ਤਾਜਾ ਖ਼ਬਰਾਂ


ਵਿਧਾਇਕ ਗੋਇਲ ਨੇ ਲਹਿਰਾਗਾਗਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  45 minutes ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ ਦੀ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਆੜ੍ਹਤੀ ਦੇਵ ਰਾਜ...
ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਦੀ ਮੌਤ
. . .  47 minutes ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਕੱਲ੍ਹ ਦੇਰ ਸ਼ਾਮ ਦੀ ਦੱਸੀ....
ਲੁਧਿਆਣਾ: ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹਾਊਸ ਦੀ ਮੀਟਿੰਗ
. . .  about 1 hour ago
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਹਾਊਸ ਦੀ ਮੀਟਿੰਗ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹੈ, ਜਿੱਥੇ ਹਾਊਸ ਦੀ ਮੀਟਿੰਗ ਦੀ ਕਾਰਵਾਈ ਜਾਰੀ ਹੈ...
ਅਗਲੇ ਸਾਲ ਮਹਿਲਾ ਅਗਨੀਵੀਰਾਂ ਦੀ ਹੋਵੇਗੀ ਭਰਤੀ, ਦਸੰਬਰ 'ਚ 3000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਸੈਨਾ 'ਚ ਕੀਤਾ ਜਾਵੇਗਾ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 4 ਅਕਤੂਬਰ-ਹਵਾਈ ਸੈਨਾ ਦਿਵਸ ਤੋਂ ਪਹਿਲਾਂ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਸੈਨਾ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵੀ.ਆਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ...
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਟਿਫ਼ਨ ਬੰਬ, ਅਸਲਾ ਅਤੇ 2 ਕਿਲੋ ਹੈਰੋਇਨ ਬਰਾਮਦ
. . .  about 1 hour ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਵੱਖ-ਵੱਖ ਥਾਵਾਂ ਤੋਂ 1 ਟਿਫ਼ਨ ਬੰਬ, 2 ਏ.ਕੇ 56 ਰਾਈਫਲਾਂ, 25 ਜ਼ਿੰਦਾ ਕਾਰਤੂਸ, 1 ਪਿਸਟਲ...
ਰੋਸ ਮਾਰਚ ਤੇ ਰੋਸ ਧਰਨੇ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਸੌਂਪਿਆ ਮੰਗ ਪੱਤਰ
. . .  about 2 hours ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਦੇ ਰੋਸ ਵਜੋਂ ਅਤੇ ਆਰ.ਐੱਸ.ਐੱਸ. ਵਲੋਂ ਦੇਸ਼ 'ਚ ਘੱਟ ਗਿਣਤੀਆਂ...
ਕੋਆਪਰੇਟਿਵ ਸੁਸਾਇਟੀ ਦੀ ਚੋਣ 'ਚ ਪੱਖਪਾਤ ਦੇ ਦੋਸ਼, ਕਿਸਾਨਾਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 2 hours ago
ਕੌਹਰੀਆਂ/ਸੰਗਰੂਰ, 4 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਦੀ ਕੋਆਪਰੇਟਿਵ ਸੁਸਾਇਟੀ ਦੇ ਗੇਟ ਅੱਗੇ ਖਾਤਾਧਾਰਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ...
ਮੋਗਾ ਤੋਂ ਵੱਡੀ ਖ਼ਬਰ, ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਮੋਗਾ, 4 ਅਕਤੂਬਰ (ਗੁਰਦੇਵ)-ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਤੋਂ ਸੀ.ਆਈ.ਏ. ਬਾਘਾਪੁਰਾਣਾ ਨੇ 1 ਵਿਅਕਤੀ ਨੂੰ ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ...
ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਨੂੰਹ 'ਤੇ ਸਹੁਰੇ ਵਲੋਂ ਕੀਤਾ ਹਮਲਾ
. . .  about 3 hours ago
ਅੰਮ੍ਰਿਤਸਰ, 4 ਅਕਤੂਬਰ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਇਕ ਔਰਤ 'ਤੇ ਉਸ ਦੇ ਸਹੁਰੇ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਲੋਂ ਉਸ ਨੂੰ ਤਲਵਾਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ...
ਮਾਲ ਗੱਡੀ ਹੇਠਾਂ ਆਉਣ ਕਾਰਨ ਮਹਿਲਾ ਦੀ ਮੌਤ
. . .  about 3 hours ago
ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਤਪਾ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਦੇ ਮੁਲਾਜ਼ਮ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨਗਰ ਦੀ ਮਹਿਲਾ ਪੱਪੀ ਕੌਰ ਪਤਨੀ ਬੰਤ ਸਿੰਘ...
ਮੋਗਾ ਪੁਲਿਸ ਨੇ ਫੜੀ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ
. . .  about 3 hours ago
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਦੀ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਸਣੇ ਇਕ ਨੌਜਵਾਨ ਨੂੰ ਫੜ ਲੈਣ ਦਾ ਸਮਾਚਾਰ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ...
ਯੂ.ਜੀ.ਸੀ. ਵਲੋਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਦਾ ਨਿਰਦੇਸ਼
. . .  about 4 hours ago
ਨਵੀਂ ਦਿੱਲੀ, 4 ਅਕਤੂਬਰ-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ 'ਉੱਚ ਵਿਦਿਅਕ ਸੰਸਥਾਵਾਂ' ਨੂੰ ਇਕ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਲਈ ਲਿਖਿਆ ਹੈ, ਜੋ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰਾਂ ਨਾਲ ਤਾਲਮੇਲ ਕਰੇਗਾ।ਸਿੱਖਿਆ ਲਈ ਭਾਰਤ ਆਉਣ...
ਮਾਮੂਲੀ ਤਕਰਾਰ ਨੂੰ ਲੈ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਸਾਬਕਾ ਫ਼ੌਜੀ ਨੇ ਚਲਾਈ ਗੋਲੀ
. . .  about 3 hours ago
ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ਕਲਾਂ ਨੇ...
ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਆਰੰਭ
. . .  about 5 hours ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਉੱਤਰੀ ਕੋਰੀਆ ਵਲੋਂ ਮਿਜ਼ਾਈਲ ਦਾਗਣ ਤੋਂ ਬਾਅਦ ਜਪਾਨ ਵਲੋਂ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ
. . .  about 5 hours ago
ਟੋਕੀਓ, 4 ਅਕਤੂਬਰ - ਜਾਪਾਨ ਨੇਉੱਤਰੀ ਕੋਰੀਆ ਦੁਆਰਾ ਟੋਕੀਓ ਦੇ ਉੱਪਰੋਂ ਉੱਡਣ ਵਾਲੀ ਇਕ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾਗਣ ਤੋਂ ਬਾਅਦ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ ਕੀਤੀ ਹੈ। ਕਿਓਡੋ ਨਿਊਜ਼ ਦੇ ਅਨੁਸਾਰ, ਅੱਜ ਤੜਕੇ, ਸਰਕਾਰ ਨੇ ਜਾਪਾਨ ਦੇ ਉੱਤਰੀ ਮੁੱਖ ਟਾਪੂ...
ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ
. . .  about 5 hours ago
ਦੇਹਰਾਦੂਨ, 4 ਅਕਤੂਬਰ - ਉੱਤਰਾਖੰਡ ਦੀ ਦਰਮਾ ਘਾਟੀ 'ਚ ਚੀਨ ਦੀ ਸਰਹੱਦ ਨੇੜੇ ਆਖਰੀ ਚੌਕੀ 'ਤੇ ਇਸ ਮੌਸਮ ਦੀ ਤੀਜੀ ਬਰਫ਼ਬਾਰੀ ਹੋਈ ਹੈ। ਇਥੇ ਇਕ ਫੁੱਟ ਤੋਂ ਵੱਧ ਬਰਫ਼ ਪੈਣ ਕਾਰਨ ਦਰਮਾ ਘਾਟੀ...
ਰਾਜਾਸਾਂਸੀ ਹਵਾਈ ਅੱਡੇ ਤੋਂ ਭਾਰੀ ਤਾਦਾਦ 'ਚ ਵਿਦੇਸ਼ੀ ਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਕਾਬੂ
. . .  about 6 hours ago
ਰਾਜਾਸਾਂਸੀ, 4 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਨੇ ਵਿਦੇਸ਼ੀ ਕਰੰਸੀ ਦੇ ਤਸਕਰ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਕਸਟਮ ਵਿਭਾਗ ਨੇ ਲੰਡਨ ਤੋਂ ਪਰਤੇ ਇਕ ਵਿਦੇਸ਼ੀ ਯਾਤਰੀ ਕੋਲੋਂ ਲੱਖਾਂ ਰੁਪਏ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਤੀਸਰਾ ਟੀ-20 ਅੱਜ
. . .  about 7 hours ago
ਇੰਦੌਰ, 4 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਅੱਜ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਖੇਡਿਆ ਜਾਵੇਗਾ। ਪਹਿਲਾਂ 2 ਮੈਚ ਜਿੱਤ ਕੇ ਭਾਰਤ ਤਿੰਨ ਮੈਚਾਂ ਦੀ ਲੜੀ ਦੀ ਪਹਿਲਾਂ ਹੀ ਆਪਣੇ ਨਾਂਅ...
ਭਾਰਤ-ਪਾਕਿ ਸਰਹੱਦ 'ਤੇ ਪੁਰਾਣੀ ਸੁੰਦਰਗੜ੍ਹ ਚੌਂਕੀ ਨੇੜੇ ਡਰੋਨ ਦੀ ਹਲਚਲ
. . .  about 7 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਥਾਣਾ ਅਜਨਾਲਾ ਅਧੀਨ ਆਉਂਦੀ ਚੌਂਕੀ ਪੁਰਾਣੀ ਸੁੰਦਰਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਰਾਤ ਸਮੇਂ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਮੁੰਬਈ ਏਅਰਪੋਰਟ ਤੋਂ 9.8 ਕਰੋੜ ਰੁਪਏ ਦੀ ਕੋਕੀਨ ਕੀਤੀ ਜ਼ਬਤ
. . .  1 day ago
ਸੁਜੋਏ ਲਾਲ ਥੌਸੇਨ ਨੇ ਸੀ.ਆਰ.ਪੀ.ਐਫ. ਦੇ 37ਵੇਂ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ
. . .  1 day ago
ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸ਼ੱਕੀ ਹਾਲਤ ਵਿਚ ਖੜ੍ਹੀ ਕਾਰ ਪੁਲਿਸ ਨੇ ਲਈ ਕਬਜ਼ੇ ’ਚ
. . .  1 day ago
ਤਪਾ ਮੰਡੀ ,3 ਅਕਤੂਬਰ (ਵਿਜੇ ਸ਼ਰਮਾ) - ਰਾਸ਼ਟਰੀ ਮਾਰਗ ਬਠਿੰਡਾ-ਚੰਡੀਗੜ੍ਹ ਐਨ.ਐਚ. ਸੱਤ 'ਤੇ ਇਕ ਕਾਰ ਸ਼ੱਕੀ ਹਾਲਤ ’ਚ ਖੜ੍ਹੀ ਮਿਲੀ ਹੈ । ਜਿਉਂ ਹੀ ਇਸ ਦਾ ਥਾਣਾ ਇੰਚਾਰਜ ...
ਆਦਮਪੁਰ ਏਅਰਪੋਰਟ ਤੋਂ ਜਲਦੀ ਫਲਾਈਟਾਂ ਸ਼ੁਰੂ ਕਰਾਉਣ ਲਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੂੰ ਮਿਲੇ ਵਿਜੇ ਸਾਂਪਲਾ
. . .  1 day ago
ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  1 day ago
ਹੋਰ ਖ਼ਬਰਾਂ..

ਅਜੀਤ ਮੈਗਜ਼ੀਨ

ਪਹਾੜਾਂ ਦਾ ਢਹਿ-ਢੇਰੀ ਹੋਣਾ, ਅਚਾਨਕ ਵਰਤਾਰਾ ਨਹੀਂ

ਮਨੁੱਖ ਕੁਦਰਤ ਦੀ ਬਿਹਤਰੀਨ ਸਿਰਜਣਾ ਹੈ। ਇਕ ਲੰਬੀ ਕੁਦਰਤੀ ਸਿਰਜਣ ਪ੍ਰਕਿਰਿਆ ਉਪਰੰਤ ਮਨੁੱਖ ਦੀ ਉਤਪਤੀ ਹੋਈ। ਪਹਿਲਾਂ; ਪਾਣੀ-ਮਿੱਟੀ-ਬਨਸਪਤੀ ਦੀ ਅਨੰਤ ਗਾਥਾ। ਫਿਰ ਸੂਖਮ ਜੀਵ ਤੋਂ ਵਰਾਸਤਾ ਜਾਨਵਰ-ਦਰ-ਜਾਨਵਰ, ਮਨੁੱਖ ਬਣਨ ਦਾ ਲੰਬਾ ਸਫ਼ਰ। ਜੰਗਲਾਂ, ਕੁੰਦਰਾਂ, ਗੁਫ਼ਾਵਾਂ, ਕੁੱਲੀਆਂ-ਢਾਰਿਆਂ ਤੋਂ ਸੁੱਖਾ-ਲੱਧੀਆਂ ਧੜਵੈਲ ਇਮਾਰਤਾਂ ਤੱਕ। ਗੇਲੀ, ਪਹੀਏ ਤੋਂ ਲੈ ਕੇ ਰਾਕਟ ਤੱਕ ਅਤੇ ਕੁਦਰਤੀ ਬਿਪਤਾਵਾਂ, ਮਹਾਂਮਾਰੀਆਂ ਦੇ ਦੌਰਾਂ ਤੋਂ ਵਿਗਿਆਨਕ ਸਹੂਲਤਾਂ ਤੱਕ। ਗੱਲ ਕੀ; ਹੁਣ ਵਾਲੀ 'ਅਧੁਨਿਕਤਾ' ਮਗਰ ਲੱਖਾਂ ਸਾਲਾਂ ਦੀ ਮਨੁੱਖੀ ਘਾਲਣਾ ਹੈ। ਪਰ ਇਸੇ ਮਨੁੱਖ ਨੇ ਆਪਣੀ ਜਨਮ ਦਾਤੀ ਕੁਦਰਤ ਵਿਚ ਖਲਲ ਪਾਉਣਾ ਸ਼ੁਰੂ ਕਰ ਦਿੱਤਾ ਹੋਇਆ ਹੈ। ਮੋੜਵੇਂ ਰੂਪ ਵਿਚ ਇਸ ਦੇ ਭੈੜੇ ਸਿੱਟੇ ਨਿਕਲ ਰਹੇ ਹਨ। ਮਨੁੱਖ, ਕੁਦਰਤ ਦੇ ਸਿਰਮੌਰ ਅੰਗ ਮਿੱਟੀ, ਪਾਣੀ, ਹਵਾ, ਸੂਰਜ (ਅਗਨੀ), ਆਕਾਸ਼ (ਟਾਈਮ) ਦੇ ਜਮ੍ਹਾਂ-ਮਨਫ਼ੀ ਦੀ ਸਿਰਜਣਾ ਹੈ। ਇਹ 'ਰੱਬੀ' ਦੇਣ ਨਹੀਂ, ਕੁਦਰਤੀ ਕਿਰਿਆ ਪ੍ਰਕਿਰਿਆ ਦੀ ਸਿਫ਼ਤੀ ਦੇਣ ਹੈ। ਇਸੇ ਕਰਕੇ ਸਾਡੇ ਪੁਰਖਿਆਂ ਨੇ ਇਸ ਨੂੰ ਪੰਜ ਤੱਤਾਂ ਦਾ ਪੁਤਲਾ ਕਿਹਾ, ਭਾਵੇਂ ਕਿ ਹੁਣ ...

ਪੂਰਾ ਲੇਖ ਪੜ੍ਹੋ »

ਹੱਸਦੇ ਵੱਸਦੇ ਪੰਜਾਬ ਦੇ ਦੋ ਟੋਟੇ ਕਰਨ ਵਾਲਾ

'ਰੈੱਡਕਲਿਫ'

ਦੇਸ਼ ਆਜ਼ਾਦ ਹੋਏ ਨੂੰ ਤਕਰੀਬਨ ਪੌਣੀ ਸਦੀ ਦਾ ਸਮਾਂ ਹੋ ਗਿਆ ਹੈ। ਵੰਡ ਦਾ ਦਰਦ ਅਜੇ ਵੀ ਪੰਜਾਬੀ ਜਿਉਂ ਦਾ ਤਿਉਂ ਆਪਣੀ ਹਿੱਕ ਵਿਚ ਦਬਾ ਕੇ ਬੈਠੇ ਹਨ। ਕਹਿਣ ਨੂੰ ਤਾਂ ਇਹ ਭਾਰਤ ਦੇਸ਼ ਦੀ ਵੰਡ ਸੀ ਪਰ ਅਸਲ 'ਚ ਜੋ ਨੁਕਸਾਨ ਪੰਜਾਬ ਤੇ ਬੰਗਾਲ ਨੇ ਉਠਾਇਆ, ਉਸ ਦਾ ਦਰਦ ਅੱਜ ਵੀ ਕੋਈ ਨਹੀਂ ਭੁਲਾ ਸਕਿਆ। ਵੰਡ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਨੂੰ ਹੋਇਆ। ਪੰਜਾਬ ਦੀ ਵੰਡ ਦਾ ਸਭ ਤੋਂ ਵੱਡਾ ਦੁਖਾਂਤ ਇਹ ਸੀ ਕਿ ਇਸ ਦੇ ਦੋ ਘੁੱਗ ਵਸਦੇ ਸ਼ਹਿਰ ਅੰਮ੍ਰਿਤਸਰ ਅਤੇ ਲਾਹੌਰ ਸਦਾ-ਸਦਾ ਲਈ ਵੱਖ ਹੋ ਗਏ। ਇਸ ਵੰਡ ਦੌਰਾਨ ਬਹੁਤ ਸਾਰੀਆਂ ਹਿੰਸਾ ਅਤੇ ਸਾੜ ਫੂਕ ਦੀਆ ਘਟਨਾਵਾਂ ਹੋਈਆਂ, ਜਿਸ ਕਰਕੇ ਕਰੀਬ-ਕਰੀਬ 10 ਲੱਖ ਲੋਕ ਮਾਰੇ ਗਏ ਅਤੇ ਤਕਰੀਬਨ 1.45 ਕਰੋੜ ਨੂੰ ਆਪਣਾ ਘਰ-ਬਾਰ ਛੱਡਣਾ ਪਿਆ। ਹੁਣ ਸੋਚਣ ਵਾਲੀ ਗੱਲ ਇਹ ਹੈ ਕਿ ਸੰਤਾਲੀ 'ਚ ਹੋਈ ਵੰਡ ਦੀ ਰੂਪ-ਰੇਖਾ ਤਿਆਰ ਕਿਸ ਨੇ ਕੀਤੀ ਅਤੇ ਕਿਸ ਨੇ ਇਸ ਨਕਸ਼ੇ ਨੂੰ ਧੁਰ ਅੰਜਾਮ ਤੱਕ ਪਹੁੰਚਾਇਆ? ਉਹ ਕੋਈ ਭਾਰਤੀ ਨਹੀਂ ਸੀ ਬਲਕਿ ਇਕ ਸਾਬਕਾ ਬਰਾਤਨਵੀ ਜੱਜ ਸੀ। ਜਿਸ ਦਾ ਨਾਂਅ ਸੀ 'ਸਿਰਲ ਜ਼ੋਨ ਰੈੱਡਕਲਿਫ'। ਉਸ ਨੇ ਆਪਣੇ ਸਾਥੀਆਂ ਨਾਲ ਇਕ ਨਕਸ਼ੇ 'ਤੇ ਲਕੀਰ ਖਿੱਚ ਦਿੱਤੀ, ...

ਪੂਰਾ ਲੇਖ ਪੜ੍ਹੋ »

ਪ੍ਰੇਰਨਾਦਾਇਕ ਲੇਖ

ਜ਼ਿੰਦਗੀ ਦੀ ਲੋਅ

ਜ਼ਰੂਰੀ ਨਹੀਂ ਕਿ ਜਿਸ ਵਿਚ ਸਾਹ ਨਹੀਂ, ਉਹ ਹੀ ਮੁਰਦਾ ਹੈ। ਜਿਸ ਮਨੁੱਖ ਵਿਚ ਕੋਈ ਆਸ ਨਹੀਂ ਉਹ ਵੀ ਤਾਂ ਮੁਰਦਾ ਹੀ ਹੈ। ਤੰਦਰੁਸਤੀ ਅਤੇ ਆਸ ਜ਼ਿੰਦਗੀ ਦੀ ਲੋਅ ਹਨ। ਤੰਦਰੁਸਤ ਬੰਦਾ ਹੀ ਜ਼ਿੰਦਗੀ ਵਿਚ ਕੋਈ ਆਸ ਰੱਖ ਸਕਦਾ ਹੈ। ਸਿਹਤ ਸਭ ਤੋਂ ਵੱਡੀ ਦੌਲਤ ਹੈ। ਜਿਸ ਦੀ ਸਿਹਤ ਠੀਕ ਹੈ, ਉਸ ਦੀ ਉਮੀਦ ਵੀ ਜ਼ਿੰਦਾ ਹੈ ਅਤੇ ਜਿਸ ਦੀ ਜ਼ਿੰਦਗੀ ਵਿਚ ਉਮੀਦ ਬਾਕੀ ਹੈ, ਉਸ ਵਿਚ ਸਭ ਕੁਝ ਹੈ। ਬੰਦੇ ਦਾ ਹੌਸਲਾ, ਲਿਆਕਤ, ਦ੍ਰਿੜ੍ਹ ਇਰਾਦਾ, ਪਰਿਵਾਰਕ ਅਤੇ ਸਮਾਜਿਕ ਪ੍ਰੇਰਨਾ ਅਤੇ ਪਿਆਰ ਅਤੇ ਕਾਮਯਾਬੀਆਂ ਇਸ ਲੋਅ ਨੂੰ ਪ੍ਰਜਵਲਤ ਰੱਖਦੀਆਂ ਹਨ। ਇਹ ਸਭ ਚੀਜ਼ਾਂ ਬੰਦੇ ਨੂੰ ਆਪਣੇ ਪਰਿਵਾਰ ਅਤੇ ਸਮਾਜ ਵਿਚੋਂ ਹੀ ਪ੍ਰਾਪਤ ਹੁੰਦੀਆਂ ਹਨ। ਪਰਿਵਾਰ ਵਿਚ ਬੰਦੇ ਨੂੰ ਸੁਰੱਖਿਆ ਮਿਲਦੀ ਹੈ ਅਤੇ ਉਹ ਵਧਦਾ-ਫੁਲਦਾ ਹੈ। ਸਮਾਜ ਵਿਚ ਉਸ ਦੀ ਵੱਖਰੀ ਪਛਾਣ ਬਣਦੀ ਹੈ। ਸਮਾਜ ਅਤੇ ਪਰਿਵਾਰ ਦਾ ਸਹਿਯੋਗ ਉਸ ਦੀ ਜ਼ਿੰਦਗੀ ਦੇ ਬੂਟੇ ਲਈ ਧੁੱਪ-ਹਵਾ ਅਤੇ ਖਾਦ-ਪਾਣੀੇ ਦਾ ਕੰਮ ਕਰਦਾ ਹੈ ਅਤੇ ਉਸ ਦੀ ਜ਼ਿੰਦਗੀ ਦੇ ਵਿਗਸਣ ਲਈ ਸਹਾਈ ਹੁੰਦਾ ਹੈ। ਜਿਹੜਾ ਬੰਦਾ ਪਰਿਵਾਰ ਅਤੇ ਸਮਾਜ ਤੋਂ ਟੁੱਟ ਜਾਂਦਾ ਹੈ, ਉਸ ਦੀ ਜ਼ਿੰਦਗੀ ਵਿਚ ਬਹੁਤ ...

ਪੂਰਾ ਲੇਖ ਪੜ੍ਹੋ »

ਰਾਸ਼ਟਰਮੰਡਲ ਖੇਡਾਂ 2022

ਸੁਨਹਿਰੀ ਇਬਾਰਤ ਲਿਖਣ ਵਾਲੇ ਭਾਰਤੀ

28 ਜੁਲਾਈ ਤੋਂ ਲੈ ਕੇ 8 ਅਗਸਤ ਤੱਕ ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿਚ ਆਰੰਭ ਹੋਈਆਂ ਰਾਸ਼ਟਰਮੰਡਲ ਖੇਡਾਂ, ਜਿਸ ਵਿਚ ਭਾਰਤ ਵਲੋਂ 16 ਖੇਡਾਂ ਵਿਚ ਭਾਗ ਲੈਣ ਲਈ 210 ਖਿਡਾਰੀਆਂ ਅਤੇ ਖਿਡਾਰਨਾਂ ਦੇ ਦਲ ਨੇ ਭਾਗ ਲਿਆ। ਇਨ੍ਹਾਂ ਖੇਡਾਂ ਦੇ ਉਦਘਾਟਨੀ ਸਮਾਰੋਹ ਵਿਚ ਝੰਡਾਬਰਦਾਰ ਹੋਣ ਦਾ ਮਾਣ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਅਤੇ ਚੋਟੀ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਹਾਸਲ ਹੋਇਆ। ਭਾਰਤ ਵਿਚ ਖੇਡਾਂ ਦੇ ਸ਼ਾਨਦਾਰ ਭਵਿੱਖ ਨੂੰ ਦਰਸਾਉਣ ਦੀ ਮਿਸਾਲ ਬਣੀ ਦਿੱਲੀ ਦੀ ਸਕੁਐਸ਼ ਦੀ 14 ਸਾਲਾ ਖਿਡਾਰੀ ਅਨਹਤ ਸਿੰਘ। ਭਾਰਤ ਨੂੰ ਕੁੱਲ 61 ਤਗਮੇ ਹਾਸਲ ਹੋਏ। ਇਨ੍ਹਾਂ ਵਿਚੋਂ 22 ਸੋਨੇ, 16 ਚਾਂਦੀ ਅਤੇ 23 ਕਾਂਸੀ ਦੇ ਤਗਮੇ ਹਨ। ਮਨੀਪੁਰ ਦੀ ਮੀਰਾਬਾਈ ਚਾਨੂ : ਮੀਰਾਬਾਈ ਚਾਨੂ ਨੇ ਟੋਕੀਓ ਉਲੰਪਿਕ ਵਿਚ ਭਾਰਤ ਨੂੰ ਭਾਰਤੋਲਣ ਦੇ 49 ਕਿਲੋਗ੍ਰਾਮ ਭਾਰ ਵਰਗ ਵਿਚ ਚਾਂਦੀ ਦਾ ਤਗਮਾ ਦਿਵਾਇਆ ਸੀ, ਉਸ ਨੇ ਇਸ ਵਾਰ ਰਾਸ਼ਟਰਮੰਡਲ ਖੇਡਾਂ ਵਿਚ ਸੋਨ ਤਗਮਾ ਜਿੱਤ ਕੇ ਸੰਸਾਰ ਭਰ ਵਿਚ ਭਾਰਤੀ ਔਰਤਾਂ ਦਾ ਨਾਂਅ ਉੱਚਾ ਕੀਤਾ ਹੈ। ਭਾਰਤ ਸਰਕਾਰ ਵਲੋਂ ਪਦਮਸ੍ਰੀ ਅਤੇ ਮੇਜਰ ਧਿਆਨ ਚੰਦ ਖੇਡ ਰਤਨ ...

ਪੂਰਾ ਲੇਖ ਪੜ੍ਹੋ »

ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ

ਪੰਜਾਬ ਦੇ ਆਜ਼ਾਦੀ ਪ੍ਰਵਾਨੇ ਅਤੇ ਭਾਰਤੀ ਡਾਕ ਟਿਕਟਾਂ

ਭਾਰਤ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਹੋ ਚੱਲੇ ਹਨ। ਭਾਰਤ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਹਰੇਕ ਭਾਰਤਵਾਸੀ ਨੇ ਅੰਗਰੇਜ਼ ਵਿਰੁੱਧ ਲੜੇ ਜਾ ਰਹੇ ਸੰਘਰਸ਼ ਵਿਚ ਆਪਣਾ ਬਣਦਾ ਯੋਗਦਾਨ ਪਾਇਆ ਪਰ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਜੋ ਕੁਰਬਾਨੀਆਂ ਪੰਜਾਬੀਆਂ ਅਤੇ ਵਿਸ਼ੇਸ਼ ਕਰਕੇ ਸਿੱਖਾਂ ਨੇ ਕੀਤੀਆਂ, ਉਹ ਹੈਰਾਨੀਜਨਕ ਹਨ। ਆਜ਼ਾਦੀ ਲਈ ਤੜਫ ਰੱਖਣ ਵਾਲੇ ਸੂਰਮਿਆਂ ਨੇ ਆਜ਼ਾਦੀ ਦੀ ਲਾਟ ਨੂੰ ਜਗਦਿਆਂ ਰੱਖਣ ਲਈ ਘੂਕ ਸੁੱਤੇ ਭਾਰਤੀਆਂ ਨੂੰ ਆਪਣੀ ਕੁਰਬਾਨੀ ਦੇ ਕੇ ਜਗਾਇਆ। ਉਹ ਭਾਵੇਂ ਦੀਵਾਨ ਮੂਲ ਰਾਜ, ਭਾਈ ਮਹਾਰਾਜ ਸਿੰਘ ਜੀ, ਮੀਆਂ ਰਾਮ ਸਿੰਘ ਪਠਾਣੀਆਂ, ਸ. ਸ਼ੇਰ ਸਿੰਘ ਅਟਾਰੀ, ਸ. ਚਤਰ ਸਿੰਘ ਅਟਾਰੀ, ਬਾਬਾ ਖੁਦਾ ਸਿੰਘ ਜਾਂ ਬਾਬਾ ਰਾਮ ਸਿੰਘ ਜੀ ਨਾਮਧਾਰੀ ਸਨ, ਇਨ੍ਹਾਂ ਨੇ ਹਰ ਤਰ੍ਹਾਂ ਦੀ ਕੁਰਬਾਨੀ ਕਰਦਿਆਂ ਅੰਗਰੇਜ਼ ਦੇ ਤਸ਼ੱਦਦ ਨੂੰ ਝੱਲਿਆ ਅਤੇ ਸ਼ਹੀਦੀਆਂ ਵੀ ਪ੍ਰਾਪਤ ਕੀਤੀਆਂ। ਭਾਰਤ ਸਰਕਾਰ ਵਲੋਂ ਪਹਿਲੀ ਡਾਕ ਟਿਕਟ 21 ਨਵੰਬਰ, 1947 ਈ. ਨੂੰ ਜਾਰੀ ਕੀਤੀ ਗਈ। ਭਾਰਤ ਸਰਕਾਰ ਨੇ ਦੇਸ਼ ਭਗਤਾਂ ਦੇ ਨਾਂਅ 'ਤੇ ਕਈ ਡਾਕ ਟਿਕਟਾਂ ਜਾਰੀ ਕੀਤੀਆਂ ਹਨ ਪਰ ਪੰਜਾਬ ਦੇ ਆਜ਼ਾਦੀ ...

ਪੂਰਾ ਲੇਖ ਪੜ੍ਹੋ »

ਇਕ ਯਾਦ ਬਟਵਾਰੇ ਦੀ

29 ਦਿਨ ਦੁੱਖ ਭਰੀਆਂ ਮੁਸ਼ਕਿਲਾਂ ਨੂੰ ਪਾਰ ਕਰਦਿਆਂ ਅਸੀਂ ਲਾਇਲਪੁਰ ਤੋਂ ਜਲੰਧਰ ਪੁੱਜੇ ਪਰ ਇੱਥੇ ਪੁੱਜ ਕੇ ਵੀ ਸਾਡੇ ਲੋਕਾਂ ਨਾਲ ਭੈੜਾ ਸਲੂਕ ਹੋਇਆ। ਕੋਈ ਸਾਨੂੰ ਰਫਿਊਜੀ ਕਹੇ, ਕੋਈ ਪਨਾਹਗੀਰ, ਕੋਈ ਸ਼ਰਨਾਰਥੀ ਅਤੇ ਕੋਈ ਤਾਂ ਇਥੋਂ ਤੱਕ ਕਹਿੰਦੇ ਸੁਣੇ ਗਏ ਕਿ ਜਿਹੋ ਜਿਹੇ ਮੁਸਲਮਾਨ ਕੱਢੇ ਸੀ, ਉਹੋ ਜਿਹੇ ਇਹ ਆ ਗਏ ਹਨ। ਬਹੁਤ ਥੋੜ੍ਹੇ ਲੋਕ ਸੀ ਜੋ ਕੁਝ ਹਮਦਰਦੀ ਕਰਦੇ ਸੀ। ਜੇਕਰ ਕੋਈ ਚੀਜ਼ ਜਾਂ ਕਿਸੇ ਮੱਝਾਂ ਵਾਲੇ ਦੇ ਘਰ ਲੱਸੀ ਮੰਗਣ ਜਾਂਦੇ ਤਾਂ ਲੋਕ ਬੂਹਾ ਹੀ ਨਹੀਂ ਸਨ ਖੋਲ੍ਹਦੇ। ਸੱਚਮੁੱਚ ਇਨ੍ਹਾਂ ਲੋਕਾਂ ਦਾ ਹਾਲ, ਸ਼ਕਲ-ਸੂਰਤ ਤੇ ਰਹਿਣ-ਸਹਿਣ ਬਦਲ ਚੁੱਕਾ ਸੀ। ਪੇਟੋਂ ਭੁੱਖੇ ਤੇ ਜੇਬੋਂ ਖਾਲੀ ਪਾਟੇ-ਪੁਰਾਣੇ ਕੱਪੜੇ ਪਤਾ ਨਹੀਂ ਕਦੋਂ ਦੇ ਧੋਤੇ ਹੋਏ ਪਾਏ ਹੋਏ ਸੀ। ਇਨ੍ਹਾਂ ਬਦਨਸੀਬਾਂ ਨੇ ਇਹ ਕਦੇ ਸੋਚਿਆ ਵੀ ਨਹੀਂ ਸੀ ਕਿ ਇਕ ਦਿਨ ਘਰ-ਬਾਰ, ਜ਼ਮੀਨ-ਜਾਇਦਾਦ ਛੱਡ ਕੇ ਆਜ਼ਾਦ ਭਾਰਤ ਵਾਲੇ ਪੰਜਾਬ ਪੁੱਜ ਕੇ ਵੀ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈਣਗੀਆਂ। ਇਥੇ ਆਏ ਜ਼ਿਆਦਾਤਰ ਲੋਕਾਂ ਨੂੰ ਛੋਟੇ-ਛੋਟੇ ਤੰਬੂ ਦਿੱਤੇ ਗਏ, ਜਿਹੜੇ ਅੱਜਕਲ੍ਹ ਵੀ ਕੈਂਪਾਂ ਦੇ ਨਾਂਅ ਨਾਲ ਜਾਣੇ ਜਾਂਦੇ ਹਨ। ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX