਨਾ ਗ੍ਰਹਿਣ ਕਰ ਗਿਆ ਅਤੇ ਇਸ ਸ਼ਬਦ ਦੀ ਵਰਤੋਂ ਉਨ੍ਹਾਂ ਇਮਾਰਤਾਂ ਲਈ ਰੂੜ੍ਹ ਹੋ ਗਈ ਜਿਹੜੀਆਂ ਕਿ ਗੁਰਧਾਮਾਂ ਦੇ ਆਲੇ-ਦੁਆਲੇ ਮੌਜੂਦ ਸਨ। ਸ੍ਰੀ ਅਕਾਲ ਬੁੰਗਾ ਸਾਹਿਬ ਸਿੱਖਾਂ ਦਾ ਅਜਿਹਾ ਸ਼੍ਰੋਮਣੀ ਅਸਥਾਨ ਹੈ ਜਿਹੜਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪ ਤਿਆਰ ਕਰਵਾਇਆ ਸੀ। ਸਿੱਖ ਇਤਿਹਾਸ ਅਤੇ ਵਿਸ਼ਵਾਸ ਵਿਚ ਵਿਸ਼ੇਸ਼ ਸਥਾਨ ਪ੍ਰਾਪਤ ਇਹ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰੂਪ ਵਿਚ ਪ੍ਰਸਿੱਧ ਹੈ। ਸਮੁੱਚੀ ਸਿੱਖ ਕੌਮ ਦੇ ਇਸ ਕੇਂਦਰੀੇ ਅਸਥਾਨ 'ਤੇ ਉਸ ਸਮੇਂ ਇਕੱਤਰਤਾ ਕਰਨ ਦਾ ਵਿਧਾਨ ਹੈ ਜਦੋਂ ਕਿਸੇ ਧਾਰਮਿਕ, ਸਮਾਜਿਕ ਜਾਂ ਰਾਜਸੀ ...

ਪੂਰਾ ਲੇਖ ਪੜ੍ਹੋ »

ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ -52

ਸਾਕਾ ਨਨਕਾਣਾ ਸਾਹਿਬ ਦਾ ਮੁਖੀ ਦੋਸ਼ੀ ਮਹੰਤ ਨਰਾਇਣ ਦਾਸ

(ਲੜੀ ਜੋੜਨ ਲਈ ਪਿਛਲੇ ਸੋਮਵਾਰ ਦਾ ਅੰਕ ਦੇਖੋ) ਮਹੰਤ ਨਰਾਇਣ ਦਾਸ ਦਾ ਜਨਮ 1878 ਈ: ਨੂੰ ਪਿਤਾ ਸੁੰਦਰ ਦਾਸ ਦੇ ਗ੍ਰਹਿ ਪਿੰਡ ਮੋਹਦਕੇ ਤਹਿਸੀਲ ਪੱਡੋਕੀ ਜ਼ਿਲ੍ਹਾ ਕਸੂਰ ਵਿਖੇ ਹੋਇਆ। ਮੋਹਦਕੇ ਪਿੰਡ ਵਿਚ 14 ਪੱਤੀਆਂ ਅਤੇ 14 ਹੀ ਖੂਹ ਸਨ। ਸੁੰਦਰ ਦਾਸ ਪਿੰਡ ਵਿਚ ਕਰਿਆਨੇ ਦੀ ਦੁਕਾਨ ਕਰਦਾ ਸੀ ਅਤੇ ਹਿੰਦੂ ਖ਼ੱਤਰੀ ਸੀ। ਇਹ ਵੀ ਕਿਹਾ ਜਾਂਦਾ ਹੈ ਕਿ ਮਹੰਤ ਨਾਰਾਇਣ ਦਾਸ ਦਾ ਜਨਮ ਪਿੰਡ ਭਾਈ ਫੇਰੂ ਵਿਖੇ ਹੋਇਆ ਅਤੇ ਪਿਤਾ ਦਾ ਨਾਂਅ ਜਵਾਹਰ ਦਾਸ ਸੀ। ਮਹੰਤ ਨਰਾਇਣ ਦਾਸ ਦਾ ਸਬੰਧ ਜ਼ਿਆਦਾਤਰ ਡਾਕੂਆਂ, ਕਾਤਲਾਂ, ਲੁਟੇਰਿਆਂ ਅਤੇ ਬਦਮਾਸ਼ਾਂ ਨਾਲ ਸੀ। ਮਹੰਤ ਨਰਾਇਣ ਦਾਸ ਭਾਵੇਂ ਮਹੰਤ ਕਿਸ਼ਨ ਦਾਸ ਦਾ ਰਿਸ਼ਤੇਦਾਰ ਸੀ ਪਰ ਜਿਸ ਸਮੇਂ ਨਰਾਇਣ ਦਾਸ ਨੇ ਮਹੰਤ ਕਿਸ਼ਨ ਦਾਸ ਤੋਂ ਜਨਮ ਅਸਤਾਨ ਦੀਆਂ ਚਾਬੀਆਂ ਲਈਆਂ ਉਸ ਸਮੇਂ ਅੰਬਾਲਾ ਜੇਲ੍ਹ 'ਚੋਂ ਭੱਜਣ ਵਾਲਾ 12 ਡਾਕੂਆਂ ਦਾ ਗਰੁੱਪ ਨਰਾਇਣ ਦਾਸ ਦੇ ਨਾਲ ਸੀ। ਇਹ 12 ਡਾਕੂ ਨਿਜ਼ਾਮ ਲੁਹਾਰ, ਜਬਰ, ਕਾਦਰੀ ਭੱਟੀ ਆਦਿ ਅੰਬਾਲਾ ਜੇਲ੍ਹ ਵਿਚ ਬੰਦ ਸਨ ਤਾਂ ਇਹ ਜੇਲ੍ਹ ਸੁਪਰਡੈਂਟ ਨਾਲ ਨਗਦ ਪੈਸਿਆਂ ਦੀ ਸੌਦੇਬਾਜ਼ੀ ਕਰਕੇ ਜੇਲ੍ਹ ਵਿਚੋਂ ਆਰਾਮ ਨਾਲ ਨਿਕਲ ਗਏ। ਜੇਲ੍ਹ ...

ਪੂਰਾ ਲੇਖ ਪੜ੍ਹੋ »

ਸ਼ਬਦ ਵਿਚਾਰ

ਸਭ ਕਿਛੁ ਜੀਵਤ ਕੋ ਬਿਵਹਾਰ

(ਲੜੀ ਜੋੜਨ ਲਈ ਪਿਛਲੇ ਸੋਮਵਾਰ ਦਾ ਅੰਕ ਦੇਖੋ) ਅੰਤ ਵਿਚ ਕਬੀਰ ਜੀ ਇਸ ਗੱਲ ਦਾ ਨਿਸਤਾਰਾ ਕਰ ਰਹੇ ਹਨ ਕਿ ਹੇ ਸੰਤ ਜਨੋ! ਇਸ ਡਰਾਉਣੇ ਸੰਸਾਰ ਸਮੁੰਦਰ ਬਾਰੇ ਸੁਣੋ ਕਿ ਮਨੁੱਖ ਜਿਨ੍ਹਾਂ ਨੂੰ ਆਪਣੇ ਸਮਝਦਾ ਰਿਹਾ ਹੈ ਉਨ੍ਹਾਂ ਨਾਲੋਂ ਵਿਛੋੜਾ ਪੈਣ ਤੇ ਇਸ ਜੀਵ ਵਲੋਂ ਕੀਤੇ ਕੁਕਰਮਾਂ ਅਨੁਸਾਰ ਦੁੱਖ ਭੋਗਣੇ ਪੈਂਦੇ ਹਨ। ਇਸ ਪ੍ਰਕਾਰ ਪ੍ਰਾਣੀ ਦੇ ਸਿਰੋਂ ਜਮ ਦਾ ਡਰ ਟਲਦਾ ਨਹੀਂ। ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਮਾਈ (ਅੰਗ :477) ਭੈ ਸਾਗਰ-ਡਰਾਉਣਾ ਸੰਸਾਰ ਸਮੁੰਦਰ। ਜਗਤ ਗੁਰੂ ਬਾਬਾ ਰਾਗੁ ਆਸਾ ਦੀ ਵਾਰ ਵਿਚ ਪ੍ਰਾਣੀ ਨੂੰ ਸੁਚੇਤ ਕਰ ਰਹੇ ਹਨ ਕਿ ਹੇ ਭਾਈ, ਮਾਣ ਕਿਸ ਗੱਲ ਦਾ? ਇਹ ਕਪੜ ਰੂਪ ਸੋਹਣਾ ਸਰੀਰ ਅਤੇ ਰੂਪ ਸਭ ਕੁਝ ਇਥੇ ਸੰਸਾਰ ਵਿਚ ਛੱਡ ਕੇ ਤੁਰ ਜਾਣਾ ਹੈ। ਜੋ ਵੀ ਚੰਗੇ ਮਾੜੇ ਕਰਮ ਕੀਤੇ ਹਨ ਉਨ੍ਹਾਂ ਦਾ ਫਲ ਆਪ ਹੀ ਭੋਗਣਾ ਪੈਣਾ ਹੈ। ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ (ਅੰਗ : 470) ਕਪੜ-ਕਪੜ ਰੂਪੀ ਸਰੀਰ। ਸੁਹਾਵਣਾ-ਸੋਹਣਾ। ਜਿਨ੍ਹਾਂ ਜਿਨ੍ਹਾਂ ਨੇ ਵੀ ...

ਪੂਰਾ ਲੇਖ ਪੜ੍ਹੋ »

ਧਾਰਮਿਕ ਸਾਹਿਤ

ਸਤਿਜੁਗ ਸ਼ਤਾਬਦੀ ਅੰਕ

ਸੰਪਾਦਕ : ਹਰਪਾਲ ਸਿੰਘ ਸੇਵਕ ਪ੍ਰਕਾਸ਼ਕ : ਗੁ: ਭੈਣੀ ਸਾਹਿਬ ਨਾਮਧਾਰੀ ਦਰਬਾਰ, ਲੁਧਿਆਣਾ ਸਫ਼ੇ : 246 ਸੰਪਰਕ : 9815575099, 9914702201 ਸਤਿਜੁਗ ਦੇ ਇਸ ਸ਼ਤਾਬਦੀ ਅੰਕ ਵਿਚ 1920 ਤੋਂ 2020 ਤੱਕ ਪਰਚੇ ਦੀ ਪ੍ਰਕਾਸ਼ਨਾ ਤੇ ਉਸ ਦੇ ਸਫ਼ਰ ਵਿਚਲੇ ਉਤਰਾਅ-ਚੜ੍ਹਾਅ ਦੀਆਂ ਵਿਸ਼ੇਸ਼ 'ਘਟਨਾਵਾਂ, ਉਪਲਬਧੀਆਂ' ਤੇ ਇਸ ਦੀ ਪ੍ਰਕਾਸ਼ਨਾ ਸਮੇਂ ਆਉਣ ਵਾਲੀਆਂ ਔਕੜਾਂ ਦਾ ਖੂਬਸੂਰਤ ਵਰਨਣ ਕੀਤਾ ਗਿਆ। ਪੰਜਾਬੀ ਸਾਹਿਤ ਦੇ 41 ਤੋਂ ਵੱਧ ਵਿਦਵਾਨਾਂ ਦੇ ਲੇਖ ਟਿੱਪਣੀਆਂ ਇਸ ਅੰਕ ਵਿਸ਼ੇਸ਼ ਦੀ ਇਤਿਹਾਸਿਕਤਾ 'ਤੇ ਮੋਹਰ ਲਗਾਉਂਦੇ ਹਨ। ਅੰਕ ਨੂੰ ਮੁੱਖ ਤੌਰ 'ਤੇ ਦੋ ਭਾਗਾਂ ਵਿਚ ਵੰਡਿਆ ਗਿਆ ਹੈ। ਪਹਿਲਾ ਭਾਗ ਪੰਨਾ 5 ਤੋਂ 131 ਤੱਕ ਲੇਖ ਤੇ ਉੱਘੇ ਲੇਖਕਾਂ ਦੀਆਂ ਟਿੱਪਣੀਆਂ ਦਰਜ ਕੀਤੀਆਂ ਗਈਆਂ ਅਤੇ ਪੰਨਾ 132 ਤੋਂ 246 ਤੱਕ ਭਾਵ ਅੰਕ ਦੇ ਅਖੀਰ ਤੱਕ ਅੰਕ ਦੀ ਪੈਦਾਇਸ਼ ਤੋਂ ਲੈ ਕੇ 2020 ਤੱਕ ਵਿਸ਼ੇਸ਼ ਖ਼ਬਰਾਂ, ਸੰਪਾਦਕੀ ਟਿੱਪਣੀਆਂ ਪੁਰਾਣੇ ਅੰਕਾਂ ਵਿਚੋਂ ਕੁਝ ਮਹੱਤਵਪੂਰਨ ਵੰਨਗੀਆਂ ਸਕੈਨ ਕਰਕੇ ਰੰਗਦਾਰ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ, ਜਿਸ ਨਾਲ ਸਵੈ-ਸਿੱਧ ਹੀ ਪ੍ਰਮਾਣਿਕਤਾ ਸਿੱਧ ਹੋ ਜਾਂਦੀ ਹੈ। ਪਾਠਕਾਂ ਨੂੰ ਉਸ ਸਮੇਂ ਦੀ ਛਪਾਈ, ਟਾਈਪ, ਸ਼ਬਦ ...

ਪੂਰਾ ਲੇਖ ਪੜ੍ਹੋ »

ਮੁਸਲਮਾਨ ਅਜੇ ਵੀ ਆਪਣੇ ਬੱਚਿਆਂ ਦੇ ਨਾਂਅ ਬਾਬਾ ਨਾਨਕ ਜੀ ਦੇ ਨਾਂਅ 'ਤੇ ਰੱਖਦੇ ਨੇ...

(ਲੜੀ ਜੋੜਨ ਲਈ ਪਿਛਲੇ ਸੋਮਵਾਰ ਦਾ ਅੰਕ ਦੇਖੋ) 1761 ਤੋਂ ਲੈ ਕੇ 1839 ਤੱਕ ਕਿਸੇ ਨਾ ਕਿਸੇ ਤਰ੍ਹਾਂ ਪੰਜਾਬ ਵਿਚ ਸਿੱਖ ਹਕੂਮਤ ਰਹੀ, ਭਾਵੇਂ ਉਹ ਹਕੂਮਤ ਸਿੱਖ ਮਿਸਲਾਂ ਦੀ ਸੀ ਜਾਂ ਮਹਾਰਾਜੇ ਜਾਂ ਰਣਜੀਤ ਸਿੰਘ ਦਾ ਰਾਜ ਸੀ। ਇਸ ਦਾ ਮਤਲਬ ਕਿ ਮੇਰੇ ਪੜਦਾਦੇ ਦੀਆਂ ਪਿਛਲੀਆਂ ਪੁਸ਼ਤਾਂ ਨੇ ਸਿੱਖ ਮਹਾਰਾਜੇ ਦਾ ਰਾਜ ਹੰਡਾਇਆ ਅਤੇ ਸਿੱਖ ਮਿਸਲਾਂ ਦਾ ਵੀ। ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਬੇਸ਼ਕ ਕੁਝ ਅਮਨ-ਅਮਾਨ ਰਿਹਾ ਪਰ ਸਿੱਖ ਮਿਸਲਾਂ ਦੇ ਸਮੇਂ ਕਾਫ਼ੀ ਲੁੱਟ-ਮਾਰ ਹੁੰਦੀ ਰਹੀ ਸੀ। ਪਠਾਣ ਵੀ ਲੁੱਟ-ਮਾਰ ਕਰਦੇ ਰਹੇ ਸਨ। 1843 ਵਿਚ ਪੈਦਾ ਹੋਏ ਸਾਡੇ ਪੜਦਾਦੇ ਨਾਨਕ ਨੇ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਆਪਣੀਆਂ ਅੱਖਾਂ ਨਾਲ ਵੇਖਿਆ ਹੋਵੇਗਾ। ਮੇਰੇ ਬਜ਼ੁਰਗਾਂ ਨੇ ਸਿੱਖਾਂ ਦਾ ਦੌਰ ਚੰਗੀ ਤਰ੍ਹਾਂ ਵੇਖਿਆ ਸੀ ਅਤੇ ਉਨ੍ਹਾਂ ਆਪਣੇ ਉੱਪਰ ਹੁੰਦੀਆਂ ਜ਼ਿਆਦਤੀਆਂ ਵੀ ਵੇਖੀਆਂ ਤੇ ਝੱਲੀਆਂ ਹੋਣਗੀਆਂ। ਉਨ੍ਹਾਂ ਨੇ ਆਪਣੀ ਅਗਲੀ ਨਸਲ ਦੇ ਬੇਟੇ ਦਾ ਨਾਂਅ ਨਾਨਕ ਰੱਖਿਆ, ਕਿਉਂਕਿ ਉਨ੍ਹਾਂ ਨੂੰ ਬਾਬਾ ਨਾਨਕ ਜੀ ਨਾਲ ਮੁਹੱਬਤ ਸੀ। 1839 ਤੋਂ ਬਾਅਦ ਜਦੋਂ ਅੰਗਰੇਜ਼ਾਂ ਨੇ ਪੰਜਾਬ ਉੱਪਰ ਕਬਜ਼ਾ ਕਰ ਲਿਆ ਤਾਂ ...

ਪੂਰਾ ਲੇਖ ਪੜ੍ਹੋ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX