ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..

ਨਾਰੀ ਸੰਸਾਰ

ਘਰ ਦਾ ਮਾਹੌਲ ਖ਼ੁਸ਼ਗਵਾਰ ਰੱਖਣ ਲਈ ਬਜ਼ੁਰਗਾਂ ਦਾ ਸਹਿਯੋਗ ਵੀ ਜ਼ਰੂਰੀ

ਬਚਪਨ ਜਵਾਨੀ ਦੀ ਤਰ੍ਹਾਂ ਬੁਢਾਪਾ ਵੀ ਮਨੁੱਖੀ ਜੀਵਨ ਦਾ ਇਕ ਅਹਿਮ ਪੜਾਅ ਹੈ। ਬੁਢਾਪਾ, ਜਵਾਨੀ ਤੇ ਬਚਪਨ ਵਿਚ ਇਕ ਬੁਨਿਆਦੀ ਫ਼ਰਕ ਇਹ ਹੈ ਕਿ ਬਚਪਨ ਤੇ ਵਜਾਨੀ ਤਾਂ ਜੀਵਨ 'ਚ ਇਕ ਵਾਰ ਆਉਂਦੇ ਹਨ ਤੇ ਫਿਰ ਚਲੇ ਜਾਂਦੇ ਹਨ ਪਰ ਬੁਢਾਪਾ ਜਦੋਂ ਇਕ ਵਾਰ ਆ ਜਾਂਦਾ ਹੈ ਫਿਰ ਆਖ਼ਰੀ ਸਾਹ ਤੱਕ ਨਾਲ ਹੀ ਰਹਿੰਦਾ ਹੈ। ਜ਼ਿਆਦਾਤਰ ਬਜ਼ੁਰਗਾਂ ਨੂੰ ਉਨ੍ਹਾਂ ਦੇ ਮਾਂ-ਬਾਪ ਨੇ ਤਾੜ ਕੇ ਰੱਖਿਆ ਹੁੰਦਾ ਹੈ ਤੇ ਉਨ੍ਹਾਂ ਨੇ ਆਪਣੀ ਜ਼ਿੰਦਗੀ 'ਚ ਸਖ਼ਤ ਮਿਹਨਤ ਕੀਤੀ ਹੁੰਦੀ ਹੈ। ਇਸ ਲਈ ਹੁਣ ਉਹ ਵੀ ਆਪਣੀ ਔਲਾਦ ਨੂੰ ਤਾੜ ਕੇ ਰੱਖਣਾ ਚਾਹੁੰਦੇ ਹਨ। ਪਰ ਉੱਚ ਸਿੱਖਿਆ ਪ੍ਰਾਪਤ ਕਰ ਚੁੱਕੇ ਬੱਚੇ ਦਲੀਲ ਨਾਲ ਗੱਲ ਤੇ ਦਿਮਾਗ਼ ਨਾਲ ਕੰਪਿਊਟਰ 'ਤੇ ਹੀ ਬਹੁਤ ਸਾਰੇ ਕੰਮ ਕਰ ਜਾਂਦੇ ਹਨ। ਮਸ਼ੀਨੀਕਰਨ ਦੇ ਯੁੱਗ 'ਚ ਨਵੀਂ ਪੀੜ੍ਹੀ ਟੋਕਾ-ਟਾਕੀ ਬਰਦਾਸ਼ਤ ਨਹੀਂ ਕਰਦੀ, ਜਦੋਂ ਕਿ ਪੁਰਾਣੀ ਪੀੜ੍ਹੀ ਆਪਣਾ ਤਜਰਬਾ ਤੇ ਗਿਆਨ ਉਨ੍ਹਾਂ 'ਤੇ ਥੋਪਣਾ ਚਾਹੁੰਦੀ ਹੈ। ਛੋਟੇ ਬੱਚਿਆਂ ਨਾਲ ਸਮਾਂ ਗੁਜ਼ਾਰੋ। ਉਨ੍ਹਾਂ ਨੂੰ ਬਹਾਰ ਘੁੰਮਣ ਲਈ ਲੈ ਜਾਓ। ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਬੱਚਿਆਂ ਨੂੰ ਕਦੇ-ਕਦੇ ਕੁਝ ਖਾਣ ਲਈ ਲੈ ਕੇ ਦਿੰਦੇ ਰਹੋ। ...

ਪੂਰਾ ਲੇਖ ਪੜ੍ਹੋ »

ਕਿਵੇਂ ਸੁਧਾਰੀਏ ਬੱਚਿਆਂ ਦੀ ਮਾਨਸਿਕ ਤੰਦਰੁਸਤੀ

ਬੱਚਿਆਂ ਦੀ ਸਰੀਰਕ ਤੰਦਰੁਸਤੀ ਦੀ ਤਰ੍ਹਾਂ ਉਨ੍ਹਾਂ ਦੀ ਮਾਨਸਿਕ ਤੰਦਰੁਸਤੀ ਵੀ ਜ਼ਿੰਦਗੀ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਬੱਚੇ ਦੀ ਉਸਾਰੂ ਮਾਨਸਿਕ ਸੋਚ ਉਸ ਨੂੰ ਜ਼ਿੰਦਗੀ ਨੂੰ ਸਹੀ ਢੰਗ ਨਾਲ ਜਿਊਣ ਦੇ ਨਾਲ-ਨਾਲ ਉਸ ਨੂੰ ਆਉਣ ਵਾਲੀ ਜ਼ਿੰਦਗੀ ਦੇ ਉਤਾਰ-ਚੜ੍ਹਾਅ ਦਾ ਸਾਹਮਣਾ ਕਰਨ ਵਿਚ ਵੀ ਸਹਾਇਤਾ ਕਰਦੀ ਹੈ। ਇਹ ਵੀ ਜ਼ਿੰਦਗੀ ਦੀ ਇਕ ਸੱਚਾਈ ਹੈ ਕਿ ਕਿਸੇ ਵਿਅਕਤੀ ਦੇ ਬਚਪਨ ਵਿਚ ਹੀ ਉਸ ਦੇ ਪਰਿਵਾਰ ਵਲੋਂ ਰੱਖੀ ਗਈ ਮਜ਼ਬੂਤ ਮਾਨਸਿਕ ਅਤੇ ਭਾਵਨਾਤਮਕ ਨੀਂਹ ਸਦਕਾ ਹੀ ਉਹ ਖੁਸ਼ਹਾਲ ਅਤੇ ਬੇਫ਼ਿਕਰ ਜੀਵਨ ਦਾ ਆਨੰਦ ਮਾਣ ਸਕਦਾ ਹੈ। ਬੱਚਿਆਂ ਅੰਦਰ ਉਸਾਰੂ ਮਾਨਸਿਕ ਸਿਹਤ ਵਿਕਸਿਤ ਕਰਨ ਵਿਚ ਮਾਪਿਆਂ ਅਤੇ ਅਧਿਆਪਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਿੱਕੀਆਂ-ਨਿੱਕੀਆਂ ਗ਼ਲਤੀਆਂ ਲਈ ਉਨ੍ਹਾਂ ਨੂੰ ਗੁੱਸੇ ਹੋਣ ਦੀ ਬਜਾਏ ਉਨ੍ਹਾਂ ਵਲੋਂ ਕੀਤੇ ਗਏ ਚੰਗੇ ਕੰਮਾਂ ਵਾਸਤੇ ਬੱਚਿਆਂ ਦਾ ਹੌਸਲਾ ਵਧਾਇਆ ਜਾਵੇ। ਇਹ ਵੀ ਧਿਆਨ ਰੱਖਿਆ ਜਾਵੇ ਕਿ ਆਪਣੇ ਬੱਚੇ ਨੂੰ ਦੂਸਰੇ ਬੱਚਿਆਂ ਸਾਹਮਣੇ ਝਿੜਕਿਆ ਨਾ ਜਾਵੇ। ਮਾਪੇ ਬੱਚੇ ਨਾਲ ...

ਪੂਰਾ ਲੇਖ ਪੜ੍ਹੋ »

ਸਮੇਂ ਦੇ ਨਾਲ-ਨਾਲ

ਬਰਾਬਰੀ ਤੇ ਸਨਮਾਨਜਨਕ ਜੀਵਨ ਲਈ ਦੁਨੀਆ ਭਰ ਵਿਚ ਔਰਤਾਂ ਦਾ ਸੰਘਰਸ਼ ਜਾਰੀ ਹੈ। ਇਸ ਦੇ ਸਿੱਟੇ ਵਜੋਂ ਜ਼ਿੰਦਗੀ ਦੇ ਹਰ ਖੇਤਰ ਵਿਚ ਉਨ੍ਹਾਂ ਨੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਭਾਰਤ ਵਿਚ ਵੀ ਔਰਤਾਂ ਨੇ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਪਰ ਅਜੇ ਵੀ ਘਰਾਂ ਦੇ ਅੰਦਰ ਤੇ ਬਾਹਰ, ਕੰਮ ਵਾਲੀਆਂ ਥਾਵਾਂ 'ਤੇ ਜਾਂ ਸਫ਼ਰ ਦੌਰਾਨ ਉਨ੍ਹਾਂ ਨੂੰ ਔਰਤਾਂ ਹੋਣ ਦੇ ਨਾਤੇ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇ ਤੁਹਾਨੂੰ ਵੀ ਅਜਿਹੀ ਹੀ ਕਿਸੇ ਅਣਸੁਖਾਵੀਂ ਸਥਿਤੀ ਦਾ ਸਾਹਮਣਾ ਕਰਨਾ ਪਿਆ ਹੋਵੇ ਤੇ ਤੁਸੀਂ ਉਸ ਦਾ ਦਲੇਰੀ ਤੇ ਦੂਰਅੰਦੇਸ਼ੀ ਨਾਲ ਸਾਹਮਣਾ ਕਰਕੇ ਸਫ਼ਲਤਾ ਹਾਸਲ ਕੀਤੀ ਹੋਵੇ ਅਤੇ ਹੁਣ ਤੁਸੀਂ ਆਪਣਾ ਤਜਰਬਾ ਬਾਕੀ ਔਰਤਾਂ ਨੂੰ ਪ੍ਰੇਰਨਾ ਦੇਣ ਲਈ ਪਾਠਕਾਂ ਨਾਲ ਸਾਂਝਾ ਕਰਨਾ ਚਾਹੁੰਦੇ ਹਵੋ, ਤਾਂ 500 ਸ਼ਬਦਾਂ ਵਿਚ ਆਪਣੀ ਤਸਵੀਰ ਸਮੇਤ ਸਾਨੂੰ ਲਿਖ ਭੇਜੋ। ਤੁਹਾਡੀ ਵਾਰਤਾ 'ਸਮੇਂ ਦੇ ਨਾਲ-ਨਾਲ' ਕਾਲਮ ਵਿਚ ਛਾਪ ਕੇ ਸਾਨੂੰ ਬੇਹੱਦ ਖ਼ੁਸ਼ੀ ਹੋਵੇਗੀ। e-mail : ...

ਪੂਰਾ ਲੇਖ ਪੜ੍ਹੋ »

ਆਓ! ਬਣਾਈਏ ਸਾਫ਼-ਸੁਥਰੀ ਰਸੋਈ

ਰਸੋਈ ਇਕ ਇਸ ਤਰ੍ਹਾਂ ਦੀ ਥਾਂ ਹੈ ਜਿਥੇ ਸਫ਼ਾਈ ਬੇਹੱਦ ਜ਼ਰੂਰੀ ਹੈ। ਉਂਝ ਤਾਂ ਸਫ਼ਾਈ ਪੂਰੇ ਘਰ ਲਈ ਜ਼ਰੂਰੀ ਹੁੰਦੀ ਹੈ ਪਰ ਰਸੋਈ ਦੇ ਮਾਮਲੇ ਵਿਚ ਸਾਨੂੰ ਵਿਸ਼ੇਸ਼ ਧਿਆਨ ਰੱਖਣਾ ਪੈਂਦਾ ਹੈ। ਅਕਸਰ ਦੇਖਿਆ ਗਿਆ ਹੈ ਕਿ ਕੁਝ ਸੁਆਣੀਆਂ ਉਂਝ ਤਾਂ ਪਕਵਾਨ ਕਲਾ ਵਿਚ ਨਿਪੁੰਨ ਹੁੰਦੀਆਂ ਹਨ ਪਰ ਜਿਥੇ ਰਸੋਈ ਘਰ ਦੀ ਸਫ਼ਾਈ ਦੀ ਗੱਲ ਆਉਂਦੀ ਹੈ, ਉਥੇ ਉਹ ਮਾਤ ਖਾ ਜਾਂਦੀਆਂ ਹਨ। ਆਓ, ਜਾਣੀਏ ਉਨ੍ਹਾਂ ਜ਼ਰੂਰੀ ਗੱਲਾਂ ਨੂੰ ਜਿਨ੍ਹਾਂ ਨੂੰ ਸੁਆਣੀਆਂ ਅਕਸਰ ਨਜ਼ਰ-ਅੰਦਾਜ਼ ਕਰ ਦਿੰਦੀਆਂ ਹਨ। ਖਾਣਾ ਬਣਾਉਣ ਤੋਂ ਬਾਅਦ ਹਮੇਸ਼ਾ ਗੈਸ-ਸਟੋਵ ਨੂੰ ਸਾਫ਼ ਜ਼ਰੂਰ ਕਰੋ ਨਹੀਂ ਤਾਂ ਕੀੜੀਆਂ ਆਉਣ ਲੱਗਣਗੀਆਂ। ਹਫ਼ਤੇ ਵਿਚ ਇਕ ਵਾਰ ਆਪਣੀ ਰਸੋਈ ਨੂੰ ਸਾਬਣ ਜਾਂ ਸਰਫ਼ ਨਾਲ ਸਾਫ਼ ਜ਼ਰੂਰ ਕਰੋ। ਜੇਕਰ ਰਸੋਈ ਵਿਚ ਕਾਕਰੋਚ ਅਤੇ ਕੀੜੀਆਂ ਆਉਣ ਲੱਗਣ ਤਾਂ ਉਸ ਥਾਂ ਲਕਸ਼ਮਣ ਰੇਖਾ ਨੂੰ ਲਗਾਓ। ਸਾਰੀਆਂ ਕੀੜੀਆਂ ਅਤੇ ਕਾਕਰੋਚ ਮਿੰਟਾਂ 'ਚ ਗ਼ਾਇਬ ਹੋ ਜਾਣਗੇ। ਰਸੋਈ ਦੇ ਵਾਸ਼-ਬੇਸਿਨ ਵਿਚ ਕਦੀ ਕੁਰਲੀ ਨਾ ਕਰੋ ਅਤੇ ਨਾ ਹੀ ਕੋਈ ਗੰਦਾ ਕੱਪੜਾ ਧੋਵੋ ਕਿਉਂਕਿ ਇਹ ਦੇਖਣ ਵਿਚ ਭੱਦਾ ਲਗਦਾ ਹੈ ਅਤੇ ਨਾਲ ਹੀ ਇਹ ਠੀਕ ਵੀ ਨਹੀਂ ਹੈ। ਰਸੋਈ ਵਿਚ ...

ਪੂਰਾ ਲੇਖ ਪੜ੍ਹੋ »

ਆਪਣੀ ਸੁੰਦਰਤਾ ਵਧਾਉਣ ਲਈ ਜ਼ਰੂਰ ਵਰਤੋ ਦੇਸੀ ਨੁਕਤੇ ਅਤੇ ਹਰਬਲ

ਜੇਕਰ ਤੁਹਾਡੀਆਂ ਮਹਿੰਗੀਆਂ ਸੁੰਦਰਤਾ ਵਸਤਾਂ ਕੰਮ ਨਹੀਂ ਕਰ ਰਹੀਆਂ ਤਾਂ ਤੁਸੀਂ ਵੀ ਹਰਬਲ ਸੁੰਦਰਤਾ ਵਸਤਾਂ ਨੂੰ ਅਜ਼ਮਾ ਕੇ ਦੇਖ ਸਕਦੇ ਹੋ, ਜੋ ਕਿ ਸਸਤੇ ਹੁੰਦੇ ਹਨ ਅਤੇ ਇਨ੍ਹਾਂ ਦਾ ਕੋਈ ਸਾਈਡ ਇਫੈਕਟ ਭਾਵ ਮਾੜਾ ਪ੍ਰਭਾਵ ਨਹੀਂ ਹੁੰਦਾ, ਇਹ ਨਾ ਸਿਰਫ਼ ਖ਼ੂਬਸੂਰਤੀ ਨੂੰ ਵਧਾਉਂਦੀਆਂ ਹਨ, ਸਗੋਂ ਇਹ ਚਮੜੀ ਸੰਬੰਧੀ ਸਮੱਸਿਆਵਾਂ ਨੂੰ ਵੀ ਘੱਟ ਕਰਨ ਵਿਚ ਮਦਦ ਕਰਦੀਆਂ ਹਨ। ਚਮੜੀ ਨੂੰ ਸਾਫ਼ ਕਰਨ ਲਈ ਨਿੰਮ ਦੀਆਂ ਪੱਤੀਆਂ ਦੀ ਵਰਤੋਂ ਕਰੋ, ਇਸ ਲਈ ਸਭ ਤੋਂ ਪਹਿਲਾਂ ਪਾਣੀ ਨੂੰ ਚੰਗੀ ਤਰ੍ਹਾਂ ਉਬਾਲ ਲਓ, ਫਿਰ ਇਸ ਵਿਚ ਨਿੰਮ ਦੀਆਂ ਕੁਝ ਪੱਤੀਆਂ ਪਾਓ, ਇਸ ਗੱਲ ਦਾ ਧਿਆਨ ਰੱਖੋ ਕਿ ਪੱਤੇ ਉਬਲਣ ਨਾ, ਇਸ ਤੋਂ ਬਾਅਦ ਇਸ ਨੂੰ ਢਕ ਕੇ ਰਾਤ ਭਰ ਪਿਆ ਰਹਿਣ ਦਿਓ, ਅਗਲੀ ਸਵੇਰ ਪਾਣੀ ਨੂੰ ਛਾਣ ਲਓ, ਤੁਸੀਂ ਇਸ ਦੀ ਵਰਤੋਂ ਚਿਹਰੇ ਅਤੇ ਵਾਲ ਧੋਣ ਲਈ ਕਰ ਸਕਦੇ ਹੋ, ਇਸ ਤੋਂ ਇਲਾਵਾ ਮੁਹਾਸਿਆਂ ਅਤੇ ਦਾਣਿਆਂ ਦੀ ਸਮੱਸਿਆ ਨੂੰ ਘੱਟ ਕਰਨ ਲਈ ਵੀ ਨਿੰਮ ਦੀ ਵਰਤੋਂ ਕਰ ਸਕਦੇ ਹੋ। ਨਿੰਮ ਦੇ ਪੱਤਿਆਂ ਦਾ ਪੇਸਟ ਬਣਾ ਲਓ, ਚਿਹਰੇ 'ਤੇ ਲਾਓ ਫਿਰ ਕਰੀਬ 28 ਤੋਂ 30 ਮਿੰਟ ਬਾਅਦ ਚਿਹਰਾ ਧੋ ਲਵੋ। -ਮੋਬਾਈਲ : ...

ਪੂਰਾ ਲੇਖ ਪੜ੍ਹੋ »

ਸਮੋਸਾ ਬਣਾਉਣਾ ਸਿੱਖੀਏ

ਸਮਗਰੀ: 2 ਕੱਪ ਸਾਦਾ ਆਟਾ, 3 ਵੱਡੇ ਚਮਚ ਘਿਓ ਜਾਂ ਕਨੋਲਾ ਤੇਲ, ਅੱਧਾ ਛੋਟਾ ਚਮਚ ਨਮਕ, ਅੱਧਾ ਛੋਟਾ ਚਮਚ ਜ਼ੀਰਾ, 3/4 ਕੱਪ ਠੰਢਾ ਪਾਣੀ। ਸਮੋਸੇ ਵਿਚ ਪਾਉਣ ਲਈ ਸਮੱਗਰੀ: 5 ਮੱਧਮ ਆਕਾਰ ਦੇ ਆਲੂ (ਉਬਾਲੇ ਤੇ ਛੋਟੇ-ਛੋਟੇ ਕੱਟੇ ਹੋਏ), 6 ਵੱਡੇ ਚਮਚ ਕਨੋਲਾ ਤੇਲ, ਇਕ ਕੱਪ ਤਾਜ਼ਾ ਮਟਰ ਉਬਾਲੇ ਹੋਏ, ਇਕ ਵੱਡਾ ਚਮਚ ਅਦਰਕ (ਬਾਰੀਕ ਕੱਟਿਆ ਹੋਇਆ), ਇਕ ਛੋਟਾ ਚਮਚ ਗਰਮ ਮਸਾਲਾ, ਅੱਧਾ ਛੋਟਾ ਚਮਚ ਜ਼ੀਰਾ, ਅੱਧਾ ਛੋਟਾ ਚਮਚ ਨਮਕ। ਇਸ ਤੋਂ ਇਲਾਵਾ ਤੁਸੀਂ ਸਮੋਸੇ 'ਚ ਸੌਂਫ਼, ਧਨੀਆ (ਬਾਰੀਕ ਕੱਟਿਆ ਹੋਇਆ), ਕਾਲਾ ਜ਼ੀਰਾ ਜਾਂ ਅੰਬਚੂਰ (ਸੁੱਕਾ ਅੰਬ ਪਾਊਡਰ) ਵੀ ਪਾ ਸਕਦੇ ਹੋ। ਤਿਆਰ ਕਰਨ ਦੀ ਵਿਧੀ : ਇਕ ਵੱਡੇ ਕੌਲੇ 'ਚ ਆਟਾ, ਘਿਓ, ਨਮਕ ਅਤੇ ਜ਼ੀਰਾ ਪਾ ਕੇ ਆਟੇ ਨੂੰ ਚੰਗੀ ਤਰ੍ਹਾਂ ਗੁੰਨ੍ਹ ਲਵੋ। ਦੂਜੇ ਪਾਸੇ ਆਲੂਆਂ ਨੂੰ ਇਕ ਵੱਡੇ ਬਰਤਨ 'ਚ ਪਾ ਕੇ ਉਸ 'ਚ ਪਾਣੀ ਪਾਓ ਅਤੇ ਆਲੂਆਂ ਨੂੰ ਚੰਗੀ ਤਰ੍ਹਾਂ ਉਬਾਲ ਲਓ। ਫਿਰ ਉਸ ਬਰਤਨ 'ਚੋਂ ਪਾਣੀ ਕੱਢ ਲਓ ਅਤੇ ਆਲੂਆਂ ਨੂੰ ਛਿਲ ਲਓ। ਆਲੂਆਂ ਨੂੰ ਛੋਟੇ-ਛੋਟੇ ਟੁਕੜਿਆਂ 'ਚ ਕੱਟ ਲਓ। ਹੁਣ ਇਕ ਕੜਾਹੀ 'ਚ ਘਿਓ ਜਾਂ ਕਨੋਲਾ ਤੇਲ ਪਾਊ। ਇਸ 'ਚ ਕੱਟੇ ਹੋਏ ਆਲੂ, ਮਟਰ, ਅਦਰਕ, ਗਰਮ ਮਸਾਲਾ, ਜ਼ੀਰਾ ...

ਪੂਰਾ ਲੇਖ ਪੜ੍ਹੋ »

ਜ਼ਿੰਦਗੀ 'ਚ ਬਹੁਤ ਅਹਿਮੀਅਤ ਰੱਖਦੀ ਹੈ ਸੱਚੀ ਦੋਸਤੀ

ਅਸੀਂ ਸਾਰੇ ਹੀ ਸੰਸਾਰ ਵਿਚ ਵਿਚਰਦੇ ਹਾਂ। ਜ਼ਿੰਦਗੀ ਬਹੁਤ ਖ਼ੂਬਸੂਰਤ ਹੈ। ਆਪਣੇ ਮਾਂ-ਬਾਪ ਸਦਕਾ ਅਸੀਂ ਇਸ ਸੋਹਣੇ ਸੰਸਾਰ ਦੇ ਦਰਸ਼ਨ ਕਰਦੇ ਹਾਂ। ਫਿਰ ਮਾਂ-ਬਾਪ ਸਾਨੂੰ ਸਕੂਲ ਵਿਚ ਪੜ੍ਹਨ ਲਈ ਭੇਜਦੇ ਹਨ। ਉਨ੍ਹਾਂ ਨੂੰ ਇਹ ਹੁੰਦਾ ਹੈ ਕਿ ਸਾਡਾ ਬੱਚਾ ਕੱਲ੍ਹ ਨੂੰ ਆਪਣੇ ਪੈਰਾਂ 'ਤੇ ਵਧੀਆ ਖੜ੍ਹਾ ਹੋਵੇ। ਸੰਸਾਰ ਵਿਚ ਰਹਿੰਦਿਆਂ ਸਾਡੇ ਮਿੱਤਰ ਬਹੁਤ ਬਣ ਜਾਂਦੇ ਹਨ। ਕਈ ਦੋਸਤ ਮਿੱਤਰ ਸਾਡੇ ਦਿਲੋਂ ਕਰੀਬੀ ਬਣ ਜਾਂਦੇ ਹਨ। ਉਨ੍ਹਾਂ ਨਾਲ ਫਿਰ ਅਸੀਂ ਡੂੰਘੀਆਂ ਸਾਂਝਾਂ ਪਾ ਲੈਂਦੇ ਹਾਂ। ਫਿਰ ਅਸੀਂ ਉਨ੍ਹਾਂ ਦੇ ਹਰ ਸੁੱਖ-ਦੁੱਖ ਵਿਚ ਸ਼ਰੀਕ ਹੋਣੇ ਸ਼ੁਰੂ ਹੋ ਜਾਂਦੇ ਹਾਂ। ਅਸੀਂ ਉਨ੍ਹਾਂ ਨਾਲ ਹਰ ਸੁੱਖ-ਦੁੱਖ ਦੀ ਗੱਲ ਸਾਂਝੀ ਕਰਨ ਲੱਗ ਜਾਂਦੇ ਹਾਂ। ਦੋਸਤੀ ਬਾਅਦ ਫਿਰ ਉਨ੍ਹਾਂ ਪਰਿਵਾਰਾਂ ਵਿਚ ਪਰਿਵਾਰਕ ਸੰਬੰਧ ਬਣ ਜਾਂਦੇ ਹਨ। ਪਰਿਵਾਰਕ ਸੰਬੰਧਾਂ ਕਾਰਨ ਸਾਡੀ ਦੋਸਤੀ ਹੋਰ ਡੂੰਘੀ ਹੋ ਜਾਂਦੀ ਹੈ, ਜਿਸ ਕਾਰਨ ਅਸੀਂ ਇਕ-ਦੂਜੇ ਦੇ ਘਰ ਆਉਣਾ-ਜਾਣਾ ਸ਼ੁਰੂ ਕਰ ਦਿੰਦੇ ਹਾਂ ਅਤੇ ਅਸੀਂ ਥੋੜ੍ਹੇ ਹੀ ਸਮੇਂ ਵਿਚ ਘਿਓ-ਸ਼ੱਕਰ ਹੋ ਜਾਂਦੇ ਹਾਂ। ਇਕ-ਦੂਜੇ ਦੇ ਦਿਲੋਂ ਕਰੀਬੀ ਬਣ ਜਾਂਦੇ ਹਾਂ। ...

ਪੂਰਾ ਲੇਖ ਪੜ੍ਹੋ »

ਛੋਟੇ ਬੱਚੇ ਨੂੰ ਕਿਸ ਤਰ੍ਹਾਂ ਦੇਈਏ ਮੁਢਲੀ ਸਹਾਇਤਾ

ਬੱਚਿਆਂ ਨੂੰ ਖੇਡਦਿਆਂ-ਟੱਪਦਿਆਂ ਅਤੇ ਭੱਜਣ ਸਮੇਂ ਅਕਸਰ ਛੋਟੀਆਂ-ਵੱਡੀਆਂ ਸੱਟਾਂ ਲਗਦੀਆਂ ਰਹਿੰਦੀਆਂ ਹਨ। ਬੱਚਿਆਂ ਨੂੰ ਸੱਟ ਲਗਣ 'ਤੇ ਉਨ੍ਹਾਂ ਦੇ ਜ਼ਖ਼ਮ ਹੋਣ 'ਤੇ ਤੁਹਾਡੀ ਕਿਸ ਤਰ੍ਹਾਂ ਦੀ ਪ੍ਰਤੀਕਿਰਿਆ ਹੁੰਦੀ ਹੈ, ਇਸ ਦਾ ਬੱਚੇ ਦੇ ਦਿਲੋ-ਦਿਮਾਗ਼ 'ਤੇ ਡੂੰਘਾ ਅਸਰ ਪੈਂਦਾ ਹੈ। ਬੱਚੇ ਨੂੰ ਸੱਟ ਲਗਣ 'ਤੇ ਉਸ 'ਤੇ ਜ਼ਿਆਦਾ ਧਿਆਨ ਨਾ ਦੇਣਾ ਜਾਂ ਉਸ ਦਾ ਧਿਆਨ ਨਾ ਕਰਨਾ ਕਦੀ-ਕਦੀ ਬੱਚਿਆਂ ਦੀ ਸਿਹਤ ਲਈ ਨੁਕਸਾਨਦਾਈ ਵੀ ਸਾਬਤ ਹੋ ਸਕਦਾ ਹੈ। ਬੱਚੇ ਨੂੰ ਖੇਡਣ ਦੌਰਾਨ ਜਾਂ ਅਚਾਨਕ ਦੁਰਘਟਨਾ ਹੋਣ 'ਤੇ ਘਰ 'ਚ ਹੀ ਮੁਢਲੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ। ਇਸ ਲਈ ਜ਼ਰੂਰੀ ਹੈ ਕਿ ਘਰ ਵਿਚ ਇਕ ਮੁਢਲੀ ਸਹਾਇਤਾ ਵਾਲਾ ਡੱਬਾ ਬਣਾਇਆ ਜਾਵੇ ਜਿਸ ਨੂੰ ਰੱਖਣ ਲਈ ਘਰ ਵਿਚ ਇਕ ਸੁਰੱਖਿਅਤ ਥਾਂ ਤੈਅ ਹੋਵੇ। ਉਸ ਵਿਚ ਬੈਂਡਏਡ, ਬੈਂਡੇਜ਼, ਪੱਟੀਆਂ, ਟੇਪ, ਰੂੰ, ਕੈਂਚੀ, ਐਂਟੀਸੈਪਟਿਕ ਲੋਸ਼ਨ ਆਦਿ ਰੱਖੇ ਜਾਣੇ ਚਾਹੀਦੇ ਹਨ। ਜ਼ਖ਼ਮ ਨੂੰ ਸਾਫ਼ ਪਾਣੀ ਨਾਲ ਧੋਵੋ। ਉਸ 'ਤੇ ਬੈਂਡਏਡ ਲਗਾਓ। ਛੋਟੇ ਜ਼ਖ਼ਮ ਨੂੰ ਜ਼ਿਆਦਾ ਢੱਕ ਕੇ ਜਾਂ ਪੱਟੀ ਬੰਨ੍ਹ ਕੇ ਨਾ ਰੱਖੋ। ਜ਼ਖ਼ਮ ਨੂੰ ਹਵਾ ਲੱਗਣ ਲਈ ਬੰਨ੍ਹੋ ਨਾ। ਜੇਕਰ ਬੱਚੇ ਨੂੰ ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX