ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  7 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  19 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  31 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  1 minute ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..

ਖੇਡ ਜਗਤ

ਟੋਕੀਓ ਉਲੰਪਿਕ ਵਿਚ ਹਰਿਆਣਾ-ਪੰਜਾਬ ਦੇ ਖਿਡਾਰੀਆਂ ਤੋਂ ਵੱਡੀਆਂ ਉਮੀਦਾਂ

23 ਜੁਲਾਈ ਤੋਂ 8 ਅਗਸਤ ਤੱਕ ਜਾਪਾਨ ਦੀ ਰਾਜਧਾਨੀ ਟੋਕੀਓ ਵਿਖੇ ਹੋ ਰਹੀਆ 29ਵੀਆਂ ਉਲੰਪਿਕ ਖੇਡਾਂ ਵਿਚ ਇਸ ਵਾਰ ਭਾਰਤ ਤੋਂ 127 ਖਿਡਾਰੀਆਂ ਦਾ ਦਲ ਗਿਆ ਹੈ, ਜਿਸ ਵਿਚ 25 ਫ਼ੀਸਦੀ ਹਿੱਸਾ ਹਰਿਆਣਾ ਦੇ ਖਿਡਾਰੀਆਂ ਦਾ ਹੈ। ਇਨ੍ਹਾਂ ਉਲੰਪਿਕ ਖੇਡਾਂ ਵਿਚ ਇਸ ਵਾਰ ਭਾਰਤ ਵਲੋਂ ਹਰਿਆਣਾ ਅਤੇ ਪੰਜਾਬ ਦੇ ਖਿਡਾਰੀਆਂ ਦੀ ਸਰਦਾਰੀ ਰਹੇਗੀ। ਇਸ ਦਲ ਵਿਚ 29 ਖਿਡਾਰੀ ਇਕੱਲੇ ਹਰਿਆਣਾ ਤੋਂ ਹਨ, ਜੋ ਹਰਿਆਣਾ ਲਈ ਸਭ ਤੋਂ ਵੱਡੀ ਪ੍ਰਾਪਤੀ ਵਾਲੀ ਗੱਲ ਹੈ। ਦੇਸ਼ ਦੀ ਆਬਾਦੀ ਵਿਚ ਦੋ ਫ਼ੀਸਦੀ ਦੇ ਬਰਾਬਰ ਆਬਾਦੀ ਵਾਲਾ ਹਰਿਆਣਾ ਉਲੰਪਿਕ ਦਲ ਵਿਚ ਇਸ ਵਾਰ ਸਭ ਤੋਂ ਉੱਪਰ ਹੋਵੇਗਾ। ਖੇਤਰਫਲ ਦੇ ਹਿਸਾਬ ਨਾਲ ਹਰਿਆਣਾ ਦੇਸ਼ ਵਿਚ 20ਵੇਂ ਅਤੇ ਆਬਾਦੀ ਦੇ ਲਿਹਾਜ਼ ਨਾਲ 18ਵੇਂ ਸਥਾਨ 'ਤੇ ਹੈ, ਜਦੋਂ ਕਿ ਉਲੰਪਿਕ ਵਿਚ ਸਭ ਤੋਂ ਜ਼ਿਆਦਾ ਖਿਡਾਰੀ ਹਰਿਆਣਾ ਤੋਂ ਜਾ ਰਹੇ ਹਨ। ਉਲੰਪਿਕ ਦੇ ਇਤਿਹਾਸ ਵਿਚ ਹਰਿਆਣਾ ਤੋਂ ਜਾਣ ਵਾਲਾ ਇਸ ਵਾਰ ਇਹ ਸਭ ਤੋਂ ਵੱਡਾ ਦਲ ਹੋਵੇਗਾ। ਹਰਿਆਣਾ ਦੇ ਰੈਸਲਰ ਬਜਰੰਗ ਪੂਨੀਆ ਨੂੰ ਮੁੱਕੇਬਾਜ਼ ਮੈਰੀਕਾਮ ਅਤੇ ਮਰਦ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨਾਲ ਉਦਘਾਟਨੀ ਸਮਾਰੋਹ ਦੌਰਾਨ ਭਾਰਤੀ ਦਲ ਦੀ ...

ਪੂਰਾ ਲੇਖ ਪੜ੍ਹੋ »

ਨਵੇਂ ਰੰਗ 'ਚ ਹੋ ਰਹੇ ਹਨ ਉਲੰਪਿਕ ਫੁੱਟਬਾਲ ਮੁਕਾਬਲੇ

ਜਾਪਾਨ ਦੀ ਰਾਜਧਾਨੀ ਟੋਕੀਓ 'ਚ ਚੱਲ ਰਹੀਆਂ ਉਲੰਪਿਕ ਖੇਡਾਂ ਦੇ ਫੁੱਟਬਾਲ ਮੁਕਾਬਲੇ, ਇਸ ਵਾਰ ਕੁਝ ਪੱਖਾਂ ਤੋਂ ਪਹਿਲੀਆਂ ਉਲੰਪਿਕ ਖੇਡਾਂ ਨਾਲੋਂ ਭਿੰਨਤਾ ਵਾਲੇ ਹਨ। ਉਲੰਪਿਕਸ 'ਚ ਪੁਰਸ਼ ਵਰਗ ਦੇ ਫੁੱਟਬਾਲ ਖਿਡਾਰੀਆਂ ਲਈ ਉਮਰ ਦੀ ਵੱਧ ਤੋਂ ਵੱਧ ਸੀਮਾ 23 ਸਾਲ ਹੁੰਦੀ ਹੈ ਭਾਵ ਅੰਡਰ-23 ਉਮਰ ਵਰਗ ਦੇ ਖਿਡਾਰੀ ਹੀ ਉਲੰਪਿਕ 'ਚ ਆਪਣੇ ਦੇਸ਼ ਦੀ ਨੁਮਾਇੰਦਗੀ ਕਰ ਸਕਦੇ ਹਨ ਅਤੇ ਇਕ ਮੁਲਕ ਦੀ ਟੀਮ 'ਚ ਸਿਰਫ 3 ਖਿਡਾਰੀ ਹੀ 23 ਸਾਲ ਤੋਂ ਵਡੇਰੀ ਉਮਰ ਦੇ ਸ਼ਾਮਲ ਕੀਤੇ ਜਾ ਸਕਦੇ ਹਨ। ਟੋਕੀਓ ਉਲੰਪਿਕ ਖੇਡਾਂ ਇਕ ਸਾਲ ਪਛੜ ਕੇ ਹੋ ਰਹੀਆਂ ਹਨ ਇਸ ਕਰਕੇ ਫੀਫਾ ਤੇ ਕੌਮਾਂਤਰੀ ਉਲੰਪਿਕ ਕੌਂਸਲ ਦੀ ਸਹਿਮਤੀ ਨਾਲ ਪੁਰਸ਼ ਵਰਗ 'ਚ ਇਸ ਵਾਰ ਖਿਡਾਰੀਆਂ ਲਈ ਵੱਧ ਤੋਂ ਵੱਧ ਉਮਰ ਦੀ ਹੱਦ 24 ਸਾਲ ਕਰ ਦਿੱਤੀ ਗਈ ਹੈ। ਔਰਤਾਂ ਦੇ ਫੁੱਟਬਾਲ ਮੁਕਾਬਲੇ 1996 ਦੀਆਂ ਐਟਲਾਂਟਾ ਉਲੰਪਿਕ ਖੇਡਾਂ 'ਚ ਪਹਿਲੀ ਵਾਰ ਸ਼ਾਮਿਲ ਕੀਤੇ ਗਏ ਸਨ ਅਤੇ ਮੇਜ਼ਬਾਨ ਅਮਰੀਕਾ ਨੇ ਸੋਨ ਤਗਮਾ ਜਿੱਤਿਆ ਸੀ। ਇਸ ਤੋਂ ਬਾਅਦ 2000 ਦੀਆਂ ਉਲੰਪਿਕ ਖੇਡਾਂ 'ਚ ਨਾਰਵੇ ਦੀਆਂ ਮੁਟਿਆਰਾਂ ਸੋਨ ਤਗਮੇ 'ਤੇ ਕਾਬਜ਼ ਹੋਈਆਂ। ਫਿਰ ਲਗਾਤਾਰ ਤਿੰਨ ਵਾਰ ਅਮਰੀਕਨ ...

ਪੂਰਾ ਲੇਖ ਪੜ੍ਹੋ »

ਨਵਾਂ ਇਤਿਹਾਸ ਸਿਰਜਣ ਦੀ ਉਮੀਦ ਨਾਲ ਮੈਦਾਨ ਵਿਚ ਉੱਤਰੇ ਭਾਰਤੀ ਖਿਡਾਰੀ

ਉਲੰਪਿਕ ਖੇਡਾਂ ਜਾਪਾਨ ਦੇ ਸ਼ਹਿਰ ਟੋਕੀਓ ਵਿਖੇ 23 ਜੁਲਾਈ, 2021 ਤੋਂ 08 ਅਗਸਤ 2021 ਤੱਕ ਚਲ ਰਹੀਆਂ ਹਨ। ਇਸ ਵਾਰ ਉਲੰਪਿਕ ਖੇਡਾਂ ਵਿਚ ਭਾਰਤ ਸਰਕਾਰ ਵਲੋਂ 127 ਖਿਡਾਰੀਆਂ ਦਾ ਦਲ ਭੇਜਿਆ ਗਿਆ ਹੈ, ਜਿਸ ਵਿਚ ਅਥਲੈਟਿਕਸ ਨਾਲ ਸਬੰਧਿਤ 16 ਅਥਲੀਟ ਹਨ। ਇਹ ਸਾਰੇ ਅਥਲੀਟ ਉਲੰਪਿਕ ਦਾ ਸਾਰਾ ਮਾਪਦੰਡ ਪੂਰਾ ਕਰਦੇ ਹੋਏ ਭਾਗ ਲੈ ਰਹੇ ਹਨ। ਅਥਲੈਟਿਕਸ ਦੇ ਈਵੈਂਟ 31 ਜੁਲਾਈ 2021 ਤੋਂ 08 ਅਗਸਤ 2021 ਤੱਕ ਹੋ ਰਹੇ ਹਨ। ਭਾਰਤੀ ਅਥਲੀਟਾਂ ਲਈ ਸਾਰੇ ਮੁਕਾਬਲੇ ਬਹੁਤ ਅਹਿਮ ਹਨ, ਪੰਜਾਬ ਅਤੇ ਹਰਿਆਣਾ ਦੇ ਅਥਲੀਟ ਦੁੱਧ, ਘਿਉੇ, ਮੱਖਣ ਦੇ ਸੌਕੀਨ ਚੰਗੀ ਸਿਹਤ ਦੇ ਮਾਲਕ 3, 6, 8 ਅਗਸਤ 2021 ਨੂੰ ਹੋਣ ਵਾਲੇ ਮੁਕਾਬਲਿਆਂ ਵਿਚ ਨਵਾਂ ਇਤਿਹਾਸ ਸਿਰਜਣ ਦੀ ਉਮੀਦ ਰੱਖਦੇ ਹਨ। ਜੇਕਰ ਪਿਛਲੀਆਂ ਦੋ ਉਲੰਪਿਕ ਖੇਡਾਂ ਲੰਡਨ 2012 ਅਤੇ ਰੀਓ 2016 ਦੇ ਥ੍ਰੋਅਜ਼ ਦੇ ਨਤੀਜਿਆ 'ਤੇ ਨਜ਼ਰ ਮਾਰੀ ਜਾਵੇ ਤਾਂ ਭਾਰਤੀ ਅਥਲੀਟਾਂ ਦੀ ਸਥਿਤੀ ਮਜ਼ਬੂਤ ਮੰਨੀ ਜਾ ਰਹੀ ਹੈ। ਜੇਕਰ ਜੈਵਲਿਨ ਥ੍ਰੋਅ (ਪੁਰਸ਼) ਦੀ ਗੱਲ ਕੀਤੀ ਜਾਵੇ ਲੰਡਨ ਉਲੰਪਿਕ 2012 ਵਿਚ ਪਹਿਲਾ ਸਥਾਨ ਕਿਸ਼ੋਰਨ ਵਾਲਕੋਟ ਤਰੇਨੀਆਦਾਦ ਟਬੈਗੋ ਨੇ 84.58 ਮੀਟਰ , ਦੂਜਾ ਸਥਾਨ ਐਨਟੀ ਰੋਸਕਨ ਫਿਨਲੈਂਡ 84.12 ...

ਪੂਰਾ ਲੇਖ ਪੜ੍ਹੋ »

ਬਰਿੰਦਰ ਲਾਕੜਾ ਦੇ ਜੁਝਾਰੂ ਇਰਾਦਿਆਂ ਦੀ ਪਰਖ ਦਾ ਸਮਾਂ

ਭਾਰਤੀ ਹਾਕੀ ਟੀਮ ਟੋਕੀਓ ਉਲੰਪਿਕ 'ਚ ਆਪਣੇ ਦੋ ਮੈਚਾਂ ਵਿਚ ਨਿਊਜ਼ੀਲੈਂਡ ਤੋਂ ਜਿੱਤ ਕੇ ਆਸਟ੍ਰੇਲੀਆ ਤੋਂ ਹਾਰ ਗਈ ਹੈ। 29 ਜੁਲਾਈ ਨੂੰ ਭਾਰਤੀ ਟੀਮ ਸਵੇਰੇ 6 ਵਜੇ ਭਾਰਤੀ ਵਕਤ ਅਨੁਸਾਰ ਅਰਜਨਟੀਨਾ ਵਿਰੁੱਧ ਆਪਣਾ ਇਕ ਬਹੁਤ ਮਹੱਤਵਪੂਰਨ ਮੈਚ ਖੇਡ ਰਹੀ ਹੈ। 3 ਫਰਵਰੀ, 1990 ਨੂੰ ਝਾਰਖੰਡ ਦੇ ਸਿਮਦੇਗਾ ਜ਼ਿਲ੍ਹੇ 'ਚ ਜਨਮਿਆ ਇਹ ਹਾਕੀ ਸਟਾਰ ਵੈਟਰਨ ਹਾਕੀ ਖਿਡਾਰੀ ਮਰਕਸ ਲਾਕੜਾ ਦਾ ਪੁੱਤ ਹੈ। ਬਰਿੰਦਰ ਲਾਕੜਾ ਰੁੜਕੇਲਾ ਸਟੀਲ ਪਲਾਂਟ ਦੀ ਸੇਲ ਹਾਕੀ ਅਕੈਡਮੀ ਦੀ ਪੈਦਾਵਾਰ ਹੈ। ਇਸ ਅਕੈਡਮੀ ਦੇ ਕੋਚ ਰਾਜੂ ਕਾਂਤ ਸੈਣੀ ਦੱਸਦੇ ਹਨ ਕਿ ਜਦੋਂ ਉਸ ਨੇ ਸੇਲ ਅਕੈਡਮੀ 'ਚ ਸ਼ਮੂਲੀਅਤ ਕੀਤੀ ਉਸ ਨੇ ਆਪਣੇ ਖੇਡ ਹੁਨਰ ਅਤੇ ਮਿਹਨਤ ਦੇ ਜਜ਼ਬੇ ਨਾਲ ਸਭ ਨੂੰ ਪ੍ਰਭਾਵਿਤ ਕੀਤਾ। ਉਹ ਫਾਰਵਰਡ ਲਾਈਨ ਦੇ ਵੀ ਖੇਡਣ ਦੀ ਸਮਰੱਥਾ ਰੱਖਦਾ ਹੈ। ਜੇ ਉਸ ਦੀ ਕਿਸੇ ਵੀ ਟੀਮ 'ਚ ਇਕ ਵਿਸ਼ੇਸ਼ ਯੋਗਤਾ ਹੈ। ਇਹ ਮਿਡ ਫੀਲਡਰ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ 2009 ਦੇ ਜੂਨੀਅਰ ਵਰਲਡ ਕੱਪ ਸਿੰਗਾਪੁਰ-ਮਲੇਸ਼ੀਆ 'ਚ ਚਮਕਣਾ ਸ਼ੁਰੂ ਹੋਇਆ। 2010 'ਚ ਯੂਰਪੀਨ ਦੌਰਾ ਹੈਮਬਰਗ, ਬੈਲਜੀਅਮ ਅਤੇ ਫਰਾਂਸ 'ਚ ਵੀ ਉਸ ਦਾ ਦਮਦਾਰ ਪ੍ਰਦਰਸ਼ਨ ...

ਪੂਰਾ ਲੇਖ ਪੜ੍ਹੋ »

ਚਾਨੂੰ ਨੇ ਦੇਸ਼ ਵਾਸੀਆਂ ਨੂੰ ਸਿਖਾਇਆ ਖੇਡਾਂ ਤੇ ਜ਼ਿੰਦਗੀ 'ਚ ਵਾਪਸੀ ਦਾ ਸਫ਼ਰ

ਜੇ ਕਿਸੇ ਨੇ ਜ਼ਿੰਦਗੀ ਜਾਂ ਖੇਡ 'ਚ ਵਾਪਸੀ ਕਰਨ ਦਾ ਸਬਕ ਸਿੱਖਣਾ ਹੋਵੇ ਤਾਂ ਉਸ ਦੇ ਲਈ ਭਾਰਤ ਦੀ ਮਹਿਲਾ ਵੇਟ ਲਿਫਟਰ ਮੀਰਾ ਬਾਈ ਚਾਨੂੰ ਤੋਂ ਬਿਹਤਰ ਕੋਈ ਮਿਸਾਲ ਨਹੀਂ ਹੋ ਸਕਦੀ ਉਸ ਨੇ ਟੋਕੀਓ ਉਲੰਪਿਕ ਦੇ 49 ਕਿੱਲੋ ਭਾਰ ਵਰਗ ਦੇ ਵਿਚੋਂ ਚਾਂਦੀ ਦਾ ਤਗਮਾਂ ਜਿੱਤ ਕੇ ਆਪਣਾ ਸੁਪਨਾ ਪੂਰਾ ਕੀਤਾ। ਇਸ ਜਿੱਤ 'ਤੇ ਚਾਨੂੰ ਨੇ ਖੁਸ਼ੀ ਸਾਂਝੀ ਕਰਦੇ ਹੋਏ ਕਿਹਾ ਕਿ ਅੱਜ ਉਸ ਦਾ ਸੁਪਨਾ ਪੂਰਾ ਹੋਇਆ ਹੈ ਪਰ ਇਸ ਨੂੰ ਪੂਰਾ ਕਰਨ ਦੇ ਲਈ ਉਸ ਨੂੰ ਹਰ ਰੋਜ਼ ਇਕ ਨਾ ਇੱਕ ਮੁਸ਼ਕਲ ਨੂੰ ਪਾਰ ਕਰਨਾ ਪਿਆ ਤੇ ਉਸ ਨੂੰ ਰੀਓ ਉਲੰਪਿਕ ਖੇਡਾਂ ਵਿਚੋਂ ਮਿਲੇ ਨਿਰਾਸ਼ਾਜਨਕ ਪ੍ਰਦਰਸ਼ਨ ਨੂੰ ਵੀ ਪਿੱਛੇ ਛੱਡਣ ਦੇ ਵਿਚ ਵੀ ਕਾਮਯਾਬ ਰਹੀ। ਚਾਨੂੰ ਵਲੋਂ ਇਸ ਤਗਮੇ ਨੂੰ ਜਿੱਤਣ ਦੇ ਬਾਅਦ ਪੂਰੇ ਦੇਸ਼ ਨੇ ਉਸ ਨੂੰ ਪਲਕਾਂ 'ਤੇ ਬਿਠਾ ਲਿਆ ਪਰ ਉਸ ਨੇ ਇਸ ਮੁਕਾਮ 'ਤੇ ਪੁੱਜਣ ਲਈ ਗੁਰਬਤ ਨੂੰ ਵੀ ਮਾਤ ਦਿੱਤੀ ਤੇ ਰੋਜ਼ਾਨਾ ਦੀ ਜ਼ਿੰਦਗੀ ਦੇ ਵਿਚ ਆ ਰਹੀਆਂ ਮੁਸ਼ਕਲਾਂ ਨੂੰ ਵੀ ਬਾਖੂਬੀ ਪਾਰ ਕੀਤਾ। ਇੰਫਾਲ ਦੇ ਲੱਗਭਗ 20 ਕਿੱਲੋਮੀਟਰ ਦੂਰ ਨੋਗਪੋਕ ਕਾਕਚਿੰਗ ਪਿੰਡ ਦੇ ਵਿਚ ਪੈਦਾ ਹੋਈ ਚਾਨੂੰ 6 ਭੈਣਾਂਭਰਾਵਾਂ ਤੋਂ ਬਾਅਦ ਸਭ ਤੋਂ ਛੋਟੀ ...

ਪੂਰਾ ਲੇਖ ਪੜ੍ਹੋ »

ਰੈਸਲਿੰਗ ਦੇ 65 ਕਿੱਲੋ ਭਾਰ ਵਰਗ ਵਿਚ ਦੁਨੀਆ ਦਾ ਨੰਬਰ ਇਕ ਖਿਡਾਰੀ-ਬਜਰੰਗ ਪੂਨੀਆ

ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਇਕ ਛੋਟੇ ਜਿਹੇ ਪਿੰਡ ਖੁਦਨ ਵਿਚ ਇਕ ਸਾਧਾਰਨ ਕਿਸਾਨ ਪਰਿਵਾਰ ਵਿਚ ਪੈਦਾ ਹੋਇਆ ਭਾਰਤੀ ਪਹਿਲਵਾਨ ਬਜਰੰਗ ਪੂਨੀਆ ਨੂੰ ਟੋਕੀਓ ਉਲੰਪਿਕ ਵਿਚ ਤਗਮਾ ਜਿੱਤਣ ਵਾਲੇ ਭਾਰਤੀ ਖਿਡਾਰੀਆਂ ਦੀ ਸ਼੍ਰੇਣੀ ਵਿਚ ਸਭ ਤੋਂ ਉੱਪਰ ਮੰਨਿਆ ਜਾ ਰਿਹਾ ਹੈ। ਅੱਜ ਹਰ ਭਾਰਤੀ ਉਸ ਤੋਂ ਪਹਿਲਾਂ ਵਾਲੇ ਪ੍ਰਦਰਸ਼ਨ ਦੀ ਉਮੀਦ ਲਗਾਈ ਬੈਠਾ ਹੈ। ਬਜਰੰਗ ਪੂਨੀਆ ਦੀਆਂ ਅਹਿਮ ਪ੍ਰਾਪਤੀਆਂ ਨੂੰ ਧਿਆਨ ਵਿਚ ਰੱਖਦਿਆਂ ਹੀ ਭਾਰਤੀ ਉਲੰਪਿਕ ਸੰਘ ਵਲੋਂ ਉਸ ਨੂੰ ਟੋਕੀਓ ਉਲੰਪਿਕ ਦੇ ਸਮਾਪਤੀ ਸਮਾਰੋਹ ਦੌਰਾਨ ਭਾਰਤੀ ਦਲ ਦੀ ਅਗਵਾਈ ਕਰਨ ਦਾ ਮਾਣ ਹਾਸਲ ਹੋਇਆ ਹੈ। 26 ਫਰਵਰੀ 1994 ਨੂੰ ਮਾਤਾ ਓਮ ਪਿਆਰੀ ਅਤੇ ਪਿਤਾ ਬਲਵਾਨ ਪੂਨੀਆ ਦੇ ਘਰ ਜਨਮੇ ਬਜਰੰਗ ਪੂਨੀਆ ਨੂੰ ਪਹਿਲਵਾਨੀ ਕਰਨ ਦਾ ਸ਼ੌਕ ਆਪਣੇ ਪਰਿਵਾਰ ਵਿਚੋਂ ਹੀ ਪੈਦਾ ਹੋਇਆ। ਉਸ ਨੇ ਕੇਵਲ 7 ਸਾਲ ਦੀ ਉਮਰ ਵਿਚ ਹੀ ਪਹਿਲਵਾਨੀ ਦੇ ਦਾਅ-ਪੇਚ ਸਿੱਖਣੇ ਸ਼ੁਰੂ ਕੀਤੇ। ਬਜਰੰਗ ਨੂੰ ਖਾਣੇ ਵਿਚ ਗੁੜ ਦਾ ਚੂਰਮਾ ਸਭ ਤੋਂ ਜ਼ਿਆਦਾ ਪਸੰਦ ਹੈ। ਉਸ ਦੇ ਪਿਤਾ ਬਲਵਾਨ ਸਿੰਘ ਪੂਨੀਆ ਵੀ ਪਹਿਲਵਾਨੀ ਕਰਦੇ ਸਨ ਅਤੇ ਬਜਰੰਗ ਦੇ ਭਰਾ ਹਰਿੰਦਰ ਪੂਨੀਆ ਨੇ ਵੀ ...

ਪੂਰਾ ਲੇਖ ਪੜ੍ਹੋ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX