ਤਾਜਾ ਖ਼ਬਰਾਂ


ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  20 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  28 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  35 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  45 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  56 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  10 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਹੋਰ ਖ਼ਬਰਾਂ..

ਧਰਮ ਤੇ ਵਿਰਸਾ

ਬਰਸੀ 'ਤੇ ਵਿਸ਼ੇਸ਼

ਗੁਰਦੁਆਰਾ ਸੁਧਾਰ ਲਹਿਰ ਦਾ ਮੋਢੀ ਜਥੇਦਾਰ ਤੇਜਾ ਸਿੰਘ ਭੁੱਚਰ

ਸੂਰਬੀਰ ਅਤੇ ਦਲੇਰ ਮਰਦ, ਕੌਮਾਂ ਅਤੇ ਦੇਸ਼ਾਂ ਦੀ ਜਿੰਦ-ਜਾਨ ਹੋਇਆ ਕਰਦੇ ਹਨ। ਉਨ੍ਹਾਂ ਦੇ ਅੰਦਰ ਪੈਦਾ ਹੋਇਆ ਦੇਸ਼ ਪਿਆਰ ਇਕ ਅਜਿਹੀ ਭਾਵਨਾ ਭਰ ਦਿੰਦਾ ਹੈ, ਜਿਸ ਨਾਲ ਉਨ੍ਹਾਂ ਨੂੰ ਮੌਤ ਦਾ ਭੈਅ ਹਮੇਸ਼ਾ ਲਈ ਖ਼ਤਮ ਹੋ ਜਾਂਦਾ ਹੈ। ਉਹ ਪ੍ਰਭੂ ਪ੍ਰਮਾਤਮਾ ਦੀ ਰਜ਼ਾ ਵਿਚ ਰਹਿੰਦੇ ਹੋਏ ਲੋਕਾਂ ਦਾ ਪਰਉਪਕਾਰ ਕਰਦੇ ਅਨੰਦਮਈ ਜੀਵਨ ਬਸਰ ਕਰਦੇ ਹਨ। ਉਹ ਦੁੱਖ-ਸੁੱਖ ਦੀ ਪ੍ਰਵਾਹ ਨਾ ਕਰਦੇ ਹੋਏ ਆਪਣੀ ਮੰਜ਼ਿਲ ਵੱਲ ਵਧਦੇ ਜਾਂਦੇ ਹਨ। ਉਨ੍ਹਾਂ ਨੂੰ ਵਿਸ਼ਵਾਸ ਹੁੰਦਾ ਹੈ ਕਿ ਇਹ ਪੰਜ ਭੂਤਕ ਸਰੀਰਕ ਸਦਾ ਨਹੀਂ ਰਹਿਣਾ ਇਸ ਲਈ ਉਹ ਨਿਰਭੈਤਾ ਨਾਲ ਜੀਵਨ ਜਿਊਂਦੇ ਹਨ। ਜਥੇਦਾਰ ਤੇਜਾ ਸਿੰਘ ਭੁੱਚਰ ਉਨ੍ਹਾਂ ਹੀ ਸੂਰਬੀਰ ਯੋਧਿਆਂ ਵਿਚੋਂ ਇਕ ਹਨ। ਉਨ੍ਹਾਂ ਦਾ ਜਨਮ 28 ਅਕਤੂਬਰ 1887 ਈ: ਨੂੰ ਆਪਣੇ ਨਾਨਕੇ ਪਿੰਡ ਭਾਈ ਫੇਰੂ, ਜ਼ਿਲ੍ਹਾ ਲਾਹੌਰ ਵਿਚ ਹੋਇਆ। ਆਪ ਜੀ ਦੇ ਪਿਤਾ ਦਾ ਨਾਂਅ ਸ: ਮਇਆ ਸਿੰਘ ਤੇ ਮਾਤਾ ਦਾ ਨਾਂਅ ਮਤਾਬ ਕੌਰ ਸੀ। ਆਪ ਜੀ ਦਾ ਜੱਦੀ ਪਿੰਡ ਨਿੱਕਾ ਭੁੱਚਰ, ਤਹਿਸੀਲ ਤਰਨ ਤਾਰਨ, ਜ਼ਿਲ੍ਹਾ ਅੰਮ੍ਰਿਤਸਰ ਸੀ (ਹੁਣ ਜ਼ਿਲ੍ਹਾ ਤਰਨ ਤਾਰਨ)। ਆਪ ਜੀ ਨੇ ਪ੍ਰਾਇਮਰੀ ਤੱਕ ਸਕੂਲੀ ਵਿੱਦਿਆ ਹਾਸਲ ਕੀਤੀ। ਤੇਜਾ ...

ਪੂਰਾ ਲੇਖ ਪੜ੍ਹੋ »

ਨਸ਼ਾਖੋਰੀ ਇਕ ਰੋਗ ਹੈ, ਇਸ ਦਾ ਇਲਾਜ ਸੰਭਵ ਹੈ

ਨਸ਼ਾ ਰੋਗ ਆਪਣੇ ਆਪ ਨੂੰ ਆਪੇ ਚੰਬੇੜਿਆ ਜਾਨ ਲੇਵਾ ਰੋਗ ਹੈ। ਨਜ਼ਾਰਾ ਅਤੇ ਮਜ਼ਾ ਆਉਣ ਵਰਗੀਆਂ ਮਨੋਬਿਰਤੀਆਂ ਅਕਸਰ ਨਸ਼ਾ ਸੇਵਨ ਨਾਲ ਜੋੜੀਆਂ ਜਾਂਦੀਆਂ ਹਨ। ਪਰ ਇਹ ਨਜ਼ਾਰਾ ਜਾਂ ਮਜ਼ਾ ਥੋੜ੍ਹੀ ਦੇਰ ਹੀ ਹੁੰਦਾ ਹੈ। ਸਮਾਂ ਪਾ ਕੇ ਨਸ਼ੇ ਦੀ ਮਿਕਦਾਰ ਵਧਦੀ ਹੀ ਜਾਂਦੀ ਹੈ ਤਾਂ ਜੋ ਮਜ਼ਾ ਜਾਂ ਸਰੂਰ ਆ ਸਕੇ। ਹੌਲੀ-ਹੌਲੀ ਸਰੀਰ ਤੇ ਦਿਮਾਗ ਨਸ਼ੇ 'ਤੇ ਨਿਰਭਰ ਹੋ ਜਾਂਦਾ ਹੈ। ਨਸ਼ੇ ਦੀ ਲਤ ਦਾ ਸਭ ਤੋਂ ਵਧੀਆ ਇਲਾਜ ਰੋਕਥਾਮ ਹੈ। ਨਸ਼ਾਖੋਰੀ ਦਿਮਾਗੀ ਤੌਰ 'ਤੇ ਮੁੜ ਪੈਦਾ ਹੋਣ ਵਾਲਾ ਇਕ ਗੰਭੀਰ ਵਿਕਾਰ ਹੈ, ਜਿਸ ਕਾਰਨ ਵਿਅਕਤੀ ਨੂੰ ਹੋਣ ਵਾਲੇ ਨੁਕਸਾਨ ਦੇ ਬਾਵਜੂਦ ਵਾਰ-ਵਾਰ ਨਸ਼ੇ ਕਰਨੇ ਪੈਂਦੇ ਹਨ। ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਪੰਜਾਬ ਅਤੇ ਹਿਮਾਚਲ ਪ੍ਰਦੇਸ਼ 'ਚ ਚਲਾਏ ਜਾ ਰਹੇ ਦੋ ਨਸ਼ਾ ਛੁਡਾਊ ਕੇਂਦਰਾਂ ਵਿਚ ਨਸ਼ੇ ਦੇ ਆਦੀ ਮਰੀਜ਼ਾਂ ਦਾ ਉੱਤਮ ਇਲਾਜ ਕੀਤਾ ਜਾਂਦਾ ਹੈ । ਹੁਣ ਤੱਕ 11,000 ਤੋਂ ਵੱਧ ਪਰਿਵਾਰ ਇਨ੍ਹਾਂ ਦੋਵਾਂ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਤੋਂ ਬਾਅਦ ਲਾਭ ਉਠਾ ਚੁੱਕੇ ਹਨ। ਕਲਗੀਧਰ ਟਰੱਸਟ, ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਲੋਂ ਦੋ 'ਅਕਾਲ ਨਸ਼ਾ ਛਡਾਊ ਕੇਂਦਰ', ਇਕ ...

ਪੂਰਾ ਲੇਖ ਪੜ੍ਹੋ »

ਸ਼ਬਦ ਵਿਚਾਰ

ਹਰਿ ਕੇ ਨਾਮ ਬਿਨਾ ਦੁਖੁ ਪਾਵੈ॥

(ਲੜੀ ਜੋੜਨ ਲਈ ਪਿਛਲੇ ਸੋਮਵਾਰ ਦਾ ਅੰਕ ਦੇਖੋ) ਇਹ ਸਦਾ ਤ੍ਰਿਸ਼ਨਾ ਦੀ ਅੱਗ ਵਿਚ ਸੜਦਾ ਹੀ ਰਹਿੰਦਾ ਹੈ। ਇਸ ਦੀ ਤ੍ਰਿਸ਼ਨਾ ਦੀ ਅੱਗ ਕਦੀ ਬੁਝਦੀ ਨਹੀਂ। ਇਸ ਤਰ੍ਹਾਂ ਮਨੁੱਖ ਦੇ ਨਾਮ ਤੋਂ ਬਿਨਾਂ (ਹੋਰ) ਸਾਰੇ ਕੀਤੇ ਊਧਮ, ਵਿਅਰਥ ਹੀ ਚਲੇ ਜਾਂਦੇ ਹਨ: ਅਨਿਕ ਬਿਲਾਸ ਕਰਤ ਮਨ ਮੋਹਨ ਪੂਰਨ ਹੋਤ ਨ ਕਾਮਾ॥ ਜਲਤੋ ਜਲਤੋ ਕਬਹੂ ਨ ਬੂਝਤ ਸਗਲ ਬ੍ਰਿਥੇ ਬਿਨੁ ਨਾਮਾ॥ (ਅੰਗ : 215) ਅਨਿਕ ਬਿਲਾਸ-ਅਨੇਕਾਂ ਮੌਜ ਮੇਲੇ। ਮਨ ਮੋਹਨ-ਮਨ ਨੂੰ ਮੋਹਣ ਵਾਲੇ। ਕਾਮਾ-ਖਾਹਿਸ਼ਾਂ। ਜਲਤੋ ਜਲਤੋ-ਸੜਦਾ ਹੀ ਰਹਿੰਦਾ ਹੈ। ਨ ਬੂਝਤ-ਬੁਝਦੀ ਨਹੀਂ। ਬ੍ਰਿਥੇ-ਵਿਅਰਥ। ਇਸ ਲਈ ਹੇ ਮੇਰੇ ਮਿੱਤਰ, ਪਰਮਾਤਮਾ ਦੇ ਨਾਮ ਦਾ ਸਿਮਰਨ ਕਰਿਆ ਕਰ। ਪੂਰਨ ਤੌਰ 'ਤੇ ਇਹੋ ਹੀ ਸ੍ਰੇਸ਼ਟ ਸੁਖ ਹੈ: ਹਰਿ ਕਾ ਨਾਮੁ ਜਪਹੁ ਮੇਰੇ ਮੀਤਾ ਇਹੈ ਸਾਰ ਸੁਖੁ ਪੂਰਾ॥ (ਅੰਗ : 215) ਸਾਰ-ਸ੍ਰੇਸ਼ਟ। ਅੰਤਲੀ ਤੁਕ ਵਿਚ ਪੰਜਵੀਂ ਨਾਨਕ ਜੋਤਿ ਦ੍ਰਿੜ ਕਰਵਾ ਰਹੇ ਹਨ ਕਿ ਜਿਹੜਾ ਪ੍ਰਾਣੀ ਸਾਧ ਸੰਗਤ ਵਿਚ ਮਿਲ ਬੈਠ ਕੇ ਆਪਣੇ ਜਨਮ ਮਰਨ ਦਾ ਗੇੜ ਮੁਕਾ ਲੈਂਦਾ, ਉਸ ਦੇ ਚਰਨਾਂ ਦੀ ਮੈਂ ਧੂੜ ਮੰਗਦਾ ਹਾਂ: ਸਾਧਸੰਗਤਿ ਜਨਮ ਮਰਣੁ ਨਿਵਾਰੈ॥ ਨਾਨਕ ਜਨ ਕੀ ਧੂਰਾ॥ (ਅੰਗ : ...

ਪੂਰਾ ਲੇਖ ਪੜ੍ਹੋ »

ਇਕੋਤਰੀ ਸਮਾਗਮ 'ਤੇ ਵਿਸ਼ੇਸ਼

ਬਾਬਾ ਬਲਵੰਤ ਸਿੰਘ ਵਲੋਂ ਚਲਾਈ ਇਕੋਤਰੀ ਪਰੰਪਰਾ ਨੂੰ ਅੱਗੇ ਤੋਰ ਰਹੇ ਹਨ ਬਾਬਾ ਗੁਰਦਿਆਲ ਸਿੰਘ

ਸੰਤ ਬਾਬਾ ਬਲਵੰਤ ਸਿੰਘ ਦਾ ਜਨਮ 90 ਚੱਕ ਬੀਕਾਨੇਰ, ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) ਵਿਖੇ ਲੋਹੜੀ ਵਾਲੇ ਦਿਨ ਮਾਤਾ ਸੰਤੀ ਅਤੇ ਪਿਤਾ ਬੰਸੀ ਲਾਲ ਦੇ ਘਰ ਹੋਇਆ। ਉਨ੍ਹਾਂ ਦੇ ਮਾਤਾ-ਪਿਤਾ ਧਾਰਮਿਕ ਖ਼ਿਆਲਾਂ ਦੇ ਧਾਰਨੀ ਸਨ। ਜਨਮ ਦੇ ਡੇਢ ਸਾਲ ਮਗਰੋਂ ਹੀ ਚੇਚਕ ਰੂਪੀ ਬਿਮਾਰੀ ਨੇ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਨੂੰ ਖੋਹ ਲਿਆ, ਪ੍ਰੰਤੂ ਮਹਾਂਪੁਰਸ਼ਾ ਦੇ ਅੰਤਰੀਵ ਨੇਤਰ ਖੁੱਲ੍ਹੇ ਸਨ। ਉਨ੍ਹਾਂ ਦੇ ਮਾਤਾ-ਪਿਤਾ ਨੇ ਉਨ੍ਹਾਂ ਨੂੰ ਸੰਤ ਨੰਦ ਸਿੰਘ ਭੌਰਲਾ ਵਾਲਿਆਂ ਦੇ ਸਪੁਰਦ ਕਰ ਦਿੱਤਾ। ਜਿਨ੍ਹਾਂ ਨੇ ਉਨ੍ਹਾਂ ਨੂੰ ਅੰਮ੍ਰਿਤਪਾਨ ਕਰਵਾ ਕੇ ਉਨ੍ਹਾਂ ਦਾ ਨਾਂਅ ਹਰੀ ਤੋਂ ਬਦਲ ਕੇ ਬਲਵੰਤ ਸਿੰਘ ਰੱਖ ਦਿੱਤਾ। ਸੰਗੀਤਮਈ ਸਾਜ਼ਾਂ ਦਾ ਗੂੜ੍ਹਾ ਗਿਆਨ, ਬਾਣੀ ਕੰਠ, ਨਿਤਨੇਮ, ਸਿਮਰਨ ਦੇ ਧਨੀ ਹੋਣ ਉਪਰੰਤ ਉਹ ਜੇਠੂਵਾਲ ਚਲੇ ਗਏ। ਉਨ੍ਹਾਂ ਦਾ ਵਿਆਹ ਬੀਬੀ ਰਣਜੀਤ ਕੌਰ ਨਾਲ ਹੋਇਆ। ਇਸ ਅਸਥਾਨ 'ਤੇ ਪੂਰਨਮਾਸ਼ੀ ਅਤੇ ਹਰ ਰੋਜ਼ ਸਵੇਰੇ-ਸ਼ਾਮ ਭਾਰੀ ਸੰਗਤ ਮਹਾਂਪੁਰਸ਼ਾਂ ਦੇ ਕੀਰਤਨ ਨਾਲ ਜੁੜਨ ਲੱਗੀ। ਇਸ ਅਸਥਾਨ ਦਾ ਨਾਂਅ ਗੁਰੂ ਨਾਨਕ ਦੁੱਖ ਭੰਜਨ ਸਤਿਸੰਗ ਘਰ ਰੱਖਿਆ ਗਿਆ। ਉਨ੍ਹਾਂ ਨੇ ਆਪਣੇ ਜੀਵਨ ...

ਪੂਰਾ ਲੇਖ ਪੜ੍ਹੋ »

ਪ੍ਰੇਰਕ ਪ੍ਰਸੰਗ / ਸਵਾਮੀ ਵਿਵੇਕਾਨੰਦ

ਪਰਮਾਤਮਾ ਦੀ ਸ਼ਕਤੀ ਦਾ ਰੂਪ ਹੈ ਕੁਦਰਤ

ਇਹ ਇਕ ਸੱਚਾਈ ਹੈ ਕਿ ਪਰਮਾਤਮਾ ਕਣ-ਕਣ ਵਿਚ ਮੌਜੂਦ ਹੈ ਪਰ ਅਸੀਂ ਫਿਰ ਵੀ ਉਸ ਪਰਮਾਤਮਾ ਨੂੰ ਵੱਖ-ਵੱਖ ਰੂਪਾਂ ਵਿਚ ਅਤੇ ਵੱਖ-ਵੱਖ ਥਾਵਾਂ 'ਤੇ ਲੱਭਣ ਦੀ ਕੋਸ਼ਿਸ਼ ਕਰਦੇ ਹਾਂ। ਸਵਾਮੀ ਵਿਵੇਕਾਨੰਦ ਭਗਤੀਯੋਗ ਵਿਚ ਪਰਮਾਤਮਾ ਦੀ ਹੋਂਦ ਬਾਰੇ ਲਿਖਦੇ ਹਨ ਕਿ ਈਸ਼ਵਰ ਦਾ ਸੱਚਾ ਸਰੂਪ ਹਮੇਸ਼ਾ ਸਾਡੇ ਨੇੜੇ ਮੌਜੂਦ ਹੁੰਦਾ ਹੈ। ਇਸ ਬ੍ਰਹਿਮੰਡ ਦੀ ਰਚਨਾ ਕਰਨ ਵਿਚ ਈਸ਼ਵਰ ਦੀ ਜੋ ਸ਼ਕਤੀ ਜਾਂ ਊਰਜਾ ਕੰਮ ਕਰਦੀ ਹੈ, ਉਸ ਨੂੰ ਪ੍ਰਾਕ੍ਰਿਤੀ ਜਾਂ ਕੁਦਰਤ ਕਹਿੰਦੇ ਹਨ। ਗਤੀਮਾਨ ਪਦਾਰਥਾਂ ਦੇ ਨਿਰਮਾਣ ਵਿਚ ਲੱਗੀ ਊਰਜਾ ਨੂੰ ਜੀਵ ਕਹਿੰਦੇ ਹਨ। ਕੁਦਰਤ ਅਤੇ ਜੀਵ ਪਰਮਾਤਮਾ ਰੂਪੀ ਤੱਤ ਦੇ ਦੋ ਰੂਪ ਹਨ। ਇਹ ਉਸ ਪਰਮਾਤਮਾ ਦੇ ਰੂਪ ਹਨ, ਜਿਸ ਪਰਮਾਤਮਾ ਦੀ ਅਧਿਆਤਮ ਵਿਚ ਜੁੜੇ ਲੋਕ ਉਪਾਸਨਾ ਕਰਦੇ ਹਨ। ਮਨੁੱਖੀ ਤਰੱਕੀ ਤਾਂ ਸੱਚਾਈ ਰੂਪੀ ਗੁਣਾਂ ਨਾਲ ਹੀ ਸੰਭਵ ਹੈ। ਇਸ ਕਰਕੇ ਉਨ੍ਹਾਂ ਗੁਣਾਂ ਦੀ ਇਕ ਮਾਨਸਿਕ ਮੂਰਤ ਬਣਾ ਕੇ ਉਪਾਸਨਾ ਕਰਨ ਦਾ ਵਿਧਾਨ ਰੱਖਿਆ ਹੈ। ਪਰ ਇਸ ਲਈ ਪ੍ਰੇਮ, ਸ਼ਰਧਾ, ਵਿਸ਼ਵਾਸ ਅਤੇ ਧਿਆਨ ਦੀ ਲੋੜ ਹੁੰਦੀ ਹੈ। ਉੱਨਤੀ ਦਾ ਆਪਣੇ ਮਾਰਗ ਤਮ ਤੋਂ ਸੱਚ ਵੱਲ ਜਾਂਦਾ ਹੈ, ਜਿਹੜਾ ਆਪਣੇ ਵਿਚ ...

ਪੂਰਾ ਲੇਖ ਪੜ੍ਹੋ »

ਬਰਸੀ 'ਤੇ ਵਿਸ਼ੇਸ਼

ਨਾਮ ਵਿਚ ਰੰਗੀ ਰੂਹ ਸਨ-ਸੰਤ ਅਤਰ ਸਿੰਘ ਘੁੰਨਸ

ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ, ਸੰਤਾਂ-ਮਹਾਤਮਾਵਾਂ ਦੀ ਧਰਤੀ ਹੈ, ਜਿਸ ਵਿਚ ਅਨੇਕਾਂ ਸੰਤ ਮਹਾਂਪੁਰਸ਼ ਪੈਦਾ ਹੋਏ, ਜਿਨ੍ਹਾਂ ਵਿਚੋਂ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ, ਸੰਤ ਅਤਰ ਸਿੰਘ ਘੁੰਨਸਾਂ ਵਾਲੇ, ਸੰਤ ਅਤਰ ਸਿੰਘ ਅਤਲੇ ਵਾਲੇ ਅਤੇ ਸੰਤ ਅਤਰ ਸਿੰਘ ਰੇਰੂ ਸਾਹਿਬ ਵਾਲੇ ਪੈਦਾ ਹੋਏ ਹਨ। ਸੰਤ ਅਤਰ ਸਿੰਘ ਘੁੰਨਸਾਂ ਵਾਲੇ ਨਾਮ ਵਿਚ ਰੰਗੀ ਰੂਹ ਅਤੇ ਮਾਲਵੇ ਦੇ ਦਰਵੇਸ਼ ਸੰਤ ਹੋਏ ਸਨ। ਸੰਤ ਅਤਰ ਸਿੰਘ ਘੁੰਨਸ ਗੁਰਦੁਆਰਾ ਸਾਹਿਬ ਤਪ ਅਸਥਾਨ ਭੋਰਾ ਸਾਹਿਬ ਪਿੰਡ ਘੁੰਨਸ, ਜ਼ਿਲ੍ਹਾ ਬਰਨਾਲਾ ਨਿਰਮਲੇ ਸੰਪਰਦਾਇ ਦੇ ਮੁਖੀ ਸੰਤਾਂ ਵਿਚੋਂ ਸਨ, ਜਿਨ੍ਹਾਂ ਨੇ ਮਾਲਵੇ ਵਿਚ ਸਿੱਖੀ ਪ੍ਰਚਾਰ ਤੇ ਪ੍ਰਸਾਰ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦਾ ਜਨਮ ਪਿੰਡ ਸੇਮਾ ਜ਼ਿਲ੍ਹਾ ਬਠਿੰਡਾ ਵਿਖੇ ਸ: ਦਲੇਲ ਸਿੰਘ ਦੇ ਗ੍ਰਹਿ ਵਿਖੇ ਮਾਤਾ ਸ੍ਰੀਮਤੀ ਕਰਮ ਕੌਰ ਦੀ ਸੁਲੱਖਣੀ ਕੁੱਖੋਂ ਹੋਇਆ। ਆਪ ਸੰਤ ਅਤਰ ਸਿੰਘ ਮਸਤੂਆਣਾ, ਸੰਤ ਅਤਰ ਸਿੰਘ ਰੇਰੂ ਸਾਹਿਬ, ਸੰਤ ਅਤਰ ਸਿੰਘ ਅਤਲਾ ਕਲਾਂ ਦੇ ਸਮਕਾਲੀ ਹੋਏ ਹਨ। ਸੰਤ ਅਤਰ ਸਿੰਘ ਦੇ ਸਿੱਖੀ ਦੇ ਪ੍ਰਚਾਰ ਦਾ ਇਕ ਮਹੱਤਵਪੂਰਨ ਅੰਗ ਇਹ ਵੀ ਸੀ ਕਿ ...

ਪੂਰਾ ਲੇਖ ਪੜ੍ਹੋ »

ਗੁਰਦੁਆਰਾ ਸ਼ਹੀਦ ਬਾਬਾ ਅਜੀਤ ਸਿੰਘ

ਅਸੀਂ ਸ਼ਹੀਦਾਂ ਦੀ ਲੜੀ 'ਚ ਉਨ੍ਹਾਂ ਮਹਾਨ ਸੂਰਬੀਰ ਸਿੱਖ ਜਰਨੈਲਾਂ ਦਾ ਜ਼ਿਕਰ ਕਰ ਰਹੇ ਹਾਂ, ਜਿਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਅਹਿਮਦ ਸ਼ਾਹ ਅਬਦਾਲੀ ਦੇ ਜਰਨੈਲਾਂ ਅਤੇ ਫ਼ੌਜਾਂ ਨੂੰ ਮੌਤ ਦੇ ਘਾਟ ਉੇਤਾਰ ਕੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਰਾਨੀਆਂ ਤੋਂ ਆਜ਼ਾਦ ਕਰਵਾਇਆ। ਸੰਨ 1757 ਈ: ਵਿਚ ਜਦ ਅਹਿਮਦ ਸ਼ਾਹ ਅਬਦਾਲੀ ਨੇ ਨੂਰਦੀਨ ਤੇ ਖਵਾਜ਼ੇ ਹਮੀਦ ਦੀ ਸਿੰਘਾਂ ਹੱਥੋਂ ਹੋਈ ਦੁਰਦਸ਼ਾ ਦਾ ਹਾਲ ਸੁਣਿਆ ਤਾਂ ਉਸ ਨੇ ਇਕ ਫ਼ੌਜ ਦਾ ਦਸਤਾ ਦੇ ਕੇ ਬਖ਼ਸ਼ੀ ਜਹਾਨ ਖਾਨ ਨੂੰ ਸਿੰਘਾਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਹੁਕਮ ਕੀਤਾ ਤਾਂ ਜਹਾਨ ਖਾਨ ਨੇ ਸ੍ਰੀ ਅੰਮ੍ਰਿਤਸਰ ਡੇਰਾ ਲਾ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ ਤੇ ਪਵਿੱਤਰ ਸਰੋਵਰ ਨੂੰ ਪੂਰਨਾ ਸ਼ੁਰੂ ਕਰ ਦਿੱਤਾ। ਇਸ ਬੇਅਦਬੀ ਦੀ ਖ਼ਬਰ ਜਦ ਬਾਬਾ ਦੀਪ ਸਿੰਘ ਨੂੰ ਇਕ ਸਿੰਘ ਨੇ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸੁਣਾਈ ਤਾਂ ਬਾਬਾ ਦੀਪ ਸਿੰਘ ਨੇ ਸੈਂਕੜੇ ਸਿੰਘਾਂ ਨੂੰ ਨਾਲ ਲੈ ਕੇ ਸ੍ਰੀ ਅੰਮ੍ਰਿਤਸਰ ਵੱਲ ਚਾਲੇ ਪਾ ਦਿੱਤੇ। ਬਾਬਾ ਦੀਪ ਸਿੰਘ ਦੇ ਆਉਣ ਦੀ ਖ਼ਬਰ ਦੁਰਾਨੀਆਂ ਨੂੰ ਲੱਗੀ ਤਾਂ ...

ਪੂਰਾ ਲੇਖ ਪੜ੍ਹੋ »

ਸੱਚੋ ਸੱਚ

* ਰਣਧੀਰ ਸਿੰਘ ਵਰਪਾਲ *

ਦੁੱਖ ਕਿਸੇ ਨੂੰ ਦੱਸ ਤੂੰ ਇਕ ਤਾਂ ਸਹੀ, ਅੱਗੋਂ ਦਸ ਉਹ ਖੋਲ੍ਹ ਸੁਣਾਂਵਦਾ ਈ। ਜੀਹਦਾ ਜ਼ੋਰ ਹੈ ਉਹ ਅਜ਼ਮਾ ਲੈਂਦਾ, ਤਕੜਾ ਮਾੜੇ 'ਤੇ ਜ਼ੋਰ ਚਲਾਂਵਦਾ ਈ। ਡਾਢੇ ਰੱਬ ਦੇ ਅੱਗੇ ਨਾ ਜ਼ੋਰ ਕੋਈ, ਜਿਹੜਾ ਸ਼ੇਰਾਂ ਨੂੰ ਘਾਹ ਚਰਾਵਦਾ ਈ। ਦਾਤਾ ਉਸੇ ਤੋਂ ਮੰਗ 'ਰਣਧੀਰ ਸਿੰਘਾ' ਜਿਹੜਾ ਦੇ ਕੇ ਨਾ ਪਛਤਾਂਵਦਾ ਈ। -ਮੋਬਾਈਲ : ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX