ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  about 1 hour ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 4 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 4 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 4 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 5 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 5 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 6 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 5 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 7 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 7 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 7 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 8 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 8 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 8 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 9 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 9 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..

ਧਰਮ ਤੇ ਵਿਰਸਾ

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਚੋਣ ਇਜਲਾਸ ਦੀ ਅਹਿਮੀਅਤ

ਸਿੱਖ ਗੁਰਦੁਆਰਾ ਐਕਟ-1925 ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ 5 ਸਾਲ ਬਾਅਦ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ 1 ਸਾਲ ਬਾਅਦ ਹੁੰਦੀ ਹੈ। 29 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਚੋਣ ਇਜਲਾਸ ਹੋਣ ਜਾ ਰਿਹਾ ਹੈ, ਜਿਸ ਵਿਚ ਪ੍ਰਧਾਨ ਸਮੇਤ 15 ਮੈਂਬਰੀ ਕਾਰਜਕਾਰਨੀ ਚੁਣੀ ਜਾਵੇਗੀ। ਸਭ ਤੋਂ ਲੰਬਾ ਸਮਾਂ (25 ਸਾਲਾਂ ਤੋਂ ਜ਼ਿਆਦਾ) ਸ਼੍ਰੋਮਣੀ ਕਮੇਟੀ ਪ੍ਰਧਾਨ ਰਹਿਣ ਵਾਲੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਸਨ। ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ 43ਵੇਂ ਪ੍ਰਧਾਨ ਹਨ। ਸ਼੍ਰੋਮਣੀ ਕਮੇਟੀ ਸਦਨ ਵਿਚ ਬਹੁਮਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਕੋਲ ਹੈ, ਇਸ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਕੋਲ ਹਨ। ਉਦੇਸ਼ ਤੇ ਸਰੋਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਰਿਭਾਸ਼ਿਤ ਕਰਦਿਆਂ ਆਖਿਆ ਜਾਂਦਾ ਹੈ ਕਿ ਇਸ ਦੇ ਕੰਮ ਗੁਰਦੁਆਰਿਆਂ ਦੀ ਸੇਵਾ-ਸੰਭਾਲ ਕਰਨਾ, ਸਿੱਖ ਹਿਤਾਂ ਦੀ ਪੈਰਵੀ ਕਰਨਾ ਅਤੇ ਰਾਜਨੀਤਕ ਖੇਤਰ 'ਚ ਸਿੱਖਾਂ ਦੀ ਨੁਮਾਇੰਦਾ ਲੀਡਰਸ਼ਿਪ ਪੈਦਾ ਕਰਨਾ ਹੈ, ਪਰ ਸ਼੍ਰੋਮਣੀ ਕਮੇਟੀ ਨੂੰ ਸਿੱਖਾਂ ਦੇ ...

ਪੂਰਾ ਲੇਖ ਪੜ੍ਹੋ »

ਮੰਘਿਰਿ ਮਹੀਨੇ ਰਾਹੀਂ ਗੁਰ ਉਪਦੇਸ਼

ਬਾਰਹ ਮਾਹਾ ਦੀ ਤਰਤੀਬ ਅਨੁਸਾਰ 'ਮੰਘਿਰਿ' ਦਾ ਮਹੀਨਾ ਨੌਵੇਂ ਸਥਾਨ 'ਤੇ ਹੈ। ਅੱਗੇ ਛੇ ਰੁੱਤਾਂ ਦੀ ਵੰਡ ਅਨੁਸਾਰ ਮੰਘਿਰ ਤੇ ਪੋਖ (ਮੱਘਰ, ਪੋਹ) ਹਿਮਕਰ ਰੁੱਤ ਭਾਵ ਬਰਫੀਲੀ ਰੁੱਤ ਦੇ ਮਹੀਨੇ ਹਨ। ਇਸ ਮਹੀਨੇ ਦੇ ਨਾਮਕਰਣ ਬਾਰੇ ਜਾਣੀਏ ਤਾਂ 'ਸੰਖਿਆ ਕੋਸ਼' ਅਨੁਸਾਰ ਸਤਾਈ ਨਛੱਤਰਾਂ ਵਿਚੋਂ ਪੰਜਵਾਂ ਨਛੱਤਰ ਮ੍ਰਿਗਸ਼ਿਰਾ ਹੈ। ਇਸ ਲਈ ਮ੍ਰਿਗਸ਼ਿਰਾ ਤੋਂ ਮੰਘਿਰਿ ਜਾਂ ਮੱਘਰ ਪ੍ਰਚਲਤ ਹੋਇਆ। ਸਮ ਅਰਥ ਕੋਸ਼ ਵਿਚ ਮੱਘਰ ਦੇ ਸਮਾਨ ਅਰਥੀ ਸ਼ਬਦ-ਮੰਘਿਰਿ, ਅਗਨ,ਅਗ੍ਰ ਅਯਨ, ਅਗ੍ਰ ਹਣ, ਅਗ੍ਰ ਹਾਯਣਿਕ, ਅਘਹਨ, ਮਗਸਰ, ਮਗਸ਼ਿਰ, ਮੰਘਰ, ਮਾਰਗ ਸ਼ਿਰ, ਮਾਰਗ ਸ਼ੀਰਖ ਆਦਿ ਹਨ। ਬਾਰਹਮਾਹਾ ਮਾਝ ਵਿਚ ਸ਼ਬਦ ਮੰਘਿਰਿ, ਬਾਰਹ ਮਾਹਾ ਤੁਖਾਰੀ ਤੇ ਦਸਮੇਸ਼ ਰਚਨਾ ਵਿਚ ਮੰਘਰ ਹੈ ਅਤੇ ਆਮ ਬੋਲਚਾਲ ਵਿਚ ਅਸੀਂ ਮੱਘਰ ਉਚਾਰਦੇ ਹਾਂ। ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਇਸ ਮਹੀਨੇ ਰਾਹੀਂ ਉਪਦੇਸ਼ ਬਖਸ਼ਦੇ ਹਨ: ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ (ਅੰਗ : 1109) ਭਾਵ ਮੱਘਰ ਦਾ ਮਹੀਨਾ ਭਲਾ ਹੈ ਤੇ ਜੀਵ ਰੂਪ ਇਸਤਰੀ (ਜਗਿਆਸੂ) ਪ੍ਰਭੂ ਗੁਣ ਹਿਰਦੇ ਵਿਚ (ਅੰਕਿ) ਧਾਰਨ ਕਰ ਲੈਂਦੀ ਹੈ। ਉਹ ...

ਪੂਰਾ ਲੇਖ ਪੜ੍ਹੋ »

ਸ਼ਬਦ ਵਿਚਾਰ

ਮਾਈ ਮੈ ਕਿਹਿ ਬਿਧਿ ਲਖਉ ਗੁਸਾਈ

(ਲੜੀ ਜੋੜਨ ਲਈ ਪਿਛਲੇ ਸੋਮਵਾਰ ਦਾ ਅੰਕ ਦੇਖੋ) ਭ੍ਰਮੰਤਿ ਭਰਮੰਤਿ ਬਹੁ ਜਨਮ ਹਾਰਿਓ ਸਰਣਿ ਨਾਨਕ ਕਰੁਣਾ ਮਯਹ (ਅੰਗ : 1359) ਸਰਣਿ-ਚਰਨ ਲੱਗਣਾ ਚਾਹੀਦਾ ਹੈ, ਓਟ ਆਸਰਾ ਲੈਣਾ ਚਾਹੀਦਾ ਹੈ। ਕਰੁਣਾ ਮਯਹ-ਤਰਸ ਕਰਨ ਵਾਲਾ ਪਰਮਾਤਮਾ, ਦਇਆ-ਰੂਪ ਪਰਮਾਤਮਾ। ਗੁਰੂ ਤੇਗ ਬਹਾਦਰ ਜੀ ਨੇ ਬਿਖਿਆਸਕਤ ਅਖਰ ਦੀ ਵਰਤੋਂ ਰਾਗੁ ਸਾਰਗੁ ਵਿਚ ਵੀ ਕੀਤੀ ਹੈ ਜੋ ਇਸ ਪ੍ਰਕਾਰ ਹੈ। ਮਨ ਕਰਿ ਕਬਹੂ ਨ ਹਰਿ ਗੁਨ ਗਾਇਓ ਬਿਖਿਆਸਕਤ ਰਹਿਓ ਨਿਸਿ ਬਾਸੁਰ ਕੀਨੋ ਅਨਪੋ ਭਾਇਓ। (ਅੰਗ : 1231-32) ਮਨਕਰਿ-ਮਨ ਲਾਕੇ। ਕਬਹੂ-ਕਦੀ ਵੀ। ਨਿਸਿ-ਰਾਤ। ਬਾਸੁਰ-ਦਿਨ। ਅਪਨੋ ਭਾਇਓ-ਜੋ ਮੈਨੂੰ ਆਪਣੇ ਆਪ ਨੂੰ ਚੰਗਾ ਲਗਦਾ ਸੀ। ਭਾਵ ਹੇ ਪ੍ਰਭੂ, ਮੈਂ ਮਨ ਲਾ ਕੇ ਕਦੀ ਵੀ ਤੇਰੇ ਗੁਣਾਂ ਨੂੰ ਨਹੀਂ ਗਾਇਆ। ਮੈਂ ਤਾਂ ਦਿਨ ਰਾਤ ਮਾਇਆ ਵਿਚ ਹੀ ਖ਼ਚਿਤ ਰਿਹਾ ਅਤੇ ਉਹੀ ਕੁਝ ਕੀਤਾ ਅਰਥਾਤ ਕਰਦਾ ਰਿਹਾ ਜੋ ਮੈਨੂੰ ਆਪਣੇ-ਆਪ ਨੂੰ ਚੰਗਾ ਲਗਦਾ ਸੀ। ਪ੍ਰੰਤੂ ਜੋ ਪ੍ਰਭੂ ਦੇ ਗੁਣਾਂ ਨੂੰ ਗੈ ਕੇ ਸਦਾ ਪਰਮਾਤਮ ਾਦੇ ਨਾਮ ਰੰਗ ਵਿਚ ਰੰਗੇ ਰਹਿਰੰਦੇ ਹਨ, ਉਨ੍ਹਾਂ ਨੂੰ ਫਿਰ (ਜੀਵਨ ਵਿਚ) ਕਦੀ ਪਛਤਾਉਣਾ ਨਹੀਂ ਪੈਂਦਾ। ਰਾਗ ਰਾਮਕਲੀ ਮਹਲਾ ੧ ਦਖਣੀ ਓਅੰਕਾਰ ...

ਪੂਰਾ ਲੇਖ ਪੜ੍ਹੋ »

ਦਿੱਲੀ ਦੇ ਇਤਿਹਾਸਕ ਗੁਰਦੁਆਰੇ ਅਤੇ ਪ੍ਰਬੰਧ

ਗੁਰੂ ਨਾਨਕ ਦੇਵ ਜੀ ਨੇ ਕਲਯੁਗੀ ਜੀਵਾਂ ਨੂੰ ਤਾਰਨ ਵਾਸਤੇ ਦੁਨੀਆ ਦਾ ਭਰਮਣ ਕੀਤਾ। ਗੁਰੂ ਨਾਨਕ ਪਾਤਸ਼ਾਹ ਜਿਥੇ ਵੀ ਗਏ ਉਥੇ ਲੋਕਾਂ ਨੂੰ ਪ੍ਰਭੂ ਚਰਨਾਂ ਨਾਲ ਜੋੜ ਕੇ ਇਕ ਪਰਮਾਤਮਾ ਦੀ ਅਰਾਧਨਾ ਕਰਨ 'ਤੇ ਜ਼ੋਰ ਦਿੱਤਾ। ਗੁਰੂ ਨਾਨਕ ਦੇਵ ਜੀ ਜਿਹੜੇ ਨਗਰ ਵਿਚ ਜਾਂਦੇ ਉਥੇ ਵੱਡੀ ਗਿਣਤੀ ਵਿਚ ਸੰਗਤਾਂ ਇਕੱਠੀਆਂ ਹੋ ਜਾਂਦੀਆਂ ਅਤੇ ਸੰਗਤਾਂ ਨੂੰ ਗੁਰ-ਉਪਦੇਸ਼ ਸੁਣਨ ਉਪਰੰਤ ਨਿਹਾਲ ਹੋ ਜਾਂਦੀਆਂ। ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤੱਕ ਗੁਰੂ ਸਾਹਿਬ ਜਿਹੜੇ ਸ਼ਹਿਰ, ਪਿੰਡ ਵਿਚ ਜਾਂਦੇ ਸੰਗਤਾਂ ਗੁਰੂ ਚਰਨਾਂ ਨਾਲ ਜੁੜਦੀਆਂ ਅਤੇ ਗੁਰੂ ਸਾਹਿਬਾਨ ਦੇ ਵਾਪਸ ਜਾਣ ਉਪਰੰਤ ਸੰਗਤਾਂ ਰਲ ਕੇ ਉਸ ਥਾਂ ਧਰਮਸ਼ਾਲਾ ਬਣਾ ਲੈਂਦੀਆਂ, ਜਿਥੇ ਗੁਰੂ ਸਾਹਿਬ ਬਿਰਾਜਮਾਨ ਹੋਏ ਸਨ, ਸਮਾਂ ਪਾ ਕੇ ਇਹ ਧਰਮਸ਼ਾਲਾਵਾਂ ਗੁਰਦੁਆਰਿਆਂ ਦੇ ਰੂਪ ਵਿਚ ਤਬਦੀਲ ਹੋ ਗਈਆਂ। ਦਿੱਲੀ ਵਿਚ ਗੁਰੂ ਨਾਨਕ ਪਾਤਸ਼ਾਹ, ਗੁਰੂ ਹਰਿਕ੍ਰਿਸ਼ਨ ਜੀ, ਗੁਰੂ ਤੇਗ ਬਹਾਦਰ ਸਾਹਿਬ, ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰੇ ਅਤੇ ਗੁਰੂ ਸਾਹਿਬਾਨ ਤੋਂ ਇਲਾਵਾ ਬਾਬਾ ਬੁੱਢਾ ਸਾਹਿਬ, ਬਾਬਾ ...

ਪੂਰਾ ਲੇਖ ਪੜ੍ਹੋ »

ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੀ ਖੂਨੀ ਦਾਸਤਾਨ ਚਿੱਤਰਾਂ ਦੀ ਜ਼ਬਾਨੀ-15

ਗੁਰੂ ਕੇ ਬਾਗ਼ ਦਾ ਮੋਰਚਾ ਜਾਰੀ ਸੀ ਅਤੇ ਹਰ ਰੋਜ਼ ਇਕ ਸੌ ਸਿੰਘਾਂ ਦਾ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਰਦਾਸ ਕਰ ਕੇ ਅਤੇ ਸ਼ਾਂਤਮਈ ਰਹਿਣ ਦਾ ਪ੍ਰਣ ਕਰ ਕੇ ਗੁਰੂ ਕੇ ਬਾਗ਼ ਲਈ ਤੁਰਦਾ ਸੀ। ਜਥੇ ਦੇ ਸਿੰਘਾਂ ਦੇ ਨਾਲ ਇਕ ਐਂਬੂਲੈਂਸ ਵੀ ਹੋਇਆ ਕਰਦੀ ਸੀ। ਗੁਰੂ ਕੇ ਬਾਗ਼ ਜਾਣ ਵਾਲੇ ਸਿੰਘਾਂ ਦੇ ਜਥੇ ਨੂੰ ਰਾਜਾਸਾਂਸੀ, ਛੀਨਾ ਤੇ ਗੁੰਮਟਾਲਾ ਪੁਲ 'ਤੇ ਰੋਕ ਲਿਆ ਜਾਂਦਾ ਅਤੇ ਲਾਠੀਆਂ ਨਾਲ ਕੁੱਟਿਆ ਜਾਂਦਾ। ਬੀ.ਟੀ. ਦੀ ਪੁਲਿਸ ਵਲੋਂ ਸਿੰਘਾਂ ਨੂੰ ਕੁੱਟਣ ਲਈ ਹਰ ਰੋਜ਼ ਨਵੇਂ ਢੰਗ ਤਰੀਕੇ ਵਰਤੇ ਜਾਂਦੇ ਸਨ। ਬੀ.ਟੀ. ਮਾਰ ਕੁਟਾਈ ਕਰਨ ਵਿਚ ਬਹੁਤ ਬੇਰਹਿਮ ਸੀ। ਸੁੰਮਦਾਰ ਲਾਠੀਆਂ ਮਾਰਨੀਆਂ, ਹੰਟਰ ਮਾਰਨੇ, ਜ਼ਖ਼ਮੀ ਸਿੰਘਾਂ ਉੱਤੇ ਘੋੜੇ ਚੜ੍ਹਾ ਦੇਣੇ। ਦਾੜ੍ਹੀ ਕੇਸ ਪੁੱਟਣੇ, ਜ਼ਖ਼ਮੀਆਂ ਨੂੰ ਸੂਏ ਜਾਂ ਟੋਭੇ ਵਿਚ ਸੁੱਟ ਦੇਣਾ, ਛਾਤੀਆਂ ਉੱਤੇ ਚੜ੍ਹ ਕੇ ਮਾਰਨਾ, ਅਜਿਹੀਆਂ ਘਟਨਾਵਾਂ ਸਨ ਜਿਨ੍ਹਾਂ ਨੇ ਸਿੱਖ ਪੰਥ ਵਿਚ ਅਥਾਹ ਜੋਸ਼ ਪੈਦਾ ਕਰ ਦਿੱਤਾ ਸੀ। ਇਸ ਸਮੇਂ ਜ਼ਖ਼ਮੀਆਂ ਦੇ ਇਲਾਜ ਲਈ ਰੋਜ਼ਾਨਾ ਤਕਰੀਬਨ ਤਿੰਨ ਹਜ਼ਾਰ ਰੁਪਿਆ ਖ਼ਰਚ ਆਉਂਦਾ ਸੀ। ਗੁਰੂ ਕੇ ਬਾਗ਼ ਦੇ ਜ਼ਖ਼ਮੀ ਸਿੰਘਾਂ ਨੂੰ ਲਾਰੀਆਂ ਵਿਚ ਪਾ ਕੇ ...

ਪੂਰਾ ਲੇਖ ਪੜ੍ਹੋ »

ਅਲੋਪ ਹੋ ਰਹੀਆਂ ਵਿਰਾਸਤੀ ਇਮਾਰਤਾਂ

ਨੂਰਜਹਾਂ ਦੀ ਅਰਾਮਗਾਹ ਪ੍ਰੀਤ ਨਗਰ : ਮੁਗ਼ਲ ਕਾਲ ਅਤੇ ਖ਼ਾਲਸਾ ਰਾਜ ਦੌਰਾਨ ਉਸਾਰੀਆਂ ਗਈਆਂ ਪ੍ਰਾਚੀਨ ਤੇ ਇਤਿਹਾਸਕ ਵਿਰਾਸਤੀ ਇਮਾਰਤਾਂ (ਧਰੋਹਰਾਂ ਦਾ ਦਰਜਾ ਪ੍ਰਾਪਤ) ਸਮੇਂ ਦੀਆਂ ਸਰਕਾਰਾਂ ਅਤੇ ਆਪਣੇ ਲੋਕਾਂ ਦੀ ਅਣਦੇਖੀ ਕਰਕੇ ਅਲੋੋਪ ਹੁੰਦੀਆਂ ਜਾ ਰਹੀਆਂ ਹਨ। ਇਤਿਹਾਸ ਦੇ ਪੰਨਿਆਂ 'ਤੇ ਡੂੰਘੀ ਛਾਪ ਛੱਡਣ ਵਜਾਰਤ ਵਲੋਂ ਨਜ਼ਰਅੰਦਾਜ਼ ਕਰਨ ਕਰਕੇ ਖੰਡਰਾਂ ਵਿਚ ਤਬਦੀਲ ਹੋ ਰਹੀਆਂ ਹਨ। ਇਨ੍ਹਾਂ ਇਤਿਹਾਸਕ ਤੇ ਵਿਰਾਸਤੀ ਇਮਾਰਤਾਂ ਵਿਚ ਬਾਓਲੀਆਂ, ਬਾਰਾਂਦਰੀਆਂ, ਬੁਰਜ, ਮੁਗ਼ਲ ਬਾਦਸ਼ਾਹਾਂ ਦੀਆਂ ਅਰਾਮਗਾਹਾਂ ਅਦਿ ਖੰਡਰਾਤਾਂ ਦੇ ਰੂਪ ਵਿਚ ਮੌਜੂਦ ਹਨ। ਬਾਦਸ਼ਾਹ ਜਹਾਂਗੀਰ ਦੀ ਅਰਾਮਗਾਹ : ਜੰਗ-ਏ-ਆਜ਼ਾਦੀ ਦੇ ਮਹਾਨ ਸ਼ਹੀਦ ਮੇਵਾ ਸਿੰਘ ਦੇ ਜੱਦੀ ਪਿੰਡ ਲੋਪੋਕੇ ਤੋਂ ਦੋ ਕਿੱਲੋਮੀਟਰ ਦੂਰ ਦੇਸ਼ ਵਿਦੇਸ਼ ਵਿਚ ਲੇਖਕਾਂ ਦੇ ਮੱਕੇ ਦੇ ਨਾਂਅ ਨਾਲ ਜਾਣੇ ਜਾਂਦੇ ਪਿੰਡ ਪ੍ਰੀਤਨਗਰ ਵਿਖੇ ਮੁਗ਼ਲੀਆ ਸ਼ਾਸਕ ਜਹਾਂਗੀਰ ਦੀ ਅਰਾਮਗਾਹ ਡਿਗੂੰ ਡਿਗੂੰ ਦੀ ਹਾਲਤ ਵਿਚ ਪਹੁੰਚ ਚੁੱਕੀ ਹੈ। ਇਹ ਧਰੋਹਰ ਕਿਸੇ ਵੀ ਸਮੇਂ ਢਹਿ ਢੇਰੀ ਹੋ ਸਕਦੀ ਹੈ। ਇਹ ਵਿਰਾਸਤੀ ਭਵਨ ਭਾਵੇਂ 400 ਕੁ ਸਾਲ ਪੁਰਾਤਨ ਹੈ ਪਰ ...

ਪੂਰਾ ਲੇਖ ਪੜ੍ਹੋ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX