ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 day ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..

ਖੇਡ ਜਗਤ

ਏੇਸ਼ੀਅਨ ਬੈਡਮਿੰਟਨ ਚੈਂਪੀਅਨਸ਼ਿਪ

ਪੀ.ਵੀ. ਸਿੰਧੂ ਨੂੰ ਕਾਂਸੀ ਦੇ ਤਗਮੇ ਨਾਲ ਹੀ ਕਰਨਾ ਪਿਆ ਸਬਰ

ਪੀ.ਵੀ. ਸਿੰਧੂ ਦਾ ਸਾਰਾ ਜ਼ੋਰ ਇਸ ਗੱਲ 'ਤੇ ਲੱਗਾ ਕਿ ਕਿਸੇ ਤਰ੍ਹਾਂ ਉਹ ਦੂਜਾ ਸੈੱਟ ਵੀ ਜਿੱਤ ਜਾਵੇ ਪਰ ਇਹ ਦਿਨ ਪੀ.ਵੀ. ਸਿੰਧੂ ਦਾ ਨਹੀਂ ਸੀ। ਸਿੰਧੂ ਦੀ ਜਜਮੈਂਟ ਗ਼ਲਤ ਸਾਬਤ ਹੁੰਦੀ ਰਹੀ ਜਿਥੇ ਇਸ ਵਾਰ ਯਾਮਾਗੁਚੀ ਕਿਸਮਤ ਦੀ ਵੀ ਧਨੀ ਨਿਕਲੀ। ਪੀ.ਵੀ. ਸਿੰਧੂ ਬੈਡਮਿੰਟਨ ਵਿਚ ਭਾਰਤ ਲਈ ਇਕ ਲਾਸਾਨੀ ਨਾਂਅ ਬਣ ਗਿਆ ਹੈ। ਜਦੋਂ ਵੀ ਸੰਸਾਰ ਵਿਚ ਕੋਈ ਅੰਤਰਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਹੁੰਦੀ ਹੈ ਇਹ ਆਸ ਕੀਤੀ ਜਾਂਦੀ ਹੈ ਕਿ ਹੈਦਰਾਬਾਦ ਦੀ 26 ਵਰ੍ਹਿਆਂ ਦੀ ਇਹ ਮੁਟਿਆਰ ਇਸ ਵਾਰ ਸੋਨੇ ਦਾ ਮੈਡਲ ਭਾਰਤ ਦੀ ਝੋਲੀ ਵਿਚ ਜ਼ਰੂਰ ਪਾਵੇਗੀ । ਉਹ ਸਦਾ ਉਲੰਪਿਕ ਤੋਂ ਬਾਅਦ ਪਹਿਲੇ ਦੂਸਰੇ ਸਥਾਨ 'ਤੇ ਰਹਿਣ ਦੀ ਕੋਸ਼ਿਸ਼ ਵਿਚ ਹੁੰਦੀ ਹੈ ਇਸ ਵਾਰ ਫਿਰ ਉਸ ਨੇ ਏਸ਼ਿਆਈ ਬੈਡਮਿੰਟਨ ਚੈਂਪੀਅਨ ਵਿਚ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਹੈ। ਭਾਰਤ ਨੂੰ ਏਸ਼ੀਆ ਬੈਡਮਿੰਟਨ ਵਿਚ ਇਕ ਵੱਡਾ ਨਾਂਅ ਸਮਝਿਆ ਜਾਂਦਾ ਹੈ। ਏਸ਼ੀਆ ਵਿਚ ਜਾਪਾਨ, ਚੀਨ, ਮਲੇਸ਼ੀਆ, ਥਾਈਲੈਂਡ, ਸਿੰਘਾਪੁਰ ਤੇ ਇੰਡੋਨੇਸ਼ੀਆ ਦੇ ਮੁਲਕਾਂ ਵਿਚ ਬੈਡਮਿੰਟਨ ਦੀ ਖੇਡ ਬਹੁਤ ਹਰਮਨ-ਪਿਆਰੀ ਹੋ ਗਈ ਹੈ । ਪਿਛਲੇ ਕੁਝ ਅਰਸੇ ਤੋਂ ਸਾਡੀ ਹੋਣਹਾਰ ...

ਪੂਰਾ ਲੇਖ ਪੜ੍ਹੋ »

ਜ਼ਬਰਦਸਤ ਫਾਈਨਲ ਦੀ ਸੰਭਾਵਨਾ

ਯੂਰਪ ਦੀ ਉੱਚ ਪੱਧਰੀ ਫੁੱਟਬਾਲ ਸੰਸਥਾ ਯੂ.ਈ.ਐੱਫ.ਏ. ਵਲੋਂ ਯੂਰਪੀ ਫੁੱਟਬਾਲ ਕਲੱਬਾਂ ਵਿਚਾਲੇ ਆਯੋਜਿਤ ਕੀਤੀ ਜਾਂਦੀ ਚੈਂਪੀਅਨਜ਼ ਲੀਗ ਦਾ ਫਾਈਨਲ ਮੁਕਾਬਲਾ ਇੰਗਲੈਂਡ ਦੀ ਕਲੱਬ ਲਿਵਰਪੂਲ ਅਤੇ ਸਪੇਨ ਦੀ ਕਲੱਬ ਰੀਅਲ ਮੈਡਰਿਡ ਵਿਚਕਾਰ ਹੋਵੇਗਾ। 28 ਮਈ, 2022 ਨੂੰ ਇਹ ਫਾਈਨਲ ਮੁਕਾਬਲਾ ਫਰਾਂਸ ਦੀ ਰਾਜਧਾਨੀ ਪੈਰਿਸ ਨੇੜੇ ਸੈਂਟ-ਡੇਨਿਸ ਵਿਖੇ ਸਥਿਤ 'ਸੱਟਡੇ ਫਰਾਂਸ' ਨਾਂਅ ਦੇ ਸਟੇਡੀਅਮ ਵਿਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਇਹ ਦੋਵੇਂ ਟੀਮਾਂ ਸੈਮੀਫਾਈਨਲ ਮੈਚਾਂ ਵਿਚ ਆਪਣੇ ਵਿਰੋਧੀਆਂ ਨੂੰ ਹਰਾ ਕੇ ਫਾਈਨਲ ਵਿਚ ਪਹੁੰਚੀਆਂ ਹਨ। ਮਾਨਚੈਸਟਰ ਸਿਟੀ ਅਤੇ ਰੀਅਲ ਮੈਡਰਿਡ ਵਿਚਾਲੇ ਹੋਏ ਸੈਮੀਫਾਈਨਲ ਦੇ ਦੋ ਗੇੜਾਂ ਵਿਚ ਕ੍ਰਮਵਾਰ ਗੋਲਾਂ ਦਾ ਫ਼ਰਕ 4-3 ਅਤੇ 1-3 ਰਿਹਾ ਸੀ ਭਾਵ ਕੁੱਲ ਮਿਲਾ ਕੇ ਰੀਅਲ ਮੈਡਰਿਡ ਦੀ ਟੀਮ ਮਾਨਚੈਸਟਰ ਸਿਟੀ ਦੀ ਟੀਮ ਉੱਤੇ 6-5 ਗੋਲਾਂ ਦੇ ਫ਼ਰਕ ਨਾਲ ਜੇਤੂ ਰਹੀ ਸੀ। ਦੂਜੇ ਪਾਸੇ ਲਿਵਰਪੂਲ ਅਤੇ ਵਿਲਾਰੀਅਲ ਦੀਆਂ ਟੀਮਾਂ ਵਿਚਾਲੇ ਖੇਡੇ ਗਏ ਸੈਮੀਫਾਈਨਲ ਮੈਚਾਂ ਦੇ ਪਹਿਲੇ ਗੇੜ ਦੇ ਮੈਚ ਵਿਚ ਲਿਵਰਪੂਲ ਦੀ ਟੀਮ ਨੇ ਵਿਲਾਰੀਅਲ ਨੂੰ 2-0 ਨਾਲ ਹਰਾਇਆ ਸੀ ਅਤੇ ਦੂਜੇ ...

ਪੂਰਾ ਲੇਖ ਪੜ੍ਹੋ »

ਸਰਕਾਰੀ ਤੰਤਰ ਦੀ ਖੇਡਾਂ ਪ੍ਰਤੀ ਬੇਰੁਖ਼ੀ ਤੋਂ ਪੰਜਾਬ ਦੇ ਖਿਡਾਰੀ ਪ੍ਰੇਸ਼ਾਨ

ਸੂਬੇ ਵਿਚ ਨਵੀਂ ਸਰਕਾਰ ਬਣਨ ਨਾਲ ਵੀ ਪੰਜਾਬ ਦੀਆਂ ਖੇਡਾਂ ਦੀ ਦਸ਼ਾ ਵਿਚ ਕੋਈ ਸੁਧਾਰ ਵੇਖਣ ਨੂੰ ਨਹੀਂ ਮਿਲਿਆ ਹੈ। ਪਿਛਲੀਆਂ ਸਰਕਾਰਾਂ ਵਾਂਗ ਹੀ ਖੇਡਾਂ ਤੇ ਖਿਡਾਰੀਆਂ ਦੀ ਦੁਰਦਸ਼ਾ ਵੇਖਣ ਨੂੰ ਮਿਲ ਰਹੀ ਹੈ। ਇਸ ਵੇਲੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਾਂ ਖ਼ਤਮ ਹੋ ਗਈਆਂ ਹਨ ਤੇ ਖੇਲੋ ਇੰਡੀਆ ਯੂਥ ਗੇਮਜ਼ 4 ਜੂਨ ਤੋੋਂ ਸ਼ੁਰੂ ਹੋਣ ਵਾਲੀਆਂ ਹਨ, ਨਾਲ ਹੀ ਏਸ਼ੀਅਨ ਗੇਮਜ਼ ਤੇ ਰਾਸ਼ਟਰਮੰਡਲ ਖੇਡਾਂ ਦਾ ਵੀ ਇਸ ਸਾਲ ਵਿਚ ਆਯੋਜਨ ਕੀਤਾ ਜਾਣਾ ਹੈ। ਇਕ ਤਰ੍ਹਾਂ ਨਾਲ ਸੂਬੇ ਦੇ ਖਿਡਾਰੀਆਂ ਦੇ ਅੱਗੇ ਵੱਡੇ ਚੈਲੰਜ ਖੜ੍ਹੇ ਹਨ। ਪਰ ਇਨ੍ਹਾਂ ਵਿਚ ਪੰਜਾਬ ਖੇਡ ਵਿਭਾਗ ਨੇ ਸੂਬੇ ਦੇ ਖਿਡਾਰੀਆਂ ਦੀ ਕਿਸ ਤਰ੍ਹਾਂ ਨਾਲ ਸਫਲ ਸ਼ਮੂਲੀਅਤ ਕਰਵਾਉਣੀ ਹੈ, ਇਕ ਟੇਢੀ ਖੀਰ ਬਣਿਆ ਹੋਇਆ ਹੈ। ਅਜੇ ਤੱਕ ਵਿਭਾਗ ਨੇ ਗੋਹੜੇ 'ਚੋਂ ਇਕ ਵੀ ਪੂਣੀ ਨਹੀਂ ਕੱਤੀ, ਕਿਸ ਤਰ੍ਹਾਂ ਨਾਲ ਖਿਡਾਰੀ ਇਨ੍ਹਾਂ ਵੱਡੇ ਟੂਰਨਾਮੈਂਟਾਂ ਵਿਚ ਪੰਜਾਬ ਦੀ ਸਫਲ ਨੁਮਾਇੰਦਗੀ ਕਰਨਗੇ। ਪੰਜਾਬ ਖੇਡ ਵਿਭਾਗ ਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਇਕ-ਦੂਜੇ ਦੇ ਸ਼ਰੀਕ ਬਣੀ ਬੈਠੇ ਹਨ। ਪੰਜਾਬ ਦੇ ਸਕੂਲਾਂ ਦਾ ਕੋਈ ਵਾਲੀ-ਵਾਰਸ ਨਹੀਂ ਹੈ, ਸੂਬੇ ...

ਪੂਰਾ ਲੇਖ ਪੜ੍ਹੋ »

ਕਬੱਡੀ ਨੂੰ ਡੋਪੀ ਕੈਂਚੀ

ਕਬੱਡੀ ਡਰੱਗ ਤੋਂ ਗੁੰਡਾਗਰਦੀ ਦੇ ਜੱਫੇ ਤੱਕ-6

ਜਿਥੇ ਕਬੱਡੀ ਨੂੰ ਡਰੱਗ ਤੇ ਗੁੰਡਾਗਰਦੀ ਦੇ ਜੱਫੇ 'ਚੋਂ ਛੁਡਾਉਣ ਦੀ ਲੋੜ ਹੈ ਉਥੇ ਸਿਆਸਤ ਦੇ ਜੱਫੇ 'ਚ ਜਕੜੇ ਜਾਣ ਤੋਂ ਬਚਾਉਣ ਦੀ ਵੀ ਲੋੜ ਹੈ। ਭੇਖੀ ਸਿਆਸਤਦਾਨਾਂ ਨੇ ਕੋਈ ਸਥਾਨ/ਮੈਦਾਨ ਖਾਲੀ ਨਹੀਂ ਛੱਡਿਆ। ਕਈ ਸਿਆਸੀ ਨੇਤਾ ਧਰਮਾਂ-ਕਰਮਾਂ, ਜਾਤਾਂ-ਪਾਤਾਂ, ਕੰਮਾਂ-ਧੰਦਿਆਂ ਤੇ ਪੇਂਡੂ-ਸ਼ਹਿਰੀ ਇਲਾਕਿਆਂ ਦੇ ਵੋਟ ਬੈਂਕਾਂ ਨੂੰ ਵਰਤਦੇ-ਵਰਤਦੇ ਕਬੱਡੀ ਨੂੰ ਵੀ ਮੂੰਹ ਮਾਰਨ ਲੱਗ ਪਏ ਨੇ। ਤੀਜੇ ਕਬੱਡੀ ਵਰਲਡ ਕੱਪ ਦੇ ਸਮਾਪਤੀ ਸਮਾਰੋਹ ਸਮੇਂ ਜਦੋਂ ਚਮਕਦੀ ਦਮਕਦੀ ਐਕਟ੍ਰੈੱਸ ਕੈਟਰੀਨਾ ਕੈਫ ਨੇ ਨੱਚਣਾ ਸੀ ਤਾਂ ਉਸ ਵੇਲੇ ਹਿੰਦ-ਪਾਕਿ ਦੀਆਂ ਕਬੱਡੀ ਟੀਮਾਂ ਦਾ ਫਾਈਨਲ ਮੈਚ ਵੇਖਣ ਲਈ ਦੇਸ਼ ਵਿਦੇਸ਼ ਦੇ ਕਰੋੜਾਂ ਲੋਕਾਂ ਦੀਆਂ ਅੱਖਾਂ ਟੀਵੀ ਦੀਆਂ ਸਕਰੀਨਾਂ 'ਤੇ ਲੱਗੀਆਂ ਹੋਈਆਂ ਸਨ। ਉਹਦੇ ਨਾਚ ਤੋਂ ਪਹਿਲਾਂ ਪੰਜਾਬ ਦੀ 'ਤਰੱਕੀ' ਦੀ ਜੋ ਡਾਕੂਮੈਂਟਰੀ ਫ਼ਿਲਮ ਵਿਖਾਈ ਗਈ ਉਹ ਨਿਰਾ ਸਿਆਸੀ ਪ੍ਰਚਾਰ ਸੀ। ਸ਼ਹਿਰਾਂ ਵਿਚ ਮੈਟਰੋ ਚਲਦੀ ਵਿਖਾਈ ਗਈ, ਤੀਹਰੀਆਂ ਚੌਹਰੀਆਂ ਸੜਕਾਂ ਅਤੇ ਜਗਦੀਆਂ ਬੱਤੀਆਂ ਵਾਲੇ ਢਾਲਵੇਂ ਪੁਲ ਵਿਖਾਏ ਗਏ। ਬਿਜਲੀ ਲੋੜ ਤੋਂ ਵਾਧੂ ਪੈਦਾ ਹੁੰਦੀ ਵਿਖਾਈ, ਝੀਲ 'ਚ ...

ਪੂਰਾ ਲੇਖ ਪੜ੍ਹੋ »

ਏਸ਼ੀਅਨ ਖੇਡਾਂ ਦੀ ਤਿਆਰੀ ਵਿਚ ਰੁੱਝਿਆ ਹੈ ਅੱਖਾਂ ਤੋਂ ਮੁਨਾਖਾ ਖਿਡਾਰੀ ਵਿਸ਼ਨੂੰ ਕਾਂਤ ਉੱਤਰ ਪ੍ਰਦੇਸ਼

ਵਿਸ਼ਨੂੰ ਕਾਂਤ ਜਨਮ ਤੋਂ ਹੀ ਅੱਖਾਂ ਤੋਂ ਮੁਨਾਖਾ ਹੈ ਅਤੇ ਅੱਖਾਂ ਤੋਂ ਵਿਖਾਈ ਨਾ ਦਿੰਦਾ ਹੋਣ ਕਰਕੇ ਉਸ ਨੇ ਅਨੇਕ ਮੁਸ਼ਕਿਲਾਂ-ਦੁਸ਼ਵਾਰੀਆਂ ਦਾ ਸਾਹਮਣਾ ਕੀਤਾ ਪਰ ਹਿੰਮਤ ਨਹੀਂ ਹਾਰੀ ਅਤੇ ਜ਼ਿੰਦਗੀ ਦੀ ਜੰਗ ਲੜਦਾ ਗਿਆ ਅਤੇ ਜਿੱਤ ਵੀ ਹੋਈ ਅਤੇ ਅੱਜ ਉਹ ਟੀ 3 ਕੈਟਾਗਰੀ ਵਿਚ ਲਾਂਗ ਜੰਪਰ ਹੈ। ਵਿਸ਼ਨੂੰ ਕਾਂਤ ਦਾ ਜਨਮ 30 ਮਈ, 1999 ਨੂੰ ਪਿਤਾ ਰੂਪ ਚੰਦ ਦੇ ਘਰ ਮਾਤਾ ਸਿਤਾਰਾ ਦੇਵੀ ਦੀ ਕੁੱਖੋਂ ਉੱਤਰ ਪ੍ਰਦੇਸ਼ ਦੇ ਮਾਣਮੱਤੇ ਜ਼ਿਲ੍ਹਾ ਇਲਾਹਾਬਾਦ ਦੇ ਪਿੰਡ ਸਰਾਏ ਲਿੱਲੀ ਉਰਫ਼ ਖੋਜਾਪੁਰ ਵਿਚ ਹੋਇਆ। ਹੱਥ ਵਿਚ ਸੋਟੀ ਫੜ ਕੇ ਆਪਣੀ ਜ਼ਿੰਦਗੀ ਦੀ ਸ਼ੁਰੂਆਤ ਕੀਤੀ, ਹਿੰਮਤ ਦੀ ਮਿਸਾਲ ਬਣਿਆ ਅਤੇ ਅੱਜ ਪਿਛਲੇ ਤਿੰਨ ਸਾਲਾਂ ਤੋਂ ਪੈਰਾ ਖੇਡਾਂ ਵਿਚ ਲਗਾਤਾਰ ਪ੍ਰਾਪਤੀਆਂ ਕਰ ਰਿਹਾ ਹੈ। ਭਾਵੇਂ ਉਸ ਨੂੰ ਪੈਰਾ ਖੇਡਾਂ ਬਾਰੇ ਕੋਈ ਗਿਆਨ ਨਹੀਂ ਸੀ ਪਰ ਇਕ ਦਿਨ ਉਸ ਨੇ ਅਖ਼ਬਾਰ ਚੁੱਕਿਆ ਤਾਂ ਏਸ਼ੀਅਨ ਖੇਡਾਂ ਵਿਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨਰਾਇਣ ਠਾਕਰ ਬਾਰੇ ਪੜ੍ਹਿਆ ਬਸ ਇਸ ਕਦਰ ਪ੍ਰਭਾਵਿਤ ਹੋਇਆ ਕਿ ਉਸ ਨੇ ਪੱਕਾ ਮਨ ਬਣਾ ਲਿਆ ਕਿ ਅੱਖਾਂ ਤੋਂ ਮੁਨਾਖਾ ਹੋਣ ਦੇ ਬਾਵਜੂਦ ਉਹ ਪੈਰਾ ਖੇਡਾਂ ਵਿਚ ...

ਪੂਰਾ ਲੇਖ ਪੜ੍ਹੋ »

ਏਸ਼ੀਅਨ ਖੇਡਾਂ ਹੰਗਜ਼ੋ-2022

ਭਾਰਤੀ ਥ੍ਰੋਅਰ ਅਥਲੀਟਾਂ ਦੀ ਸਰਦਾਰੀ ਰਹੇਗੀ ਕਾਇਮ

ਚੀਨ ਦੇ ਸ਼ਹਿਰ ਹੰਗਜ਼ੋ ਵਿਖੇ 10 ਸਤੰਬਰ, 2022 ਤੋਂ 25 ਸਤੰਬਰ, 2022 ਤੱਕ ਏਸ਼ੀਅਨ ਖੇਡਾਂ ਹੰਗਜ਼ੋ-2022 ਹੋ ਰਹੀਆਂ ਹਨ। ਇਨ੍ਹਾਂ ਖੇਡਾਂ ਵਿਚ ਭਾਰਤੀ ਥ੍ਰੋਅਰਾਂ ਦਾ ਮੁਕਾਬਲਾ ਅਹਿਮ ਮੰਨਿਆ ਜਾ ਰਿਹਾ ਹੈ। ਭਾਰਤੀ ਥ੍ਰੋਅਰਾਂ ਦਾ ਇਤਿਹਾਸ ਏਸ਼ੀਅਨ ਖੇਡਾਂ ਹੋਣ ਭਾਵੇਂ ਉਲੰਪਿਕ ਖੇਡਾਂ ਬਹੁਤ ਮਹੱਤਵਪੂਰਨ ਰਿਹਾ ਹੈ। ਭਾਰਤ ਦੇ ਜ਼ਿਆਦਾਤਰ ਥ੍ਰੋਅਰ ਅਥਲੀਟ ਉੱਤਰੀ ਖੇਤਰ ਦੇ ਰਹਿਣ ਵਾਲੇ ਹਨ, ਜਿਸ ਵਿਚ ਪੰਜਾਬ ਰਾਜ ਦੀ ਸ਼ਮੂਲੀਅਤ ਜ਼ਿਆਦਾ ਮੰਨੀ ਜਾ ਰਹੀ ਹੈ। ਪਿਛਲੇ ਇਕ ਦਹਾਕੇ ਤੋਂ ਭਾਰਤੀ ਥ੍ਰੋਅਰਾਂ ਦਾ ਹੋ ਰਿਹਾ ਧਮਾਕੇਦਾਰ ਪ੍ਰਦਰਸ਼ਨ ਸ਼ਲਾਘਾਯੋਗ ਹੈ। ਭਾਰਤ ਦਾ ਇਤਿਹਾਸ ਸਿਰਜਣ ਵਾਲਾ ਬਹੁਮੁੱਲਾ ਹੀਰਾ ਜੈਵਲਿਨ ਥ੍ਰੋਅਰ ਉਲੰਪੀਅਨ ਨੀਰਜ ਚੋਪੜਾ ਇਕ ਵਾਰ ਫਿਰ ਏਸ਼ੀਅਨ ਖੇਡਾਂ ਹੰਗਜ਼ੋ-2022 ਵਿਚ ਚੀਨ ਦੀ ਧਰਤੀ 'ਤੇ ਚੰਗਾ ਪ੍ਰਦਰਸ਼ਨ ਕਰੇਗਾ। ਉਲੰਪਿਕ ਟੋਕੀਓ-2020 ਵਿਚ ਨੀਰਜ਼ ਚੋਪੜਾ ਨੇ 87.58 ਮੀਟਰ ਜੈਵਲਿਨ ਥ੍ਰੋਅ ਲਗਾ ਕੇ ਭਾਰਤ ਦੀ ਝੋਲੀ ਸੋਨੇ ਦਾ ਤਗਮਾ ਪਾਇਆ ਸੀ। ਏਸ਼ੀਅਨ ਖੇਡਾਂ ਜਕਾਰਤਾ-2018 ਵਿਚ ਵੀ ਨੀਰਜ਼ ਚੋਪੜਾ ਨੇ 88.06 ਮੀਟਰ ਜੈਵਲਿਨ ਥ੍ਰੋਅ ਲਗਾ ਕੇ ਸੋਨ ਤਗਮਾ ਪ੍ਰਾਪਤ ਕੀਤਾ ਸੀ। ਨੀਰਜ਼ ਚੋਪੜਾ ਦੀ ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX